couponatlas.

Гуру Грантх Сахиб (гурмукхи): Анг 788

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੁਗ ਚਾਰੇ ਸਭ ਭਵਿ ਥਕੀ; ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ; ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ; ਕਰਤਾ ਕਰੇ ਸੁ ਹੋਈ ॥੭॥ ਸਲੋਕ ਮਹਲਾ ੨ ॥ ਜਿਨਾ ਭਉ. ਤਿਨੑ ਨਾਹਿ ਭਉ; ਮੁਚੁ ਭਉ. ਨਿਭਵਿਆਹ ॥ ਨਾਨਕ. ਏਹੁ ਪਟੰਤਰਾ; ਤਿਤੁ ਦੀਬਾਣਿ ਗਇਆਹ ॥੧॥ ਮਃ ੨ ॥ ਤੁਰਦੇ ਕਉ ਤੁਰਦਾ ਮਿਲੈ; ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ; ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ; ਜਿਨਿ ਕਾਰਣੁ ਕੀਆ ॥੨॥ ਪਉੜੀ ॥ ਸਚੁ ਧਿਆਇਨਿ ਸੇ ਸਚੇ; ਗੁਰ ਸਬਦਿ ਵੀਚਾਰੀ ॥ ਹਉਮੈ ਮਾਰਿ ਮਨੁ ਨਿਰਮਲਾ; ਹਰਿ ਨਾਮੁ ਉਰਿ ਧਾਰੀ ॥ ਕੋਠੇ ਮੰਡਪ ਮਾੜੀਆ; ਲਗਿ ਪਏ ਗਾਵਾਰੀ ॥ ਜਿਨੑਿ ਕੀਏ ਤਿਸਹਿ. ਨ ਜਾਣਨੀ; ਮਨਮੁਖਿ ਗੁਬਾਰੀ ॥ ਜਿਸੁ ਬੁਝਾਇਹਿ, ਸੋ ਬੁਝਸੀ ਸਚਿਆ; ਕਿਆ ਜੰਤ ਵਿਚਾਰੀ ॥੮॥ ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ; ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ. ਨ ਆਵਈ; ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ; ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ; ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ; ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ; ਤਉ ਨਾਨਕ ਭੋਗੁ ਕਰੇਇ ॥੧॥ ਮਃ ੩ ॥ ਕਾਜਲ ਫੂਲ ਤੰਬੋਲ ਰਸੁ; ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ. ਨ ਆਇਓ; ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ. ਨ ਆਖੀਅਨਿ ਬਹਨਿ; ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ; ਧਨ ਪਿਰੁ ਕਹੀਐ ਸੋਇ ॥੩॥ ਪਉੜੀ ॥ ਭੈ ਬਿਨੁ ਭਗਤਿ. ਨ ਹੋਵਈ; ਨਾਮਿ. ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ. ਭਉ ਊਪਜੈ; ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ; ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ; ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ; ਸੋ ਸਚੁ ਵਰਤੈ ਸੰਸਾਰਿ ॥੯॥ ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ; ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ; ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ; ਆਪੀਣੈ ਆਪਾਹੁ ॥ ਗੁਰਮੁਖਿ, ਸੇਵਾ ਥਾਇ ਪਵੈ; ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ; ਮੰਗਿ ਮੰਗਿ ਖਸਮ ਦਰਾਹੁ ॥ ਨਾਨਕ. ਪੁਰ ਦਰ ਵੇਪਰਵਾਹ; ਤਉ ਦਰਿ ਊਣਾ. ਨਾਹਿ ਕੋ, ਸਚਾ ਵੇਪਰਵਾਹੁ ॥੧॥ ਮਹਲਾ ੧ ॥ ਉਜਲ ਮੋਤੀ ਸੋਹਣੇ; ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ; ਜਿ ਬੁਢੇ ਥੀਇ ਮਰੰਨਿ ॥੨॥
Источники и права