couponatlas.

Гуру Грантх Сахиб (гурмукхи): Анг 770

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਿਹਚਲੁ ਰਾਜੁ ਸਦਾ ਹਰਿ ਕੇਰਾ; ਤਿਸੁ ਬਿਨੁ ਅਵਰੁ. ਨ ਕੋਈ ਰਾਮ ॥ ਤਿਸੁ ਬਿਨੁ ਅਵਰੁ. ਨ ਕੋਈ, ਸਦਾ ਸਚੁ ਸੋਈ; ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ; ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ; ਬਿਨੁ ਹਰਿ ਨਾਵੈ ਮੁਕਤਿ. ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ; ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ. ਧਨ ਬਾਲੜੀਏ; ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ; ਫਿਰਿ ਮੈਲਾ ਵੇਸੁ. ਨ ਹੋਈ ਰਾਮ ॥ ਫਿਰਿ ਮੈਲਾ ਵੇਸੁ. ਨ ਹੋਈ, ਗੁਰਮੁਖਿ ਬੂਝੈ ਕੋਈ; ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ; ਅੰਤਰਿ ਏਕੋ ਜਾਣਿਆ ॥ ਗੁਰਮੁਖਿ. ਪ੍ਰਭੁ ਰਾਵੇ ਦਿਨੁ ਰਾਤੀ ਆਪਣਾ; ਸਾਚੀ ਸੋਭਾ ਹੋਈ ॥ ਨਾਨਕ. ਕਾਮਣਿ ਪਿਰੁ ਰਾਵੇ ਆਪਣਾ; ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ. ਧਨ ਬਾਲੜੀਏ; ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ; ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ. ਸਚਿ ਸਮਾਏ; ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ; ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ; ਕਾਮਣਿ ਲਇਆ ਕੰਠਿ ਲਾਏ ॥ ਨਾਨਕ. ਮਹਲੀ ਮਹਲੁ ਪਛਾਣੈ; ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ. ਧੁਰਿ ਮੇਲੀ; ਮੇਰੈ ਪ੍ਰਭਿ. ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ; ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ. ਮੰਨਿ ਵਸਾਈ; ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ; ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ. ਹਉਮੈ ਮਲੁ ਖੋਈ; ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ; ਨਾਮੁ ਨਵੈ ਨਿਧਿ ਪਾਈ ॥੪॥੩॥੪॥ ਸੂਹੀ ਮਹਲਾ ੩ ॥ ਹਰਿ ਹਰੇ. ਹਰਿ ਗੁਣ ਗਾਵਹੁ; ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ; ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ, ਹਰਿ ਜੀਉ ਘਰਿ ਆਏ; ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ; ਸਾ ਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ; ਸੇ ਜਨ ਸਬਦਿ ਸੁਹਾਏ ॥ ਨਾਨਕ. ਤਿਨ ਘਰਿ ਸਦ ਹੀ ਸੋਹਿਲਾ; ਹਰਿ ਕਰਿ ਕਿਰਪਾ ਘਰਿ ਆਏ ॥੧॥ ਭਗਤਾ ਮਨਿ ਆਨੰਦੁ ਭਇਆ; ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ; ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ. ਨਾਮੁ ਮੰਨਿ ਵਸਾਏ; ਹਰਿ ਕੀ ਅੰਮ੍ਰਿਤ ਬਾਣੀ ॥ ਜਿਨੑ ਮਨਿ ਵਸਿਆ. ਸੇਈ ਜਨ ਨਿਸਤਰੇ; ਘਟਿ ਘਟਿ ਸਬਦਿ ਸਮਾਣੀ ॥
Источники и права