couponatlas.

Гуру Грантх Сахиб (гурмукхи): Анг 780

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਿਟੇ ਅੰਧਾਰੇ. ਤਜੇ ਬਿਕਾਰੇ; ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ; ਸਫਲ ਜਨਮੁ ਪਰਵਾਨਾ ॥ ਭਈ ਅਮੋਲੀ. ਭਾਰਾ ਤੋਲੀ; ਮੁਕਤਿ ਜੁਗਤਿ ਦਰੁ ਖੋਲੑਾ ॥ ਕਹੁ ਨਾਨਕ. ਹਉ ਨਿਰਭਉ ਹੋਈ; ਸੋ ਪ੍ਰਭੁ ਮੇਰਾ ਓਲੑਾ ॥੪॥੧॥੪॥ ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ; ਤਿਸੁ ਬਿਨੁ. ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ; ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ; ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ; ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ. ਸਰਬ ਸੁਖ ਪਾਏ; ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ; ਨਾਨਕ ਸਦ ਕੁਰਬਾਣਾ ॥੧॥ ਐਸਾ ਗੁਰੁ ਵਡਭਾਗੀ ਪਾਈਐ; ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ; ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ. ਪ੍ਰਭੂ ਧਿਆਈਐ; ਬਾਹੁੜਿ ਜੋਨਿ. ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ; ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ. ਨਾਮੁ ਧਿਆਏ; ਫਿਰਿ. ਸੋਗੁ ਨਾਹੀ ਸੰਤਾਪੈ ॥ ਨਾਨਕ. ਸੋ ਪ੍ਰਭੁ ਜੀਅ ਕਾ ਦਾਤਾ; ਪੂਰਾ ਜਿਸੁ ਪਰਤਾਪੈ ॥੨॥ ਹਰਿ ਹਰੇ ਹਰਿ ਗੁਣ ਨਿਧੇ; ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ; ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ. ਆਪੁ ਮਿਟਾਇਆ; ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ; ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ. ਤਿਨ ਹੀ ਮੇਲਿ ਲੀਆ; ਜੋਤੀ ਜੋਤਿ ਸਮਾਇਆ ॥ ਨਾਨਕ. ਨਾਮੁ ਨਿਰੰਜਨ ਜਪੀਐ; ਮਿਲਿ ਸਤਿਗੁਰ ਸੁਖੁ ਪਾਇਆ ॥੩॥ ਗਾਉ ਮੰਗਲੋ ਨਿਤ ਹਰਿ ਜਨਹੁ; ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ; ਮਰੈ ਨ ਆਵੈ ਜਾਈ, ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ; ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ; ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ; ਥਾਨ ਥਨੰਤਰਿ ਸਾਈ ॥ ਕਹੁ ਨਾਨਕ. ਕਾਰਜ ਸਗਲੇ ਪੂਰੇ; ਗੁਰ ਚਰਣੀ ਮਨੁ ਲਾਈ ॥੪॥੨॥੫॥ ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ; ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ; ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ. ਜਮ ਪੰਥੁ ਸਾਧੇ; ਦੂਖੁ. ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ; ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ; ਪ੍ਰਭੁ ਨੇਰ ਹੂ ਤੇ ਨੇਰਾ ॥
Источники и права