couponatlas.

Гуру Грантх Сахиб (гурмукхи): Анг 79

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਕਪੜੋ ਹਰਿ ਸੋਭਾ ਦੇਵਹੁ; ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ; ਗੁਰਿ ਸਤਿਗੁਰਿ. ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ; ਇਹੁ ਦਾਨੁ. ਨ ਰਲੈ ਰਲਾਇਆ ॥ ਹੋਰਿ ਮਨਮੁਖ. ਦਾਜੁ ਜਿ ਰਖਿ ਦਿਖਾਲਹਿ; ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ; ਹਰਿ ਦੇਵਹੁ ਦਾਨੁ ਮੈ ਦਾਜੋ ॥੪॥ ਹਰਿ ਰਾਮ ਰਾਮ. ਮੇਰੇ ਬਾਬੋਲਾ; ਪਿਰ ਮਿਲਿ ਧਨ. ਵੇਲ ਵਧੰਦੀ ॥ ਹਰਿ ਜੁਗਹ ਜੁਗੋ, ਜੁਗ ਜੁਗਹ ਜੁਗੋ; ਸਦ ਪੀੜੀ ਗੁਰੂ. ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ; ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ. ਨ ਕਬ ਹੀ ਬਿਨਸੈ ਜਾਵੈ; ਨਿਤ ਦੇਵੈ ਚੜੈ ਸਵਾਇਆ ॥ ਨਾਨਕ. ਸੰਤ ਸੰਤ ਹਰਿ ਏਕੋ; ਜਪਿ ਹਰਿ ਹਰਿ ਨਾਮੁ. ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ; ਪਿਰ ਮਿਲਿ ਧਨ. ਵੇਲ ਵਧੰਦੀ ॥੫॥੧॥ ਸਿਰੀਰਾਗੁ ਮਹਲਾ ੫ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਮਨ ਪਿਆਰਿਆ ਜੀਉ ਮਿਤ੍ਰਾ; ਗੋਬਿੰਦ ਨਾਮੁ ਸਮਾਲੇ ॥ ਮਨ ਪਿਆਰਿਆ ਜੀ ਮਿਤ੍ਰਾ; ਹਰਿ ਨਿਬਹੈ. ਤੇਰੈ ਨਾਲੇ ॥ ਸੰਗਿ ਸਹਾਈ. ਹਰਿ ਨਾਮੁ ਧਿਆਈ; ਬਿਰਥਾ ਕੋਇ ਨ ਜਾਏ ॥ ਮਨ ਚਿੰਦੇ ਸੇਈ ਫਲ ਪਾਵਹਿ; ਚਰਣ ਕਮਲ ਚਿਤੁ ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ; ਘਟਿ ਘਟਿ ਨਦਰਿ ਨਿਹਾਲੇ ॥ ਨਾਨਕੁ. ਸਿਖ ਦੇਇ ਮਨ ਪ੍ਰੀਤਮ; ਸਾਧਸੰਗਿ. ਭ੍ਰਮੁ ਜਾਲੇ ॥੧॥ ਮਨ ਪਿਆਰਿਆ ਜੀ ਮਿਤ੍ਰਾ; ਹਰਿ ਬਿਨੁ. ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਮਿਤ੍ਰਾ; ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ ਬੋਹਿਥੁ ਕਰਤੇ; ਸਹਸਾ ਦੂਖੁ. ਨ ਬਿਆਪੈ ॥ ਗੁਰੁ ਪੂਰਾ ਭੇਟੈ ਵਡਭਾਗੀ; ਆਠ ਪਹਰ ਪ੍ਰਭੁ ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ; ਭਗਤਾ ਨਾਮੁ ਅਧਾਰੇ ॥ ਨਾਨਕੁ. ਸਿਖ ਦੇਇ ਮਨ ਪ੍ਰੀਤਮ; ਬਿਨੁ ਹਰਿ. ਝੂਠ ਪਸਾਰੇ ॥੨॥ ਮਨ ਪਿਆਰਿਆ ਜੀਉ ਮਿਤ੍ਰਾ; ਹਰਿ ਲਦੇ ਖੇਪ ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ; ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ. ਅਲਖ ਅਭੇਵੇ; ਨਿਹਚਲੁ ਆਸਣੁ ਪਾਇਆ ॥ ਤਹ ਜਨਮ ਨ ਮਰਣੁ, ਨ ਆਵਣ ਜਾਣਾ; ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਫਾਰਿਆ; ਜਮਦੂਤਾ ਕਛੂ ਨ ਚਲੀ ॥ ਨਾਨਕੁ. ਸਿਖ ਦੇਇ ਮਨ ਪ੍ਰੀਤਮ; ਹਰਿ ਲਦੇ ਖੇਪ ਸਵਲੀ ॥੩॥ ਮਨ ਪਿਆਰਿਆ ਜੀਉ ਮਿਤ੍ਰਾ; ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰਾ; ਹਰਿ ਨਾਮੁ ਜਪਤ ਪਰਗਾਸੋ ॥ ਸਿਮਰਿ ਸੁਆਮੀ. ਸੁਖਹ ਗਾਮੀ; ਇਛ ਸਗਲੀ ਪੁੰਨੀਆ ॥
Источники и права