couponatlas.

Гуру Грантх Сахиб (гурмукхи): Анг 767

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਠਸਠਿ ਤੀਰਥ ਪੁੰਨ ਪੂਜਾ; ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ; ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ; ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ. ਜੇ ਥੀਐ; ਕਿਉ. ਪਾਧਰੁ ਜਾਣੈ ॥ ਆਪਿ ਮੁਸੈ. ਮਤਿ ਹੋਛੀਐ; ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ, ਮਹਲੁ ਪਾਵੈ; ਅੰਧ ਕੀ ਮਤਿ. ਅੰਧਲੀ ॥ ਵਿਣੁ ਨਾਮ ਹਰਿ ਕੇ. ਕਛੁ ਨ ਸੂਝੈ; ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ. ਚਾਨਣੁ ਚਾਉ ਉਪਜੈ; ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ; ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ; ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲੑਉ ਗੰਠੜੀ; ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ. ਜਗਤੁ ਸਬਾਇਆ; ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ; ਤੋਟਿ. ਨ ਆਵੈ ਫੇਰੀਆ ॥ ਨਾਮ ਵਿਹੂਣੇ. ਊਣੇ ਝੂਣੇ; ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ; ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ; ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ; ਸਚ ਸਬਦਿ ਪਤੀਣਾ ॥ ਸਬਦੇ ਪਤੀਜੈ. ਅੰਕੁ ਭੀਜੈ; ਸੁ ਮਹਲੁ, ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ; ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ; ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ; ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ; ਕਰਿ ਵੇਖੈ ਸੋਈ ॥ ਤਾ ਕੀ ਕੀਮਤਿ. ਨਾ ਪਵੈ; ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ. ਆਪਿ ਜਾਣਾਵੈ; ਆਪਿ ਅਭੁਲੁ. ਨ ਭੁਲਏ ॥ ਜੈ ਜੈ ਕਾਰੁ ਕਰਹਿ. ਤੁਧੁ ਭਾਵਹਿ; ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ; ਸਾਚੁ. ਨ ਛੋਡਉ ਭਾਈ ॥ ਨਾਨਕ. ਜਿਨਿ ਕਰਿ ਦੇਖਿਆ; ਦੇਵੈ ਮਤਿ ਸਾਈ ॥੯॥੨॥੫॥ ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ. ਹਰਿ ਧਿਆਵਹੁ ॥ ਗੁਰਮੁਖਿ; ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ. ਹਰਿ ਨਾਮੁ ਧਿਆਵਹੁ; ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ; ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ. ਹਰਿ ਜਾਪਹੁ; ਸੁਖ ਫਲ. ਹਰਿ ਜਨ ਪਾਵਹੁ ॥ ਨਾਨਕੁ ਕਹੈ. ਸੁਣਹੁ ਜਨ ਭਾਈ; ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ; ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ; ਤਿਨ ਗੁਰੁ ਮਿਲਿਆ; ਤਿਨ ਜਨਮ ਮਰਣ ਭਉ ਭਾਗਾ ॥
Источники и права