couponatlas.

Гуру Грантх Сахиб (гурмукхи): Анг 777

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੈ ਮਨਿ ਤਨਿ ਲੋਚਾ ਗੁਰਮੁਖੇ. ਰਾਮ ਰਾਜਿਆ; ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ. ਹਰਿ ਪ੍ਰਭ ਭਾਣੀਆ. ਰਾਮ ਰਾਜਿਆ; ਮਿਲਿਆ ਸਹਜਿ ਸੁਭਾਈ ॥੩॥ ਇਕਤੁ ਸੇਜੈ ਹਰਿ ਪ੍ਰਭੋ. ਰਾਮ ਰਾਜਿਆ; ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ. ਰਾਮ ਰਾਜਿਆ; ਗੁਰੁ ਮੇਲੇ ਕਿਰਪਾ ਕਰੇਈ ॥ ਹਉ. ਗੁਰ ਵਿਟਹੁ ਘੋਲਿ ਘੁਮਾਇਆ. ਰਾਮ ਰਾਜਿਆ; ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ. ਰਾਮ ਰਾਜਿਆ; ਜਨ ਨਾਨਕ. ਹਰਿ ਮੇਲੇਈ ॥੪॥੨॥੬॥੫॥੭॥੬॥੧੮॥ ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸੁਣਿ ਬਾਵਰੇ; ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ; ਨੇਹੁ ਕੂੜਾ ਲਾਇਓ, ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ, ਅਢੁ ਲਹੈ ਨ ਮੁਲੋ; ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ; ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ; ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ; ਰਾਖੁ ਲਾਜ ਭਗਤਾਨਾ ॥੧॥ ਸੁਣਿ ਬਾਵਰੇ; ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ; ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ. ਸੁਣਿ ਪਰਦੇਸੀ; ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ. ਸੁਣਿ ਬੈਰਾਗੀ; ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ. ਸੰਕ, ਨ ਕੀਜੈ; ਗੁਰਮੁਖਿ. ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ; ਤੇਰੇ ਕਿਆ ਗੁਣ ਆਖਿ ਵਖਾਣਾ ॥੨॥ ਸੁਣਿ ਬਾਵਰੇ; ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ; ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ; ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ. ਭਉਜਲੁ ਤਰੀਐ; ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ. ਅੰਮ੍ਰਿਤੁ ਪੀਜੈ; ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ; ਹਉ ਬਲਿ ਬਲਿ ਸਦ ਕੁਰਬਾਨੋ ॥੩॥ ਸੁਣਿ ਬਾਵਰੇ; ਮਤੁ ਜਾਣਹਿ. ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ; ਥੀਉ ਰੇਣੁ. ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ. ਤਿਨਿ ਸੁਖੁ ਪਾਇਆ; ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ; ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ, ਜਿਨਿ ਪ੍ਰਭੁ ਲਧਾ; ਹਮ ਤਿਸੁ ਪਹਿ. ਆਪੁ ਵੇਚਾਇਆ ॥ ਨਾਨਕ ਦੀਨ. ਸਰਣਿ ਸੁਖ ਸਾਗਰ; ਰਾਖੁ ਲਾਜ ਅਪਨਾਇਆ ॥੪॥੧॥ ਸੂਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ; ਸਤਿਗੁਰਿ ਦਿਤੀ ਤੁਸਿ ਕੈ; ਬਲਿ ਰਾਮ ਜੀਉ ॥
Источники и права