couponatlas.

Гуру Грантх Сахиб (гурмукхи): Анг 790

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ; ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ; ਵੇਦੀਨਾ ਕਾ ਖਾਣੁ ॥ ਸਿਫਤੀ ਸਾਰ. ਨ ਜਾਣਨੀ; ਸਦਾ ਵਸੈ ਸੈਤਾਨੁ ॥ ਗਦਹੁ. ਚੰਦਨਿ ਖਉਲੀਐ; ਭੀ ਸਾਹੂ ਸਿਉ ਪਾਣੁ ॥ ਨਾਨਕ. ਕੂੜੈ ਕਤਿਐ; ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ; ਕੂੜਾ ਪੈਨਣੁ ਮਾਣੁ ॥੧॥ ਮਃ ੧ ॥ ਬਾਂਗਾ ਬੁਰਗੂ ਸਿੰਙੀਆ; ਨਾਲੇ ਮਿਲੀ ਕਲਾਣ ॥ ਇਕਿ ਦਾਤੇ. ਇਕਿ ਮੰਗਤੇ; ਨਾਮੁ ਤੇਰਾ ਪਰਵਾਣੁ ॥ ਨਾਨਕ. ਜਿਨੑੀ ਸੁਣਿ ਕੈ ਮੰਨਿਆ; ਹਉ ਤਿਨਾ ਵਿਟਹੁ ਕੁਰਬਾਣੁ ॥੨॥ ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ; ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ; ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ; ਇਕੋ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ; ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ; ਹਰਿ ਨਾਮਿ ਸਮਇਆ ॥੧੪॥ ਸਲੋਕ ਮਃ ੧ ॥ ਸਤਿਗੁਰ. ਭੀਖਿਆ ਦੇਹਿ ਮੈ; ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ; ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ; ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ; ਮੈਲਾ ਕਬਹੂੰ. ਨ ਹੋਇ ॥ ਨਾਨਕ. ਇਹ ਬਿਧਿ ਛੁਟੀਐ; ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ; ਜਿਤੀ ਦਰਿ ਖੜੀਆਹ ॥ ਨਾਨਕ. ਕੰਤੈ ਰਤੀਆ; ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ; ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ; ਖਸਮੁ. ਨ ਫੇਰੇ ਚਿਤੁ ॥੩॥ ਮਃ ੧ ॥ ਹਉ ਬਲਿਹਾਰੀ ਤਿਨ ਕਉ; ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ; ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ; ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ; ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ; ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ; ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ; ਹਰਿ ਸੇਤੀ ਪ੍ਰੀਤਿ ਕਰਿ ॥੧੫॥ ਸਲੋਕ ਮਃ ੧ ॥ ਜਿਨੀ. ਨ ਪਾਇਓ ਪ੍ਰੇਮ ਰਸੁ; ਕੰਤ. ਨ ਪਾਇਓ ਸਾਉ ॥ ਸੁੰਞੇ ਘਰ ਕਾ ਪਾਹੁਣਾ; ਜਿਉ ਆਇਆ ਤਿਉ ਜਾਉ ॥੧॥ ਮਃ ੧ ॥ ਸਉ ਓਲਾਮੑੇ ਦਿਨੈ ਕੇ; ਰਾਤੀ ਮਿਲਨੑਿ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ; ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ; ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ; ਸਭੋ ਦੁਸਮਨੁ ਹੇਤੁ ॥੨॥ ਪਉੜੀ ॥ ਢਾਢੀ ਗੁਣ ਗਾਵੈ ਨਿਤ; ਜਨਮੁ ਸਵਾਰਿਆ ॥ ਗੁਰਮੁਖਿ ਸੇਵਿ ਸਲਾਹਿ; ਸਚਾ ਉਰ ਧਾਰਿਆ ॥
Источники и права