couponatlas.

Гуру Грантх Сахиб (гурмукхи): Анг 781

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਕਉ. ਪ੍ਰਭ ਕਿਰਪਾ ਕੀਜੈ; ਨੇਤ੍ਰ ਦੇਖਹਿ ਦਰਸੁ ਤੇਰਾ ॥੧॥ ਕੋਟਿ ਕਰਨ ਦੀਜਹਿ. ਪ੍ਰਭ ਪ੍ਰੀਤਮ; ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ; ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ. ਸਿਮਰਿ ਅਬਿਨਾਸੀ; ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ; ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ. ਪ੍ਰਭੂ ਚਿਤਾਰੇ; ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ. ਪ੍ਰਭ ਕਿਰਪਾ ਕੀਜੈ; ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ ਕਰੋੜਿ ਹਸਤ. ਤੇਰੀ ਟਹਲ ਕਮਾਵਹਿ; ਚਰਣ ਚਲਹਿ. ਪ੍ਰਭ ਮਾਰਗਿ ਰਾਮ ॥ ਭਵ ਸਾਗਰ. ਨਾਵ ਹਰਿ ਸੇਵਾ; ਜੋ ਚੜੈ. ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ. ਹਰਿ ਹਰਿ ਸਿਮਰਿਆ; ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ. ਸੁਖ ਉਪਜੇ; ਬਾਜੇ ਅਨਹਦ ਤੂਰੇ ॥ ਮਨ ਬਾਂਛਤ, ਫਲ ਪਾਏ ਸਗਲੇ; ਕੁਦਰਤਿ ਕੀਮ. ਅਪਾਰਗਿ ॥ ਕਹੁ ਨਾਨਕ. ਪ੍ਰਭ ਕਿਰਪਾ ਕੀਜੈ; ਮਨੁ ਸਦਾ ਚਲੈ ਤੇਰੈ ਮਾਰਗਿ ॥੩॥ ਏਹੋ ਵਰੁ. ਏਹਾ ਵਡਿਆਈ; ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ. ਏਹੋ ਰਸ ਭੋਗਾ; ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ. ਪ੍ਰਭ ਕੀ ਸਰਣੇ; ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ. ਤੂ ਪ੍ਰਭੁ ਮੇਰਾ; ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ; ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ. ਪ੍ਰਭਿ ਕਿਰਪਾ ਕੀਨੑੀ; ਚਰਣ ਕਮਲ ਮਨੁ ਲਾਗਾ ॥੪॥੩॥੬॥ ਸੂਹੀ ਮਹਲਾ ੫ ॥ ਹਰਿ ਜਪੇ. ਹਰਿ ਮੰਦਰੁ ਸਾਜਿਆ; ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ; ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ. ਪਰਮ ਪਦੁ ਪਾਇਆ; ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ; ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ; ਅਬਿਚਲ ਨੀਵ ਰਖਾਈ ॥ ਜਨ ਨਾਨਕ. ਪ੍ਰਭ ਭਏ ਦਇਆਲਾ; ਸਰਬ ਕਲਾ ਬਣਿ ਆਈ ॥੧॥ ਆਨੰਦਾ ਵਜਹਿ ਨਿਤ ਵਾਜੇ; ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ; ਬਿਨਸੇ ਭ੍ਰਮ ਭੈ ਝੂਠਾ. ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ; ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ; ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ; ਰਾਮ ਨਾਮਿ ਰੰਗੁ ਲਾਗਾ ॥ ਨਾਨਕ. ਜਨ ਪ੍ਰਭੁ ਕਦੇ, ਨ ਵਿਸਰੈ; ਪੂਰਨ ਜਾ ਕੇ ਭਾਗਾ ॥੨॥ ਛਾਇਆ ਪ੍ਰਭਿ ਛਤ੍ਰਪਤਿ ਕੀਨੑੀ; ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ; ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ; ਸਾਚੁ ਧਰਮੁ ਪੁੰਨੁ ਫਲਿਆ ॥
Источники и права