couponatlas.

Гуру Грантх Сахиб (гурмукхи): Анг 778

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਅੰਮ੍ਰਿਤਿ ਭਰੇ ਭੰਡਾਰ; ਸਭੁ ਕਿਛੁ ਹੈ. ਘਰਿ ਤਿਸ ਕੈ, ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ; ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ. ਦੁਖੁ ਕੋਈ, ਨ ਲਾਗੈ; ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ; ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ; ਅਨਦਿਨੁ ਮਨਿ ਤਨਿ ਪੀਵਾ ॥੧॥ ਹਰਿ ਆਪੇ ਲਏ ਮਿਲਾਇ; ਕਿਉ ਵੇਛੋੜਾ ਥੀਵਈ. ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ; ਸੋ ਸਦਾ ਸਦ ਜੀਵਈ. ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ; ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ; ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ; ਦਿਨੁ ਰੈਨਿ ਆਸ ਤੁਮੑਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ; ਨਾਨਕ ਸਦ ਬਲਿਹਾਰੀ ॥੨॥ ਸੰਮੑਲਿਆ ਸਚੁ ਥਾਨੁ; ਮਾਨੁ ਮਹਤੁ ਸਚੁ ਪਾਇਆ, ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ; ਗੁਣ ਅਬਿਨਾਸੀ ਗਾਇਆ. ਬਲਿ ਰਾਮ ਜੀਉ ॥ ਗੁਣ ਗੋਵਿੰਦ, ਗਾਉ ਨਿਤ ਨਿਤ; ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ. ਗਹਿ ਕੰਠਿ ਲਾਏ; ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ; ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ; ਪ੍ਰਭ ਪੁਰਖ ਕਰਣੈਹਾਰੇ ॥੩॥ ਉਪਜਿਆ ਤਤੁ ਗਿਆਨੁ; ਸਾਹੁਰੈ ਪੇਈਐ ਇਕੁ ਹਰਿ, ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ; ਕੋਇ. ਨ ਸਾਕੈ ਭਿੰਨ ਕਰਿ, ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ; ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ; ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ. ਤਿਸੁ ਮਾਹਿ ਸਮਾਇਆ; ਕੀਮਤਿ ਕਹਣੁ. ਨ ਜਾਏ ॥ ਜਿਸ ਕੇ ਚਲਤ. ਨ ਜਾਹੀ ਲਖਣੇ; ਨਾਨਕ. ਤਿਸਹਿ ਧਿਆਏ ॥੪॥੨॥ ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ; ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ. ਪਾਪ ਭਾਗੇ; ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ. ਭਰਮ ਭਾਗੇ; ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ. ਸਹਜਿ ਜਾਣੀ; ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ. ਸਰਣਿ ਸੁਆਮੀ; ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ; ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ. ਦੂਖ ਨਾਸੇ; ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ; ਨਾਮੁ ਪ੍ਰਭ ਕਾ ਮੁਖਿ ਭਣਾ ॥
Источники и права