couponatlas.

Гуру Грантх Сахиб (гурмукхи): Анг 77

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਹੁ ਧਨੁ ਸੰਪੈ ਮਾਇਆ ਝੂਠੀ; ਅੰਤਿ. ਛੋਡਿ ਚਲਿਆ ਪਛੁਤਾਈ ॥ ਜਿਸ ਨੋ ਕਿਰਪਾ ਕਰੇ. ਗੁਰੁ ਮੇਲੇ; ਸੋ ਹਰਿ ਹਰਿ ਨਾਮੁ ਸਮਾਲਿ ॥ ਕਹੁ ਨਾਨਕ. ਤੀਜੈ ਪਹਰੈ ਪ੍ਰਾਣੀ; ਸੇ ਜਾਇ ਮਿਲੇ ਹਰਿ ਨਾਲਿ ॥੩॥ ਚਉਥੈ ਪਹਰੈ ਰੈਣਿ ਕੈ, ਵਣਜਾਰਿਆ ਮਿਤ੍ਰਾ; ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ, ਵਣਜਾਰਿਆ ਮਿਤ੍ਰਾ; ਸਭ ਚਲੀ ਰੈਣਿ ਵਿਹਾਦੀ ॥ ਹਰਿ ਸੇਵਹੁ ਖਿਨੁ ਖਿਨੁ, ਢਿਲ ਮੂਲਿ ਨ ਕਰਿਹੁ; ਜਿਤੁ ਅਸਥਿਰੁ. ਜੁਗੁ ਜੁਗੁ ਹੋਵਹੁ ॥ ਹਰਿ ਸੇਤੀ ਸਦ ਮਾਣਹੁ ਰਲੀਆ; ਜਨਮ ਮਰਣ ਦੁਖ ਖੋਵਹੁ ॥ ਗੁਰ ਸਤਿਗੁਰ ਸੁਆਮੀ. ਭੇਦੁ ਨ ਜਾਣਹੁ; ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ. ਪ੍ਰਾਣੀ, ਚਉਥੈ ਪਹਰੈ; ਸਫਲਿਓੁ ਰੈਣਿ. ਭਗਤਾ ਦੀ ॥੪॥੧॥੩॥ ਸਿਰੀਰਾਗੁ ਮਹਲਾ ੫ ॥ ਪਹਿਲੈ ਪਹਰੈ ਰੈਣਿ ਕੈ. ਵਣਜਾਰਿਆ ਮਿਤ੍ਰਾ; ਧਰਿ ਪਾਇਤਾ ਉਦਰੈ ਮਾਹਿ ॥ ਦਸੀ ਮਾਸੀ. ਮਾਨਸੁ ਕੀਆ, ਵਣਜਾਰਿਆ ਮਿਤ੍ਰਾ; ਕਰਿ ਮੁਹਲਤਿ ਕਰਮ ਕਮਾਹਿ ॥ ਮੁਹਲਤਿ ਕਰਿ ਦੀਨੀ. ਕਰਮ ਕਮਾਣੇ; ਜੈਸਾ ਲਿਖਤੁ ਧੁਰਿ ਪਾਇਆ ॥ ਮਾਤ ਪਿਤਾ ਭਾਈ ਸੁਤ ਬਨਿਤਾ; ਤਿਨ ਭੀਤਰਿ ਪ੍ਰਭੂ ਸੰਜੋਇਆ ॥ ਕਰਮ ਸੁਕਰਮ. ਕਰਾਏ ਆਪੇ; ਇਸੁ ਜੰਤੈ. ਵਸਿ. ਕਿਛੁ ਨਾਹਿ ॥ ਕਹੁ ਨਾਨਕ. ਪ੍ਰਾਣੀ ਪਹਿਲੈ ਪਹਰੈ; ਧਰਿ ਪਾਇਤਾ ਉਦਰੈ ਮਾਹਿ ॥੧॥ ਦੂਜੈ ਪਹਰੈ ਰੈਣਿ ਕੈ. ਵਣਜਾਰਿਆ ਮਿਤ੍ਰਾ; ਭਰਿ ਜੁਆਨੀ ਲਹਰੀ ਦੇਇ ॥ ਬੁਰਾ ਭਲਾ. ਨ ਪਛਾਣਈ, ਵਣਜਾਰਿਆ ਮਿਤ੍ਰਾ; ਮਨੁ ਮਤਾ ਅਹੰਮੇਇ ॥ ਬੁਰਾ ਭਲਾ. ਨ ਪਛਾਣੈ ਪ੍ਰਾਣੀ; ਆਗੈ ਪੰਥੁ ਕਰਾਰਾ ॥ ਪੂਰਾ ਸਤਿਗੁਰੁ. ਕਬਹੂੰ ਨ ਸੇਵਿਆ; ਸਿਰਿ ਠਾਢੇ ਜਮ ਜੰਦਾਰਾ ॥ ਧਰਮ ਰਾਇ ਜਬ ਪਕਰਸਿ ਬਵਰੇ; ਤਬ ਕਿਆ ਜਬਾਬੁ ਕਰੇਇ ॥ ਕਹੁ ਨਾਨਕ. ਦੂਜੈ ਪਹਰੈ ਪ੍ਰਾਣੀ; ਭਰਿ ਜੋਬਨੁ ਲਹਰੀ ਦੇਇ ॥੨॥ ਤੀਜੈ ਪਹਰੈ ਰੈਣਿ ਕੈ. ਵਣਜਾਰਿਆ ਮਿਤ੍ਰਾ; ਬਿਖੁ ਸੰਚੈ ਅੰਧੁ ਅਗਿਆਨੁ ॥ ਪੁਤ੍ਰਿ ਕਲਤ੍ਰਿ ਮੋਹਿ ਲਪਟਿਆ, ਵਣਜਾਰਿਆ ਮਿਤ੍ਰਾ; ਅੰਤਰਿ ਲਹਰਿ ਲੋਭਾਨੁ ॥ ਅੰਤਰਿ ਲਹਰਿ ਲੋਭਾਨੁ ਪਰਾਨੀ; ਸੋ ਪ੍ਰਭੁ. ਚਿਤਿ ਨ ਆਵੈ ॥ ਸਾਧਸੰਗਤਿ ਸਿਉ ਸੰਗੁ. ਨ ਕੀਆ; ਬਹੁ ਜੋਨੀ ਦੁਖੁ ਪਾਵੈ ॥ ਸਿਰਜਨਹਾਰੁ ਵਿਸਾਰਿਆ ਸੁਆਮੀ; ਇਕ ਨਿਮਖ. ਨ ਲਗੋ ਧਿਆਨੁ ॥ ਕਹੁ ਨਾਨਕ. ਪ੍ਰਾਣੀ ਤੀਜੈ ਪਹਰੈ; ਬਿਖੁ ਸੰਚੇ ਅੰਧੁ ਅਗਿਆਨੁ ॥੩॥ ਚਉਥੈ ਪਹਰੈ ਰੈਣਿ ਕੈ. ਵਣਜਾਰਿਆ ਮਿਤ੍ਰਾ; ਦਿਨੁ ਨੇੜੈ ਆਇਆ ਸੋਇ ॥ ਗੁਰਮੁਖਿ ਨਾਮੁ ਸਮਾਲਿ ਤੂੰ. ਵਣਜਾਰਿਆ ਮਿਤ੍ਰਾ; ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ; ਅੰਤੇ ਹੋਇ ਸਖਾਈ ॥
Источники и права