couponatlas.

Гуру Грантх Сахиб (гурмукхи): Анг 776

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੂਰਾ ਪੁਰਖੁ ਪਾਇਆ ਵਡਭਾਗੀ; ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ; ਰਾਮ ਨਾਮਿ ਵਡਿਆਈ ॥ ਨਾਨਕ. ਪ੍ਰਭੁ ਪਾਇਆ ਸਬਦਿ ਮਿਲਾਇਆ; ਜੋਤੀ ਜੋਤਿ ਮਿਲਾਈ ॥੪॥੧॥੪॥ ਸੂਹੀ ਮਹਲਾ ੪ ਘਰੁ ੫ ॥ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ. ਪਿਆਰਾ ਮੈ ਮਿਲਿਆ; ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ; ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ; ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ; ਜਨ ਨਾਨਕ ਨਾਮਿ ਵਿਗਾਸੇ ॥੧॥ ਗੁਰੁ ਸਜਣੁ ਪਿਆਰਾ. ਮੈ ਮਿਲਿਆ; ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ; ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ. ਖਰੀ ਉਡੀਣੀਆ; ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ; ਜਨ ਨਾਨਕ ਨਾਮਿ ਸਮਾਹਾ ॥੨॥ ਮਨੁ ਦਹ ਦਿਸਿ ਚਲਿ ਚਲਿ ਭਰਮਿਆ; ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ; ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ. ਧਰਿ ਦਬਿਆ; ਫਿਰਿ. ਬਿਖੁ ਭਾਲਣ ਗਇਆ ॥ ਜਨ ਨਾਨਕ. ਨਾਮੁ ਸਲਾਹਿ ਤੂ; ਬਿਨੁ ਨਾਵੈ. ਪਚਿ ਪਚਿ ਮੁਇਆ ॥੩॥ ਗੁਰੁ ਸੁੰਦਰੁ ਮੋਹਨੁ ਪਾਇ ਕਰੇ; ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ; ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ; ਗੁਰ ਦੇਖਤ. ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ; ਜਨੁ ਨਾਨਕੁ. ਖਿਨੁ ਖਿਨੁ ਵਾਰਿਆ ॥੪॥੧॥੫॥ ਸੂਹੀ ਛੰਤ ਮਹਲਾ ੪ ॥ ਮਾਰੇਹਿਸੁ. ਵੇ ਜਨ, ਹਉਮੈ ਬਿਖਿਆ; ਜਿਨਿ ਹਰਿ ਪ੍ਰਭ ਮਿਲਣ. ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ; ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ. ਸਭ ਕਾਲਖਾ; ਇਨਿ. ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ. ਗੁਰਮੁਖਿ ਉਬਰੇ; ਗੁਰਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ. ਵੇ ਜਨ, ਇਸੁ ਮਨ ਕਉ; ਮਨੁ ਬਾਸੇ ਜਿਉ. ਨਿਤ ਭਉਦਿਆ ॥ ਦੁਖਿ ਰੈਣਿ ਵੇ. ਵਿਹਾਣੀਆ; ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ. ਵੇ ਸੰਤ ਜਨੋ; ਮਨਿ ਆਸ ਪੂਰੀ. ਹਰਿ ਚਉਦਿਆ ॥ ਜਨ ਨਾਨਕ. ਪ੍ਰਭ ਦੇਹੁ ਮਤੀ; ਛਡਿ ਆਸਾ. ਨਿਤ ਸੁਖਿ ਸਉਦਿਆ ॥੨॥ ਸਾ ਧਨ. ਆਸਾ ਚਿਤਿ ਕਰੇ, ਰਾਮ ਰਾਜਿਆ; ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ. ਰਾਮ ਰਾਜਿਆ; ਕਰਿ ਕਿਰਪਾ ਲੇਹੁ ਮਿਲਾਈ ॥
Источники и права