couponatlas.

Гуру Грантх Сахиб (гурмукхи): Анг 801

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਭਰਿਪੁਰੇ ਰਹਿਆ ॥ ਜਲਿ ਥਲੇ; ਰਾਮ ਨਾਮੁ ॥ ਨਿਤ ਗਾਈਐ ਹਰਿ; ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ; ਸਫਲ ਜਨਮੁ ਹਮਾਰਾ ॥ ਹਰਿ ਜਪਿਆ; ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ; ਮੁਕਤਿ ਦਾਤਾ ॥ ਹਰਿ ਕੀਈ; ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ; ਗੁਨ ਗਾਵਨੋ ॥੧॥ ਮਨ; ਰਾਮ ਨਾਮ ਕਰਿ ਆਸਾ ॥ ਭਾਉ ਦੂਜਾ; ਬਿਨਸਿ ਬਿਨਾਸਾ ॥ ਵਿਚਿ ਆਸਾ; ਹੋਇ ਨਿਰਾਸੀ ॥ ਸੋ ਜਨੁ; ਮਿਲਿਆ ਹਰਿ ਪਾਸੀ ॥ ਕੋਈ; ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ; ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥ ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਨਦਰੀ ਆਵੈ; ਤਿਸੁ ਸਿਉ ਮੋਹੁ ॥ ਕਿਉ ਮਿਲੀਐ; ਪ੍ਰਭ ਅਬਿਨਾਸੀ ਤੋਹਿ ॥ ਕਰਿ ਕਿਰਪਾ; ਮੋਹਿ ਮਾਰਗਿ ਪਾਵਹੁ ॥ ਸਾਧਸੰਗਤਿ ਕੈ; ਅੰਚਲਿ ਲਾਵਹੁ ॥੧॥ ਕਿਉ ਤਰੀਐ; ਬਿਖਿਆ ਸੰਸਾਰੁ ॥ ਸਤਿਗੁਰੁ ਬੋਹਿਥੁ; ਪਾਵੈ ਪਾਰਿ ॥੧॥ ਰਹਾਉ ॥ ਪਵਨ ਝੁਲਾਰੇ; ਮਾਇਆ ਦੇਇ ॥ ਹਰਿ ਕੇ ਭਗਤ; ਸਦਾ ਥਿਰੁ ਸੇਇ ॥ ਹਰਖ ਸੋਗ ਤੇ; ਰਹਹਿ ਨਿਰਾਰਾ ॥ ਸਿਰ ਊਪਰਿ; ਆਪਿ ਗੁਰੂ ਰਖਵਾਰਾ ॥੨॥ ਪਾਇਆ ਵੇੜੁ ਮਾਇਆ; ਸਰਬ ਭੁਇਅੰਗਾ ॥ ਹਉਮੈ ਪਚੇ; ਦੀਪਕ ਦੇਖਿ ਪਤੰਗਾ ॥ ਸਗਲ ਸੀਗਾਰ ਕਰੇ; ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ; ਤਾ ਗੁਰੂ ਮਿਲਾਵੈ ॥੩॥ ਹਉ ਫਿਰਉ ਉਦਾਸੀ; ਮੈ ਇਕੁ ਰਤਨੁ ਦਸਾਇਆ ॥ ਨਿਰਮੋਲਕੁ ਹੀਰਾ; ਮਿਲੈ ਨ. ਉਪਾਇਆ ॥ ਹਰਿ ਕਾ ਮੰਦਰੁ; ਤਿਸੁ ਮਹਿ ਲਾਲੁ ॥ ਗੁਰਿ ਖੋਲਿਆ ਪੜਦਾ; ਦੇਖਿ ਭਈ ਨਿਹਾਲੁ ॥੪॥ ਜਿਨਿ ਚਾਖਿਆ; ਤਿਸੁ ਆਇਆ ਸਾਦੁ ॥ ਜਿਉ ਗੂੰਗਾ; ਮਨ ਮਹਿ ਬਿਸਮਾਦੁ ॥ ਆਨਦ ਰੂਪੁ; ਸਭੁ ਨਦਰੀ ਆਇਆ ॥ ਜਨ ਨਾਨਕ; ਹਰਿ ਗੁਣ ਆਖਿ ਸਮਾਇਆ ॥੫॥੧॥ ਬਿਲਾਵਲੁ ਮਹਲਾ ੫ ॥ ਸਰਬ ਕਲਿਆਣ ਕੀਏ; ਗੁਰਦੇਵ ॥ ਸੇਵਕੁ; ਅਪਨੀ ਲਾਇਓ ਸੇਵ ॥ ਬਿਘਨੁ. ਨ ਲਾਗੈ; ਜਪਿ ਅਲਖ ਅਭੇਵ ॥੧॥ ਧਰਤਿ ਪੁਨੀਤ ਭਈ; ਗੁਨ ਗਾਏ ॥ ਦੁਰਤੁ ਗਇਆ; ਹਰਿ ਨਾਮੁ ਧਿਆਏ ॥੧॥ ਰਹਾਉ ॥ ਸਭਨੀ ਥਾਂਈ; ਰਵਿਆ ਆਪਿ ॥ ਆਦਿ ਜੁਗਾਦਿ; ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ; ਨ ਹੋਇ ਸੰਤਾਪੁ ॥੨॥ ਗੁਰ ਕੇ ਚਰਨ; ਲਗੇ ਮਨਿ ਮੀਠੇ ॥ ਨਿਰਬਿਘਨ ਹੋਇ; ਸਭ ਥਾਂਈ ਵੂਠੇ ॥ ਸਭਿ ਸੁਖ ਪਾਏ; ਸਤਿਗੁਰ ਤੂਠੇ ॥੩॥ ਪਾਰਬ੍ਰਹਮ ਪ੍ਰਭ; ਭਏ ਰਖਵਾਲੇ ॥ ਜਿਥੈ ਕਿਥੈ; ਦੀਸਹਿ ਨਾਲੇ ॥ ਨਾਨਕ ਦਾਸ; ਖਸਮਿ ਪ੍ਰਤਿਪਾਲੇ ॥੪॥੨॥ ਬਿਲਾਵਲੁ ਮਹਲਾ ੫ ॥ ਸੁਖ ਨਿਧਾਨ; ਪ੍ਰੀਤਮ ਪ੍ਰਭ ਮੇਰੇ ॥
Источники и права