couponatlas.

Гуру Грантх Сахиб (гурмукхи): Анг 794

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਿਆ ਤੂ ਸੋਇਆ; ਜਾਗੁ ਇਆਨਾ ॥ ਤੈ ਜੀਵਨੁ ਜਗਿ; ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ; ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ; ਹਾਟੁ ਚਲਾਵੈ ॥ ਕਰਿ ਬੰਦਿਗੀ; ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮੑਾਰਿ ਸਵੇਰਾ ॥੨॥ ਜਨਮੁ ਸਿਰਾਨੋ; ਪੰਥੁ. ਨ ਸਵਾਰਾ ॥ ਸਾਂਝ ਪਰੀ; ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ; ਨਿਦਾਨਿ ਦਿਵਾਨੇ ॥ ਚੇਤਸਿ ਨਾਹੀ; ਦੁਨੀਆ ਫਨ ਖਾਨੇ ॥੩॥੨॥ ਸੂਹੀ ॥ ਊਚੇ ਮੰਦਰ; ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ. ਨ ਹੋਈ ॥੧॥ ਇਹੁ ਤਨੁ ਐਸਾ; ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ; ਰਲਿ ਗਇਓ ਮਾਟੀ ॥੧॥ ਰਹਾਉ ॥ ਭਾਈ ਬੰਧ; ਕੁਟੰਬ ਸਹੇਰਾ ॥ ਓਇ ਭੀ ਲਾਗੇ; ਕਾਢੁ ਸਵੇਰਾ ॥੨॥ ਘਰ ਕੀ ਨਾਰਿ; ਉਰਹਿ ਤਨ ਲਾਗੀ ॥ ਉਹ ਤਉ; ਭੂਤੁ ਭੂਤੁ ਕਰਿ ਭਾਗੀ ॥੩॥ ਕਹਿ ਰਵਿਦਾਸ; ਸਭੈ ਜਗੁ ਲੂਟਿਆ ॥ ਹਮ ਤਉ; ਏਕ ਰਾਮੁ ਕਹਿ ਛੂਟਿਆ ॥੪॥੩॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ; ਹਾਥ ਮਰੋਰਉ ॥ ਬਾਵਲਿ ਹੋਈ; ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ; ਕੀਆ ਰੋਸੁ ॥ ਮੁਝੁ ਅਵਗਨ; ਸਹ. ਨਾਹੀ ਦੋਸੁ ॥੧॥ ਤੈ ਸਾਹਿਬ ਕੀ; ਮੈ ਸਾਰ. ਨ ਜਾਨੀ ॥ ਜੋਬਨੁ ਖੋਇ; ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ; ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ; ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ; ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ; ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ; ਮੁੰਧ ਇਕੇਲੀ ॥ ਨਾ ਕੋ ਸਾਥੀ; ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ; ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ; ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ; ਖਰੀ ਉਡੀਣੀ ॥ ਖੰਨਿਅਹੁ ਤਿਖੀ; ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ; ਪੰਥੁ ਸਮੑਾਰਿ ਸਵੇਰਾ ॥੪॥੧॥ ਸੂਹੀ ਲਲਿਤ ॥ ਬੇੜਾ ਬੰਧਿ. ਨ ਸਕਿਓ; ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ; ਤਬ ਤਰਣੁ ਦੁਹੇਲਾ ॥੧॥ ਹਥੁ. ਨ ਲਾਇ ਕਸੁੰਭੜੈ; ਜਲਿ ਜਾਸੀ ਢੋਲਾ ॥੧॥ ਰਹਾਉ ॥ ਇਕ ਆਪੀਨੑੈ ਪਤਲੀ; ਸਹ ਕੇਰੇ ਬੋਲਾ ॥ ਦੁਧਾ ਥਣੀ. ਨ ਆਵਈ; ਫਿਰਿ ਹੋਇ. ਨ ਮੇਲਾ ॥੨॥ ਕਹੈ ਫਰੀਦੁ. ਸਹੇਲੀਹੋ; ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ; ਅਹਿ ਤਨੁ ਢੇਰੀ ਥੀਸੀ ॥੩॥੨॥
Источники и права