couponatlas.

Гуру Грантх Сахиб (гурмукхи): Анг 772

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਰੰਗਿ ਰਵੈ ਰੰਗਿ ਰਾਤੀ; ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ ਕਾਮਣਿ ਮਨਿ ਸੋਹਿਲੜਾ; ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ; ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ. ਅਪਨਾ ਕਾਰਜੁ ਸਵਾਰੇ; ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ; ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ; ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ. ਮੇਲਿ ਲਈ ਗੁਰਿ ਅਪੁਨੈ; ਗੁਰ ਕੈ ਸਬਦਿ ਸਵਾਰੇ ॥੪॥੫॥੬॥ ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ; ਗੁਰਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ; ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ. ਸਭਿ ਕੁਲ ਉਧਾਰੇ; ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ. ਸੁਖੁ ਪਾਇਆ; ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ, ਪਾਇਆ ਹਰਿ ਪ੍ਰਭੁ; ਨਾਨਕ. ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ; ਗੁਰਸਬਦੀ ਵੀਚਾਰੇ ॥੧॥ ਹਮ ਨੀਵੀ. ਪ੍ਰਭੁ ਅਤਿ ਊਚਾ; ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ. ਬਹੁ ਕਿਰਪਾ ਧਾਰੀ; ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ. ਆਪੁ ਗਵਾਏ; ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ; ਹਰਿ ਹਰਿ ਨਾਮਿ ਸਮਾਣੇ ॥ ਨਾਨਕ. ਸੋਹਾਗਣਿ ਸਾ ਵਡਭਾਗੀ; ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ. ਪ੍ਰਭੁ ਅਤਿ ਊਚਾ; ਕਿਉ ਕਰਿ ਮਿਲਿਆ ਜਾਏ ਰਾਮ ॥੨॥ ਘਟਿ ਘਟੇ ਸਭਨਾ ਵਿਚਿ ਏਕੋ; ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ; ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ; ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ; ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ; ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ; ਏਕੋ ਰਾਮ ਭਤਾਰੋ ਰਾਮ ॥੩॥ ਗੁਰੁ ਸੇਵਨਿ ਸਤਿਗੁਰੁ ਦਾਤਾ; ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ, ਪੂਰੇ ਗੁਰ ਕੀ; ਹਮ ਪਾਪੀ. ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ. ਆਪੁ ਗਵਾਏ; ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ; ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ; ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ; ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥
Источники и права