couponatlas.

Гуру Грантх Сахиб (гурмукхи): Анг 800

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਇਆ ਨਗਰ ਮਹਿ. ਰਾਮ ਰਸੁ ਊਤਮੁ; ਕਿਉ ਪਾਈਐ. ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ; ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ; ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ; ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ; ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ; ਗੁਰਮਤਿ ਨਾਨਕ ਹਰਿ ਭਜਹੁ ॥੪॥੪॥ ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ; ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ; ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ; ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ; ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ; ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ; ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ; ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ; ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ. ਤੇਰੈ ਵਸਿ ਸੁਆਮੀ; ਹਮ ਜੰਤ. ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ; ਜਿਉ ਭਾਵੈ ਤਿਵੈ ਬੁਲੈਨੀ ॥੪॥੫॥ ਬਿਲਾਵਲੁ ਮਹਲਾ ੪ ॥ ਅਨਦ ਮੂਲੁ ਧਿਆਇਓ ਪੁਰਖੋਤਮੁ; ਅਨਦਿਨੁ ਅਨਦ ਅਨੰਦੇ ॥ ਧਰਮ ਰਾਇ ਕੀ ਕਾਣਿ ਚੁਕਾਈ; ਸਭਿ ਚੂਕੇ ਜਮ ਕੇ ਛੰਦੇ ॥੧॥ ਜਪਿ ਮਨ; ਹਰਿ ਹਰਿ ਨਾਮੁ ਗੋੁਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ; ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥ ਸਾਕਤ ਮੂੜ. ਮਾਇਆ ਕੇ ਬਧਿਕ; ਵਿਚਿ ਮਾਇਆ. ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ; ਜਿਉ ਤੇਲੀ ਬਲਦ ਭਵੰਦੇ ॥੨॥ ਗੁਰਮੁਖਿ ਸੇਵ ਲਗੇ ਸੇ ਉਧਰੇ; ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ; ਸਭਿ ਤੂਟੇ ਮਾਇਆ ਫੰਦੇ ॥੩॥ ਆਪੇ ਠਾਕੁਰੁ. ਆਪੇ ਸੇਵਕੁ; ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ. ਆਪੇ ਆਪਿ ਸਭੁ ਵਰਤੈ; ਜਿਉ ਰਾਖੈ ਤਿਵੈ ਰਹੰਦੇ ॥੪॥੬॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ; ਪਤਿਤ. ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥
Источники и права