couponatlas.

Гуру Грантх Сахиб (гурмукхи): Анг 784

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖਾਤ ਖਰਚਤ ਬਿਲਛਤ ਸੁਖੁ ਪਾਇਆ; ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ. ਨਿਖੁਟਿ ਨ ਜਾਈ; ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ; ਦੂਖੁ. ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ; ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ; ਅਚਰਜੁ ਜਿਸੁ ਵਡਿਆਈ ਰਾਮ ॥੨॥ ਜਿਸ ਕਾ ਕਾਰਜੁ. ਤਿਨ ਹੀ ਕੀਆ; ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ. ਹਰਿ ਕੇ ਗੁਣ ਗਾਵਹਿ; ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ; ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ; ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ; ਮਹਾ ਨਿਰਮਲ ਚਾਰਾ ॥ ਪਤਿਤ. ਪਾਵਨੁ ਬਿਰਦੁ ਸੁਆਮੀ; ਨਾਨਕ ਸਬਦ ਅਧਾਰਾ ॥੩॥ ਗੁਣ ਨਿਧਾਨ ਮੇਰਾ ਪ੍ਰਭੁ ਕਰਤਾ; ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ; ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ; ਬਿਸਰੁ ਨਾਹੀ. ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ; ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ; ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ; ਪੇਖਿ ਦਰਸਨੁ ਜੀਜੈ ॥੪॥੭॥੧੦॥ ਰਾਗੁ ਸੂਹੀ ਮਹਲਾ ੫ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ; ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ; ਓਹੁ ਕਦੇ. ਨ ਬੋਲੈ ਕਉਰਾ ॥ ਕਉੜਾ ਬੋਲਿ. ਨ ਜਾਨੈ. ਪੂਰਨ ਭਗਵਾਨੈ; ਅਉਗਣੁ ਕੋ. ਨ ਚਿਤਾਰੇ ॥ ਪਤਿਤ. ਪਾਵਨੁ ਹਰਿ ਬਿਰਦੁ ਸਦਾਏ; ਇਕੁ ਤਿਲੁ. ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ; ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ; ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਹਉ ਬਿਸਮੁ ਭਈ ਜੀ; ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ; ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ; ਤਿਸੁ ਜੇਵਡੁ. ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ; ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ; ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ; ਤੇਰਾ. ਅੰਤੁ ਨ ਪਾਰਾਵਾਰਾ ॥੨॥ ਹਉ ਨਿਮਖ. ਨ ਛੋਡਾ ਜੀ; ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ; ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ. ਤਾ ਨਾਮੁ ਲੀਨਾ; ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ; ਹਉਮੈ ਬਿਨਠੀ ਗਾਠੇ ॥
Источники и права