couponatlas.

Гуру Грантх Сахиб (гурмукхи): Анг 796

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ; ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ; ਧਰਕਟੀ ਨਾਰਿ ॥ ਭੂੰਡੀ ਕਾਮਣਿ; ਕਾਮਣਿਆਰਿ ॥ ਰਾਜੁ ਰੂਪੁ ਝੂਠਾ; ਦਿਨ ਚਾਰਿ ॥ ਨਾਮੁ ਮਿਲੈ; ਚਾਨਣੁ ਅੰਧਿਆਰਿ ॥੨॥ ਚਖਿ ਛੋਡੀ; ਸਹਸਾ ਨਹੀ ਕੋਇ ॥ ਬਾਪੁ ਦਿਸੈ; ਵੇਜਾਤਿ. ਨ ਹੋਇ ॥ ਏਕੇ ਕਉ; ਨਾਹੀ ਭਉ ਕੋਇ ॥ ਕਰਤਾ ਕਰੇ. ਕਰਾਵੈ ਸੋਇ ॥੩॥ ਸਬਦਿ ਮੁਏ; ਮਨੁ. ਮਨ ਤੇ ਮਾਰਿਆ ॥ ਠਾਕਿ ਰਹੇ; ਮਨੁ ਸਾਚੈ ਧਾਰਿਆ ॥ ਅਵਰੁ. ਨ ਸੂਝੈ; ਗੁਰ ਕਉ ਵਾਰਿਆ ॥ ਨਾਨਕ; ਨਾਮਿ ਰਤੇ ਨਿਸਤਾਰਿਆ ॥੪॥੩॥ ਬਿਲਾਵਲੁ ਮਹਲਾ ੧ ॥ ਗੁਰ ਬਚਨੀ; ਮਨੁ ਸਹਜ ਧਿਆਨੇ ॥ ਹਰਿ ਕੈ ਰੰਗਿ ਰਤਾ; ਮਨੁ ਮਾਨੇ ॥ ਮਨਮੁਖ ਭਰਮਿ ਭੁਲੇ ਬਉਰਾਨੇ ॥ ਹਰਿ ਬਿਨੁ. ਕਿਉ ਰਹੀਐ; ਗੁਰ ਸਬਦਿ ਪਛਾਨੇ ॥੧॥ ਬਿਨੁ ਦਰਸਨ; ਕੈਸੇ ਜੀਵਉ ਮੇਰੀ ਮਾਈ ॥ ਹਰਿ ਬਿਨੁ ਜੀਅਰਾ ਰਹਿ. ਨ ਸਕੈ ਖਿਨੁ; ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥ ਮੇਰਾ ਪ੍ਰਭੁ ਬਿਸਰੈ; ਹਉ ਮਰਉ ਦੁਖਾਲੀ ॥ ਸਾਸਿ ਗਿਰਾਸਿ ਜਪਉ; ਅਪੁਨੇ ਹਰਿ ਭਾਲੀ ॥ ਸਦ ਬੈਰਾਗਨਿ; ਹਰਿ ਨਾਮੁ ਨਿਹਾਲੀ ॥ ਅਬ ਜਾਨੇ; ਗੁਰਮੁਖਿ ਹਰਿ ਨਾਲੀ ॥੨॥ ਅਕਥ ਕਥਾ ਕਹੀਐ ਗੁਰ ਭਾਇ ॥ ਪ੍ਰਭੁ ਅਗਮ ਅਗੋਚਰੁ; ਦੇਇ ਦਿਖਾਇ ॥ ਬਿਨੁ ਗੁਰ ਕਰਣੀ; ਕਿਆ ਕਾਰ ਕਮਾਇ ॥ ਹਉਮੈ ਮੇਟਿ ਚਲੈ; ਗੁਰ ਸਬਦਿ ਸਮਾਇ ॥੩॥ ਮਨਮੁਖੁ ਵਿਛੁੜੈ; ਖੋਟੀ ਰਾਸਿ ॥ ਗੁਰਮੁਖਿ ਨਾਮਿ ਮਿਲੈ ਸਾਬਾਸਿ ॥ ਹਰਿ ਕਿਰਪਾ ਧਾਰੀ; ਦਾਸਨਿ ਦਾਸ ॥ ਜਨ ਨਾਨਕ; ਹਰਿ ਨਾਮ ਧਨੁ ਰਾਸਿ ॥੪॥੪॥ ਬਿਲਾਵਲੁ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ. ਧ੍ਰਿਗੁ ਧ੍ਰਿਗੁ ਸੋਇਆ; ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ; ਜਿਤੁ ਹੁਣਿ ਖਸਮੁ. ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ, ਨ ਆਵੈ; ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ. ਨ ਦੇਈ ਲਿਵ ਲਾਗਣਿ; ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ. ਜਨ ਸੇਵਕ ਤੇਰੇ; ਤਿਨ ਕੇ. ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ. ਦਇਆਪਤਿ ਦਾਤਾ; ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ; ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ. ਸੋ ਮੁਕਤੁ ਕਹੀਐ; ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ. ਜਿਸੁ ਏਕ ਲਿਵ ਲਾਗੀ; ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ, ਨ ਜਾਈ; ਸਚੈ ਆਪਿ ਸਵਾਰੇ ॥
Источники и права