couponatlas.

Гуру Грантх Сахиб (гурмукхи): Анг 807

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਡੀ ਆਰਜਾ ਹਰਿ ਗੋਬਿੰਦ ਕੀ; ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥ ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ; ਸਗਲੇ ਜੀਅ ਸਾਧਾਰਿਆ ॥ ਮਨ ਇਛੇ ਨਾਨਕ ਫਲ ਪਾਏ; ਪੂਰਨ ਇਛ ਪੁਜਾਰਿਆ ॥੨॥੫॥੨੩॥ ਬਿਲਾਵਲੁ ਮਹਲਾ ੫ ॥ ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ; ਕਾਟੈ ਸੋ ਕਾਲੁ ॥੧॥ ਰਹਾਉ ॥ ਸਾਧਸੰਗਿ; ਭਜੀਐ ਗੋਪਾਲੁ ॥ ਗੁਨ ਗਾਵਤ; ਤੂਟੈ ਜਮ ਜਾਲੁ ॥੧॥ ਆਪੇ ਸਤਿਗੁਰੁ; ਆਪੇ ਪ੍ਰਤਿਪਾਲ ॥ ਨਾਨਕੁ ਜਾਚੈ; ਸਾਧ ਰਵਾਲ ॥੨॥੬॥੨੪॥ ਬਿਲਾਵਲੁ ਮਹਲਾ ੫ ॥ ਮਨ ਮਹਿ ਸਿੰਚਹੁ; ਹਰਿ ਹਰਿ ਨਾਮ ॥ ਅਨਦਿਨੁ ਕੀਰਤਨੁ; ਹਰਿ ਗੁਣ ਗਾਮ ॥੧॥ ਐਸੀ ਪ੍ਰੀਤਿ ਕਰਹੁ; ਮਨ ਮੇਰੇ ॥ ਆਠ ਪਹਰ; ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥ ਕਹੁ ਨਾਨਕ; ਜਾ ਕੇ ਨਿਰਮਲ ਭਾਗ ॥ ਹਰਿ ਚਰਨੀ; ਤਾ ਕਾ ਮਨੁ ਲਾਗ ॥੨॥੭॥੨੫॥ ਬਿਲਾਵਲੁ ਮਹਲਾ ੫ ॥ ਰੋਗੁ ਗਇਆ; ਪ੍ਰਭਿ ਆਪਿ ਗਵਾਇਆ ॥ ਨੀਦ ਪਈ; ਸੁਖ ਸਹਜ ਘਰੁ ਆਇਆ ॥੧॥ ਰਹਾਉ ॥ ਰਜਿ ਰਜਿ ਭੋਜਨੁ ਖਾਵਹੁ; ਮੇਰੇ ਭਾਈ ॥ ਅੰਮ੍ਰਿਤ ਨਾਮੁ; ਰਿਦ ਮਾਹਿ ਧਿਆਈ ॥੧॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥ ਬਿਲਾਵਲੁ ਮਹਲਾ ੫ ॥ ਸਤਿਗੁਰ; ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥ ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ; ਤਿਸੁ ਆਗੈ ਹੀ ਮਾਰੈ ਕਰਤਾਰ ॥੧॥ ਨਾਨਕ ਦਾਸ ਤਾ ਕੀ ਸਰਨਾਈ; ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥ ਬਿਲਾਵਲੁ ਮਹਲਾ ੫ ॥ ਤਾਪ ਸੰਤਾਪ ਸਗਲੇ ਗਏ; ਬਿਨਸੇ ਤੇ ਰੋਗ ॥ ਪਾਰਬ੍ਰਹਮਿ ਤੂ ਬਖਸਿਆ; ਸੰਤਨ ਰਸ ਭੋਗ ॥ ਰਹਾਉ ॥ ਸਰਬ ਸੁਖਾ ਤੇਰੀ ਮੰਡਲੀ; ਤੇਰਾ ਮਨੁ ਤਨੁ ਆਰੋਗ ॥ ਗੁਨ ਗਾਵਹੁ ਨਿਤ ਰਾਮ ਕੇ; ਇਹ ਅਵਖਦ ਜੋਗ ॥੧॥ ਆਇ ਬਸਹੁ ਘਰ ਦੇਸ ਮਹਿ; ਇਹ ਭਲੇ ਸੰਜੋਗ ॥ ਨਾਨਕ ਪ੍ਰਭ ਸੁਪ੍ਰਸੰਨ ਭਏ; ਲਹਿ ਗਏ ਬਿਓਗ ॥੨॥੧੦॥੨੮॥ ਬਿਲਾਵਲੁ ਮਹਲਾ ੫ ॥ ਕਾਹੂ ਸੰਗਿ. ਨ ਚਾਲਹੀ; ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ; ਸੰਤਨ ਕੈ ਖਿਆਲ ॥ ਰਹਾਉ ॥ ਅਹੰਬੁਧਿ ਕਉ ਬਿਨਸਨਾ; ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ; ਬਿਖਿਆ ਬਿਕਰਾਲ ॥੧॥ ਸਤਿ ਬਚਨ ਸਾਧੂ ਕਹਹਿ; ਨਿਤ ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ; ਹਰਿ ਕੇ ਰੰਗ ਲਾਲ ॥੨॥੧੧॥੨੯॥ ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ; ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ; ਅੰਮ੍ਰਿਤ ਗੁਣ ਚੀਨ ॥ ਰਹਾਉ ॥
Источники и права