couponatlas.

Гуру Грантх Сахиб (гурмукхи): Анг 775

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਮੰਗਲ ਰਸਿ ਰਸਨ ਰਸਾਏ; ਨਾਨਕ ਨਾਮੁ ਪ੍ਰਗਾਸਾ ॥੨॥ ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ; ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ; ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ; ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ. ਸੋਈ ਪਰੁ ਕੀਜੈ; ਨਾਨਕ ਅੰਕਿ ਸਮਾਇਆ ॥੩॥ ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ. ਹਰਿ ਪਾਇਆ; ਸਾ ਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ; ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ; ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ; ਨਾ ਕਦੇ ਮਰੈ. ਨ ਜਾਈ ॥੪॥੧॥੩॥ ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ; ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ; ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ; ਹਰਿ ਪ੍ਰਭ ਤੇਰੇ; ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ; ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ. ਰੰਗਿ ਰਾਤਾ; ਰਾਮ ਨਾਮੁ ਰਿਦ ਪੂਜਾ ॥ ਨਾਨਕ. ਗੁਰਮੁਖਿ ਏਕੁ ਪਛਾਣੈ; ਅਵਰੁ. ਨ ਜਾਣੈ ਦੂਜਾ ॥੧॥ ਸਭ ਮਹਿ ਰਵਿ ਰਹਿਆ; ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ, ਰਵਿ ਰਹਿਆ; ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ; ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ. ਸਹਜਿ ਸਮਾਈਐ; ਤਿਸੁ ਬਿਨੁ ਅਵਰੁ. ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ; ਆਪੇ ਲਏ ਮਿਲਾਏ ॥ ਨਾਨਕ. ਸੋ ਪ੍ਰਭੁ ਸਬਦੇ ਜਾਪੈ; ਅਹਿਨਿਸਿ ਨਾਮੁ ਧਿਆਏ ॥੨॥ ਇਹੁ ਜਗੋ ਦੁਤਰੁ; ਮਨਮੁਖੁ ਪਾਰਿ. ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ; ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ. ਥਾਇ, ਨ ਪਾਈ; ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ; ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ. ਕੋ ਬੇਲੀ ਨਾਹੀ; ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ. ਮਾਇਆ ਮੋਹੁ ਪਸਾਰਾ; ਆਗੈ ਸਾਥਿ. ਨ ਜਾਈ ॥੩॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ; ਕਿਨ ਬਿਧਿ. ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ; ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ. ਭਉਜਲੁ ਤਰੀਐ; ਗੁਰਮੁਖਿ ਨਾਮਿ ਸਮਾਵੈ ॥
Источники и права