couponatlas.

Гуру Грантх Сахиб (гурмукхи): Анг 786

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਉੜੀ ॥ ਹੁਕਮੀ. ਸ੍ਰਿਸਟਿ ਸਾਜੀਅਨੁ; ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ. ਨ ਜਾਪੀ ਕੇਤੜਾ; ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ; ਗੁਰ ਸਬਦਿ ਬੀਚਾਰਾ ॥ ਸਚਿ ਰਤੇ. ਸੇ ਨਿਰਮਲੇ; ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ. ਸੋ ਤੁਧੁ ਮਿਲੈ; ਸੋਈ ਸਚਿਆਰਾ ॥੨॥ ਸਲੋਕੁ ਮਃ ੩ ॥ ਸੂਹਵੀਏ ਸੂਹਾ ਸਭੁ ਸੰਸਾਰੁ ਹੈ; ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ. ਬਿਨਸਿ ਜਾਇ; ਜਿਉ ਟਿਕੈ ਨ. ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ; ਜਿਉ ਰੰਗਿ ਮਜੀਠ, ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ; ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ; ਜਿਤੁ ਮਿਲਿਐ ਹਰਿ ਗੁਣ ਗਾਉ ॥੧॥ ਮਃ ੩ ॥ ਸੂਹਾ ਰੰਗੁ ਵਿਕਾਰੁ ਹੈ; ਕੰਤੁ. ਨ ਪਾਇਆ ਜਾਇ ॥ ਇਸੁ ਲਹਦੇ ਬਿਲਮ. ਨ ਹੋਵਈ; ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ; ਸੂਹੈ ਵੇਸਿ ਲੋੁਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ; ਭੈ ਭਾਇ ਸੀਗਾਰੁ ਬਣਾਇ ॥ ਨਾਨਕ. ਸਦਾ ਸੋਹਾਗਣੀ; ਜਿ ਚਲਨਿ ਸਤਿਗੁਰ ਭਾਇ ॥੨॥ ਪਉੜੀ ॥ ਆਪੇ ਆਪਿ ਉਪਾਇਅਨੁ; ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ. ਨ ਜਾਪਈ; ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ; ਦੂਜੈ ਭਰਮਾਈ ॥ ਮਨਮੁਖ ਠਉਰ. ਨ ਪਾਇਨੑੀ; ਫਿਰਿ ਆਵੈ ਜਾਈ ॥ ਜੋ ਤਿਸੁ ਭਾਵੈ ਸੋ ਥੀਐ; ਸਭ ਚਲੈ ਰਜਾਈ ॥੩॥ ਸਲੋਕੁ ਮਃ ੩ ॥ ਸੂਹੈ ਵੇਸਿ ਕਾਮਣਿ ਕੁਲਖਣੀ; ਜੋ ਪ੍ਰਭ ਛੋਡਿ. ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ. ਸਦਾ ਝੂਠੁ ਬੋਲੈ; ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ; ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ; ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ; ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ. ਨਾ ਰਲੈ; ਜਿਸੁ ਰਾਵੇ ਸਿਰਜਨਹਾਰੁ ॥ ਨਾਨਕ. ਗੁਰਮੁਖਿ ਸਦਾ ਸੁਹਾਗਣੀ; ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥ ਮਃ ੧ ॥ ਸੂਹਾ ਰੰਗੁ, ਸੁਪਨੈ ਨਿਸੀ; ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ; ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ. ਪ੍ਰੇਮ ਮਹਾ ਰਸੀ; ਸਭਿ ਬੁਰਿਆਈਆ ਛਾਰੁ ॥੨॥ ਪਉੜੀ ॥ ਇਹੁ ਜਗੁ ਆਪਿ ਉਪਾਇਓਨੁ; ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਈਅਨੁ; ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ; ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ; ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ; ਹਰਿ ਨਾਮੁ ਨਿਧਾਨੁ ॥੪॥ ਸਲੋਕੁ ਮਃ ੩ ॥ ਸੂਹਵੀਏ. ਸੂਹਾ ਵੇਸੁ ਛਡਿ ਤੂ; ਤਾ ਪਿਰ ਲਗੀ ਪਿਆਰੁ ॥
Источники и права