couponatlas.

Гуру Грантх Сахиб (гурмукхи): Анг 795

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥ ਤੂ ਸੁਲਤਾਨੁ. ਕਹਾ ਹਉ ਮੀਆ; ਤੇਰੀ ਕਵਨ ਵਡਾਈ ॥ ਜੋ ਤੂ ਦੇਹਿ. ਸੁ ਕਹਾ ਸੁਆਮੀ; ਮੈ ਮੂਰਖ. ਕਹਣੁ ਨ ਜਾਈ ॥੧॥ ਤੇਰੇ ਗੁਣ ਗਾਵਾ; ਦੇਹਿ ਬੁਝਾਈ ॥ ਜੈਸੇ ਸਚ ਮਹਿ; ਰਹਉ ਰਜਾਈ ॥੧॥ ਰਹਾਉ ॥ ਜੋ ਕਿਛੁ ਹੋਆ. ਸਭੁ ਕਿਛੁ ਤੁਝ ਤੇ; ਤੇਰੀ ਸਭ ਅਸਨਾਈ ॥ ਤੇਰਾ ਅੰਤੁ. ਨ ਜਾਣਾ ਮੇਰੇ ਸਾਹਿਬ; ਮੈ ਅੰਧੁਲੇ. ਕਿਆ ਚਤੁਰਾਈ ॥੨॥ ਕਿਆ ਹਉ ਕਥੀ. ਕਥੇ ਕਥਿ ਦੇਖਾ; ਮੈ. ਅਕਥੁ, ਨ ਕਥਨਾ ਜਾਈ ॥ ਜੋ ਤੁਧੁ ਭਾਵੈ. ਸੋਈ ਆਖਾ; ਤਿਲੁ ਤੇਰੀ ਵਡਿਆਈ ॥੩॥ ਏਤੇ ਕੂਕਰ ਹਉ. ਬੇਗਾਨਾ; ਭਉਕਾ. ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ. ਜੇ ਹੋਇਗਾ; ਤਾ ਖਸਮੈ ਨਾਉ. ਨ ਜਾਈ ॥੪॥੧॥ ਬਿਲਾਵਲੁ ਮਹਲਾ ੧ ॥ ਮਨੁ ਮੰਦਰੁ. ਤਨੁ ਵੇਸ ਕਲੰਦਰੁ; ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ; ਬਾਹੁੜਿ ਜਨਮਿ. ਨ ਆਵਾ ॥੧॥ ਮਨੁ ਬੇਧਿਆ. ਦਇਆਲ ਸੇਤੀ; ਮੇਰੀ ਮਾਈ ॥ ਕਉਣੁ ਜਾਣੈ. ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ; ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ; ਘਟਿ ਘਟਿ ਜੋਤਿ ਤੁਮੑਾਰੀ ॥੨॥ ਸਿਖ ਮਤਿ ਸਭ ਬੁਧਿ ਤੁਮੑਾਰੀ; ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ. ਨ ਜਾਣਾ ਮੇਰੇ ਸਾਹਿਬਾ; ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮੑਾਰੀ; ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ; ਇਕ ਨਾਨਕ ਕੀ ਅਰਦਾਸੇ ॥੪॥੨॥ ਬਿਲਾਵਲੁ ਮਹਲਾ ੧ ॥ ਆਪੇ ਸਬਦੁ; ਆਪੇ ਨੀਸਾਨੁ ॥ ਆਪੇ ਸੁਰਤਾ; ਆਪੇ ਜਾਨੁ ॥ ਆਪੇ. ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ; ਨਾਮੁ ਪਰਵਾਣੁ ॥੧॥
Источники и права