couponatlas.

Гуру Грантх Сахиб (гурмукхи): Анг 804

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਮਿ ਕ੍ਰੋਧਿ ਲੋਭਿ ਮੋਹਿ; ਮਨੁ ਲੀਨਾ ॥ ਬੰਧਨ ਕਾਟਿ; ਮੁਕਤਿ. ਗੁਰਿ ਕੀਨਾ ॥੨॥ ਦੁਖ ਸੁਖ ਕਰਤ; ਜਨਮਿ ਫੁਨਿ ਮੂਆ ॥ ਚਰਨ ਕਮਲ; ਗੁਰਿ. ਆਸ੍ਰਮੁ ਦੀਆ ॥੩॥ ਅਗਨਿ ਸਾਗਰ; ਬੂਡਤ ਸੰਸਾਰਾ ॥ ਨਾਨਕ. ਬਾਹ ਪਕਰਿ; ਸਤਿਗੁਰਿ ਨਿਸਤਾਰਾ ॥੪॥੩॥੮॥ ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ; ਅਰਪਉ ਸਭੁ ਅਪਨਾ ॥ ਕਵਨ ਸੁ ਮਤਿ; ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ; ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ; ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ; ਬਹੁਤੁ ਬੀਚਾਰਉ ॥ ਸਾਧਸੰਗਿ; ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ; ਜਾ ਲਏ ਮਿਲਾਈ ॥੩॥ ਨੈਨ ਸੰਤੋਖੇ; ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ; ਸਫਲੁ ਸੋ ਆਇਆ ॥੪॥੪॥੯॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ; ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ; ਸਭ ਮਹਿ ਆਪੇ ॥ ਹਰਿ ਜਪੁ ਰਸਨਾ; ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ; ਬਹੁ ਤਪਤਿ ਵਿਆਪਿਆ ॥ ਸੀਤਲ ਭਏ; ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ; ਸੰਤੋਖੁ. ਨ ਪਾਇਆ ॥ ਮਨੁ ਤ੍ਰਿਪਤਾਨਾ; ਹਰਿ ਗੁਣ ਗਾਇਆ ॥੩॥ ਦੇਹੁ ਭਗਤਿ; ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥ ਬਿਲਾਵਲੁ ਮਹਲਾ ੫ ॥ ਗੁਰੁ ਪੂਰਾ; ਵਡਭਾਗੀ ਪਾਈਐ ॥ ਮਿਲਿ ਸਾਧੂ; ਹਰਿ ਨਾਮੁ ਧਿਆਈਐ ॥੧॥ ਪਾਰਬ੍ਰਹਮ ਪ੍ਰਭ; ਤੇਰੀ ਸਰਨਾ ॥ ਕਿਲਬਿਖ ਕਾਟੈ; ਭਜੁ ਗੁਰ ਕੇ ਚਰਨਾ ॥੧॥ ਰਹਾਉ ॥ ਅਵਰਿ ਕਰਮ; ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ; ਹੋਇ ਉਧਾਰ ॥੨॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ; ਜਿਤੁ ਪਾਰਿ ਉਤਾਰੇ ॥੩॥ ਜਨ ਨਾਨਕ ਕਉ; ਪ੍ਰਭ ਕਿਰਪਾ ਕਰੀਐ ॥ ਸਾਧੂ ਧੂਰਿ ਮਿਲੈ; ਨਿਸਤਰੀਐ ॥੪॥੬॥੧੧॥ ਬਿਲਾਵਲੁ ਮਹਲਾ ੫ ॥ ਗੁਰ ਕਾ ਸਬਦੁ; ਰਿਦੇ ਮਹਿ ਚੀਨਾ ॥ ਸਗਲ ਮਨੋਰਥ ਪੂਰਨ ਆਸੀਨਾ ॥੧॥ ਸੰਤ ਜਨਾ ਕਾ, ਮੁਖੁ ਊਜਲੁ ਕੀਨਾ ॥ ਕਰਿ ਕਿਰਪਾ; ਅਪੁਨਾ ਨਾਮੁ ਦੀਨਾ ॥੧॥ ਰਹਾਉ ॥ ਅੰਧ ਕੂਪ ਤੇ; ਕਰੁ ਗਹਿ ਲੀਨਾ ॥ ਜੈ ਜੈ ਕਾਰੁ; ਜਗਤਿ ਪ੍ਰਗਟੀਨਾ ॥੨॥ ਨੀਚਾ ਤੇ ਊਚ; ਊਨ ਪੂਰੀਨਾ ॥ ਅੰਮ੍ਰਿਤ ਨਾਮੁ; ਮਹਾ ਰਸੁ ਲੀਨਾ ॥੩॥ ਮਨ ਤਨ ਨਿਰਮਲ; ਪਾਪ ਜਲਿ ਖੀਨਾ ॥ ਕਹੁ ਨਾਨਕ; ਪ੍ਰਭ ਭਏ ਪ੍ਰਸੀਨਾ ॥੪॥੭॥੧੨॥ ਬਿਲਾਵਲੁ ਮਹਲਾ ੫ ॥ ਸਗਲ ਮਨੋਰਥ ਪਾਈਅਹਿ ਮੀਤਾ ॥
Источники и права