couponatlas.

Гуру Грантх Сахиб (гурмукхи): Анг 803

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਸੇ ਦਰਿ ਸੋਭਾਵੰਤੇ; ਜੋ ਪ੍ਰਭਿ ਅਪੁਨੈ ਕੀਓ ॥੧॥ ਹਰਿਚੰਦਉਰੀ ਚਿਤ ਭ੍ਰਮੁ ਸਖੀਏ; ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ. ਨ ਚਾਲਤੀ ਸਖੀਏ; ਅੰਤਿ ਤਜਿ ਜਾਵਤ ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ; ਇਨ ਸੰਗਿ ਸੂਖੁ. ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ ਸਖੀਏ; ਨਾਨਕ. ਜਿਨੀ ਨਾਮੁ ਧਿਆਇਆ ॥੨॥ ਜਾਇ ਬਸਹੁ ਵਡਭਾਗਣੀ ਸਖੀਏ; ਸੰਤਾ ਸੰਗਿ ਸਮਾਈਐ ॥ ਤਹ ਦੂਖ ਨ ਭੂਖ. ਨ ਰੋਗੁ ਬਿਆਪੈ; ਚਰਨ ਕਮਲ ਲਿਵ ਲਾਈਐ ॥ ਤਹ ਜਨਮ ਨ ਮਰਣੁ. ਨ ਆਵਣ ਜਾਣਾ; ਨਿਹਚਲੁ ਸਰਣੀ ਪਾਈਐ ॥ ਪ੍ਰੇਮ ਬਿਛੋਹੁ ਨ ਮੋਹੁ ਬਿਆਪੈ; ਨਾਨਕ ਹਰਿ ਏਕੁ ਧਿਆਈਐ ॥੩॥ ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ; ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ; ਅਨਦ ਮੰਗਲ ਗੁਣ ਗਾਏ ॥ ਸਖੀ ਸਹੇਲੀ ਰਾਮ ਰੰਗਿ ਰਾਤੀ; ਮਨ ਤਨ ਇਛ ਪੁਜਾਏ ॥ ਨਾਨਕ. ਅਚਰਜੁ ਅਚਰਜ ਸਿਉ ਮਿਲਿਆ; ਕਹਣਾ ਕਛੂ. ਨ ਜਾਏ ॥੪॥੨॥੫॥ ਰਾਗੁ ਬਿਲਾਵਲੁ ਮਹਲਾ ੫ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਏਕ ਰੂਪ; ਸਗਲੋ ਪਾਸਾਰਾ ॥ ਆਪੇ ਬਨਜੁ; ਆਪਿ ਬਿਉਹਾਰਾ ॥੧॥ ਐਸੋ ਗਿਆਨੁ; ਬਿਰਲੋ ਈ ਪਾਏ ॥ ਜਤ ਜਤ ਜਾਈਐ; ਤਤ ਦ੍ਰਿਸਟਾਏ ॥੧॥ ਰਹਾਉ ॥ ਅਨਿਕ ਰੰਗ; ਨਿਰਗੁਨ ਇਕ ਰੰਗਾ ॥ ਆਪੇ ਜਲੁ; ਆਪ ਹੀ ਤਰੰਗਾ ॥੨॥ ਆਪ ਹੀ ਮੰਦਰੁ; ਆਪਹਿ ਸੇਵਾ ॥ ਆਪ ਹੀ ਪੂਜਾਰੀ; ਆਪ ਹੀ ਦੇਵਾ ॥੩॥ ਆਪਹਿ ਜੋਗ; ਆਪ ਹੀ ਜੁਗਤਾ ॥ ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥ ਬਿਲਾਵਲੁ ਮਹਲਾ ੫ ॥ ਆਪਿ ਉਪਾਵਨ; ਆਪਿ ਸਧਰਨਾ ॥ ਆਪਿ ਕਰਾਵਨ; ਦੋਸੁ. ਨ ਲੈਨਾ ॥੧॥ ਆਪਨ ਬਚਨੁ; ਆਪ ਹੀ ਕਰਨਾ ॥ ਆਪਨ ਬਿਭਉ; ਆਪ ਹੀ ਜਰਨਾ ॥੧॥ ਰਹਾਉ ॥ ਆਪ ਹੀ ਮਸਟਿ; ਆਪ ਹੀ ਬੁਲਨਾ ॥ ਆਪ ਹੀ ਅਛਲੁ; ਨ ਜਾਈ ਛਲਨਾ ॥੨॥ ਆਪ ਹੀ ਗੁਪਤ; ਆਪਿ ਪਰਗਟਨਾ ॥ ਆਪ ਹੀ ਘਟਿ ਘਟਿ; ਆਪਿ ਅਲਿਪਨਾ ॥੩॥ ਆਪੇ ਅਵਿਗਤੁ; ਆਪ ਸੰਗਿ ਰਚਨਾ ॥ ਕਹੁ ਨਾਨਕ; ਪ੍ਰਭ ਕੇ ਸਭਿ ਜਚਨਾ ॥੪॥੨॥੭॥ ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ; ਜਿਨਹਿ ਬਤਾਇਆ ॥ ਐਸਾ ਗੁਰੁ; ਵਡਭਾਗੀ ਪਾਇਆ ॥੧॥ ਸਿਮਰਿ ਮਨਾ; ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ; ਗੁਰ ਚਰਨ ਪਿਆਰੇ ॥੧॥ ਰਹਾਉ ॥
Источники и права