couponatlas.

Гуру Грантх Сахиб (гурмукхи): Анг 797

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਰਮਿ ਭੁਲਾਣੇ. ਸਿ ਮਨਮੁਖ ਕਹੀਅਹਿ; ਨਾ ਉਰਵਾਰਿ. ਨ ਪਾਰੇ ॥੩॥ ਜਿਸ ਨੋ ਨਦਰਿ ਕਰੇ. ਸੋਈ ਜਨੁ ਪਾਏ; ਗੁਰ ਕਾ ਸਬਦੁ ਸਮੑਾਲੇ ॥ ਹਰਿ ਜਨ; ਮਾਇਆ ਮਾਹਿ ਨਿਸਤਾਰੇ ॥ ਨਾਨਕ. ਭਾਗੁ ਹੋਵੈ ਜਿਸੁ ਮਸਤਕਿ; ਕਾਲਹਿ ਮਾਰਿ ਬਿਦਾਰੇ ॥੪॥੧॥ ਬਿਲਾਵਲੁ ਮਹਲਾ ੩ ॥ ਅਤੁਲੁ; ਕਿਉ ਤੋਲਿਆ ਜਾਇ ॥ ਦੂਜਾ ਹੋਇ; ਤ ਸੋਝੀ ਪਾਇ ॥ ਤਿਸ ਤੇ ਦੂਜਾ; ਨਾਹੀ ਕੋਇ ॥ ਤਿਸ ਦੀ ਕੀਮਤਿ; ਕਿਕੂ ਹੋਇ ॥੧॥ ਗੁਰ ਪਰਸਾਦਿ; ਵਸੈ ਮਨਿ ਆਇ ॥ ਤਾ ਕੋ ਜਾਣੈ; ਦੁਬਿਧਾ ਜਾਇ ॥੧॥ ਰਹਾਉ ॥ ਆਪਿ ਸਰਾਫੁ; ਕਸਵਟੀ ਲਾਏ ॥ ਆਪੇ ਪਰਖੇ; ਆਪਿ ਚਲਾਏ ॥ ਆਪੇ ਤੋਲੇ; ਪੂਰਾ ਹੋਇ ॥ ਆਪੇ ਜਾਣੈ; ਏਕੋ ਸੋਇ ॥੨॥ ਮਾਇਆ ਕਾ ਰੂਪੁ; ਸਭੁ ਤਿਸ ਤੇ ਹੋਇ ॥ ਜਿਸ ਨੋ ਮੇਲੇ; ਸੁ ਨਿਰਮਲੁ ਹੋਇ ॥ ਜਿਸ ਨੋ ਲਾਏ; ਲਗੈ ਤਿਸੁ ਆਇ ॥ ਸਭੁ ਸਚੁ ਦਿਖਾਲੇ; ਤਾ ਸਚਿ ਸਮਾਇ ॥੩॥ ਆਪੇ ਲਿਵ. ਧਾਤੁ ਹੈ ਆਪੇ ॥ ਆਪਿ ਬੁਝਾਏ ਆਪੇ ਜਾਪੇ ॥ ਆਪੇ ਸਤਿਗੁਰੁ. ਸਬਦੁ ਹੈ ਆਪੇ ॥ ਨਾਨਕ. ਆਖਿ ਸੁਣਾਏ ਆਪੇ ॥੪॥੨॥ ਬਿਲਾਵਲੁ ਮਹਲਾ ੩ ॥ ਸਾਹਿਬ ਤੇ ਸੇਵਕੁ. ਸੇਵ ਸਾਹਿਬ ਤੇ; ਕਿਆ ਕੋ ਕਹੈ ਬਹਾਨਾ ॥ ਐਸਾ ਇਕੁ ਤੇਰਾ ਖੇਲੁ ਬਨਿਆ ਹੈ; ਸਭ ਮਹਿ ਏਕੁ ਸਮਾਨਾ ॥੧॥ ਸਤਿਗੁਰਿ ਪਰਚੈ; ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ. ਸੋ ਸਤਿਗੁਰੁ ਪਾਏ; ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ ॥ ਕਿਆ ਕੋਈ ਤੇਰੀ ਸੇਵਾ ਕਰੇ; ਕਿਆ ਕੋ ਕਰੇ ਅਭਿਮਾਨਾ ॥ ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ; ਤਬ ਕੋਈ ਕਰਉ ਦਿਖਾ ਵਖਿਆਨਾ ॥੨॥ ਆਪੇ ਗੁਰੁ. ਚੇਲਾ ਹੈ ਆਪੇ; ਆਪੇ ਗੁਣੀ ਨਿਧਾਨਾ ॥ ਜਿਉ ਆਪਿ ਚਲਾਏ. ਤਿਵੈ ਕੋਈ ਚਾਲੈ; ਜਿਉ ਹਰਿ ਭਾਵੈ ਭਗਵਾਨਾ ॥੩॥ ਕਹਤ ਨਾਨਕੁ. ਤੂ ਸਾਚਾ ਸਾਹਿਬੁ; ਕਉਣੁ ਜਾਣੈ ਤੇਰੇ ਕਾਮਾਂ ॥ ਇਕਨਾ ਘਰ ਮਹਿ ਦੇ ਵਡਿਆਈ; ਇਕਿ ਭਰਮਿ ਭਵਹਿ ਅਭਿਮਾਨਾ ॥੪॥੩॥ ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ; ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ. ਸਾਚੇ ਨਾਮ ਕੀ ਵਡਿਆਈ; ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ; ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ; ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ ਚਹੁ ਜੁਗਾ ਕਾ ਹੁਣਿ ਨਿਬੇੜਾ; ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ. ਓਨਾ ਜੁਗਾ ਕਾ ਧਰਮੁ ਹੈ; ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ; ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ; ਹਰਿ; ਜਗਿ ਤੇ. ਪੂਰੇ ਪਰਵਾਨਾ ॥੩॥
Источники и права