couponatlas.

Гуру Грантх Сахиб (гурмукхи): Анг 80

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੁਰਬੇ ਕਮਾਏ. ਸ੍ਰੀਰੰਗ ਪਾਏ; ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ ਸਰਬਤਿ ਰਵਿਆ; ਮਨਿ ਉਪਜਿਆ ਬਿਸੁਆਸੋ ॥ ਨਾਨਕੁ. ਸਿਖ ਦੇਇ ਮਨ ਪ੍ਰੀਤਮ; ਕਰਿ ਸੰਤਾ ਸੰਗਿ ਨਿਵਾਸੋ ॥੪॥ ਮਨ ਪਿਆਰਿਆ ਜੀਉ ਮਿਤ੍ਰਾ; ਹਰਿ ਪ੍ਰੇਮ ਭਗਤਿ. ਮਨੁ ਲੀਨਾ ॥ ਮਨ ਪਿਆਰਿਆ ਜੀਉ ਮਿਤ੍ਰਾ; ਹਰਿ ਜਲ ਮਿਲਿ. ਜੀਵੇ ਮੀਨਾ ॥ ਹਰਿ ਪੀ ਆਘਾਨੇ. ਅੰਮ੍ਰਿਤ ਬਾਨੇ; ਸ੍ਰਬ ਸੁਖਾ ਮਨ ਵੁਠੇ ॥ ਸ੍ਰੀਧਰ ਪਾਏ. ਮੰਗਲ ਗਾਏ; ਇਛ ਪੁੰਨੀ. ਸਤਿਗੁਰ ਤੁਠੇ ॥ ਲੜਿ ਲੀਨੇ ਲਾਏ, ਨਉ ਨਿਧਿ ਪਾਏ; ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ. ਸਿਖ ਸੰਤ ਸਮਝਾਈ; ਹਰਿ ਪ੍ਰੇਮ ਭਗਤਿ. ਮਨੁ ਲੀਨਾ ॥੫॥੧॥੨॥ ਸਿਰੀਰਾਗ ਕੇ ਛੰਤ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਡਖਣਾ ॥ ਹਠ ਮਝਾਹੂ, ਮਾ ਪਿਰੀ; ਪਸੇ ਕਿਉ. ਦੀਦਾਰ ॥ ਸੰਤ ਸਰਣਾਈ ਲਭਣੇ; ਨਾਨਕ. ਪ੍ਰਾਣ ਅਧਾਰ ॥੧॥ ਛੰਤੁ ॥ ਚਰਨ ਕਮਲ ਸਿਉ ਪ੍ਰੀਤਿ; ਰੀਤਿ. ਸੰਤਨ ਮਨਿ ਆਵਏ ਜੀਉ ॥ ਦੁਤੀਆ ਭਾਉ ਬਿਪਰੀਤਿ; ਅਨੀਤਿ. ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ. ਬਿਨੁ ਦਰਸਾਵਏ; ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ ਬਿਹੂਨਾ. ਤਨੁ ਮਨੁ ਹੀਨਾ; ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਪਿਆਰੇ. ਪ੍ਰਾਨ ਅਧਾਰੇ; ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ. ਧਾਰਿ ਅਨੁਗ੍ਰਹੁ; ਮਨਿ ਤਨਿ ਅੰਕਿ ਸਮਾਵਏ ॥੧॥ ਡਖਣਾ ॥ ਸੋਹੰਦੜੋ ਹਭ ਠਾਇ; ਕੋਇ. ਨ ਦਿਸੈ ਡੂਜੜੋ ॥ ਖੁਲੑੜੇ ਕਪਾਟ; ਨਾਨਕ ਸਤਿਗੁਰ ਭੇਟਤੇ ॥੧॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ, ਸੰਤਨ ਆਧਾਰ; ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ ਗਿਰਾਸ. ਪੂਰਨ ਬਿਸੁਆਸ; ਕਿਉ. ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ. ਨਿਮਖ ਨਹੀ ਟਾਰੀਐ; ਗੁਣਵੰਤ. ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ; ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ. ਸ੍ਰਬ ਕੈ ਸਾਥੇ; ਜਪਿ. ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ; ਕ੍ਰਿਪਾ ਕਰਿ. ਭਵਜਲੁ ਤਾਰੀਐ ॥੨॥ ਡਖਣਾ ॥ ਧੂੜੀ ਮਜਨੁ. ਸਾਧ ਖੇ; ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ; ਨਾਨਕ. ਹਰਿ ਧਨੁ ਮਾਲ ॥੧॥ ਛੰਤੁ ॥ ਸੁੰਦਰ ਸੁਆਮੀ ਧਾਮ. ਭਗਤਹ ਬਿਸ੍ਰਾਮ; ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ ਗਲਤਾਨ. ਸਿਮਰਤ ਪ੍ਰਭ ਨਾਮ; ਹਰਿ ਅੰਮ੍ਰਿਤੁ ਪੀਵਤੇ ਜੀਉ ॥
Источники и права