couponatlas.

Гуру Грантх Сахиб (гурмукхи): Анг 782

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਪ੍ਰਭੁ ਅਪੁਨਾ. ਸਦਾ ਧਿਆਈਐ; ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ; ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ; ਤਿਸੁ ਬਿਨੁ. ਅਵਰੁ ਨ ਕੋਈ ॥੩॥ ਮੇਰਾ ਘਰੁ ਬਨਿਆ. ਬਨੁ ਤਾਲੁ ਬਨਿਆ; ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ. ਮੀਤ ਸਾਜਨ ਸਰਸੇ; ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ; ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ. ਸਦਾ ਜਾਗੇ; ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ; ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ. ਨਿਤ ਨਾਮੁ ਜਪੀਐ; ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ ਸੂਹੀ ਮਹਲਾ ੫ ॥ ਭੈ ਸਾਗਰੋ. ਭੈ ਸਾਗਰੁ ਤਰਿਆ; ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ; ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰਸਬਦੀ ਤਰੀਐ. ਬਹੁੜਿ, ਨ ਮਰੀਐ; ਚੂਕੈ ਆਵਣ ਜਾਣਾ ॥ ਜੋ ਕਿਛੁ ਕਰੈ. ਸੋਈ ਭਲ ਮਾਨਉ; ਤਾ ਮਨੁ ਸਹਜਿ ਸਮਾਣਾ ॥ ਦੂਖ ਨ. ਭੂਖ ਨ, ਰੋਗੁ ਨ ਬਿਆਪੈ; ਸੁਖ ਸਾਗਰ ਸਰਣੀ ਪਾਏ ॥ ਹਰਿ ਸਿਮਰਿ ਸਿਮਰਿ ਨਾਨਕ. ਰੰਗਿ ਰਾਤਾ; ਮਨ ਕੀ ਚਿੰਤ ਮਿਟਾਏ ॥੧॥ ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ; ਹਰਿ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ; ਸਰਬਸੁ ਠਾਕੁਰਿ ਦੀਨੇ. ਰਾਮ ॥ ਕਰਿ ਅਪੁਨੀ ਦਾਸੀ ਮਿਟੀ ਉਦਾਸੀ; ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ; ਵਿਛੁੜਿ ਕਬਹੂ. ਨ ਜਾਈ ॥ ਸਾ ਵਡਭਾਗਣਿ ਸਦਾ ਸੋਹਾਗਣਿ; ਰਾਮ ਨਾਮ ਗੁਣ ਚੀਨੑੇ ॥ ਕਹੁ ਨਾਨਕ. ਰਵਹਿ ਰੰਗਿ ਰਾਤੇ; ਪ੍ਰੇਮ ਮਹਾ ਰਸਿ ਭੀਨੇ ॥੨॥ ਅਨਦ ਬਿਨੋਦ ਭਏ ਨਿਤ ਸਖੀਏ; ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਪ੍ਰਭਿ ਆਪਿ ਸੀਗਾਰੀ; ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ; ਗੁਣ ਅਵਗਣ. ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ; ਰਾਮ ਨਾਮ ਉਰਿ ਧਾਰਿਆ ॥ ਮਾਨ ਮੋਹ ਮਦ ਸਗਲ ਬਿਆਪੀ; ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ. ਭੈ ਸਾਗਰੁ ਤਰਿਆ; ਪੂਰਨ ਕਾਜ ਹਮਾਰੇ ॥੩॥ ਗੁਣ ਗੋਪਾਲ ਗਾਵਹੁ ਨਿਤ ਸਖੀਹੋ; ਸਗਲ ਮਨੋਰਥ ਪਾਏ ਰਾਮ ॥ ਸਫਲ ਜਨਮੁ ਹੋਆ ਮਿਲਿ ਸਾਧੂ; ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੂ, ਅਨੇਕ ਰਵਿਆ; ਸਰਬ ਮੰਡਲਿ ਛਾਇਆ ॥ ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ; ਸਭੁ ਬ੍ਰਹਮੁ ਦ੍ਰਿਸਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ; ਤਿਸੁ ਬਿਨਾ. ਨਹੀ ਜਾਏ ॥
Источники и права