couponatlas.

Гуру Грантх Сахиб (гурмукхи): Анг 808

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈ ਜੈ ਕਾਰੁ ਜਗਤ੍ਰ ਮਹਿ; ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ; ਕਛੁ ਬਿਘਨੁ. ਨ ਥੀਆ ॥੧॥ ਜਾ ਕਾ ਅੰਗੁ. ਦਇਆਲ ਪ੍ਰਭ; ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ; ਨਾਨਕ ਗੁਰ ਪਾਸਿ ॥੨॥੧੨॥੩੦॥ ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਮ੍ਰਿਤ ਮੰਡਲ ਜਗੁ ਸਾਜਿਆ; ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ. ਨ ਲਾਗਈ; ਜਿਉ ਕਾਗਦ ਬੂੰਦਾਰ ॥੧॥ ਸੁਨਿ ਮੇਰੀ ਮਨਸਾ. ਮਨੈ ਮਾਹਿ; ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ; ਤਜਿ ਗਏ ਘਰ ਬਾਰ ॥੧॥ ਰਹਾਉ ॥ ਜੈਸਾ ਸੁਪਨਾ ਰੈਨਿ ਕਾ; ਤੈਸਾ ਸੰਸਾਰ ॥ ਦ੍ਰਿਸਟਿਮਾਨ ਸਭੁ ਬਿਨਸੀਐ; ਕਿਆ ਲਗਹਿ ਗਵਾਰ ॥੨॥ ਕਹਾ ਸੁ ਭਾਈ ਮੀਤ ਹੈ; ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ; ਸਭਿ ਅਪਨੀ ਵਾਰ ॥੩॥ ਜਿਨ ਪੂਰਾ ਸਤਿਗੁਰੁ ਸੇਵਿਆ; ਸੇ ਅਸਥਿਰੁ ਹਰਿ ਦੁਆਰਿ ॥ ਜਨੁ ਨਾਨਕੁ. ਹਰਿ ਕਾ ਦਾਸੁ ਹੈ; ਰਾਖੁ ਪੈਜ ਮੁਰਾਰਿ ॥੪॥੧॥੩੧॥ ਬਿਲਾਵਲੁ ਮਹਲਾ ੫ ॥ ਲੋਕਨ ਕੀਆ ਵਡਿਆਈਆ; ਬੈਸੰਤਰਿ ਪਾਗਉ ॥ ਜਿਉ ਮਿਲੈ ਪਿਆਰਾ ਆਪਨਾ; ਤੇ ਬੋਲ ਕਰਾਗਉ ॥੧॥ ਜਉ ਪ੍ਰਭ ਜੀਉ ਦਇਆਲ ਹੋਇ; ਤਉ ਭਗਤੀ ਲਾਗਉ ॥ ਲਪਟਿ ਰਹਿਓ ਮਨੁ ਬਾਸਨਾ; ਗੁਰ ਮਿਲਿ. ਇਹ ਤਿਆਗਉ ॥੧॥ ਰਹਾਉ ॥ ਕਰਉ ਬੇਨਤੀ ਅਤਿ ਘਨੀ; ਇਹੁ ਜੀਉ ਹੋਮਾਗਉ ॥ ਅਰਥ ਆਨ ਸਭਿ ਵਾਰਿਆ; ਪ੍ਰਿਅ ਨਿਮਖ ਸੋਹਾਗਉ ॥੨॥ ਪੰਚ. ਸੰਗੁ ਗੁਰ ਤੇ ਛੁਟੇ; ਦੋਖ ਅਰੁ ਰਾਗਉ ॥ ਰਿਦੈ ਪ੍ਰਗਾਸੁ ਪ੍ਰਗਟ ਭਇਆ; ਨਿਸਿ ਬਾਸੁਰ ਜਾਗਉ ॥੩॥ ਸਰਣਿ ਸੋਹਾਗਨਿ ਆਇਆ; ਜਿਸੁ ਮਸਤਕਿ ਭਾਗਉ ॥ ਕਹੁ ਨਾਨਕ. ਤਿਨਿ ਪਾਇਆ; ਤਨੁ ਮਨੁ ਸੀਤਲਾਗਉ ॥੪॥੨॥੩੨॥ ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਲਗਾ; ਜਿਸ ਕੇ ਵਡਭਾਗਾ ॥ ਮੈਲਾ ਕਦੇ. ਨ ਹੋਵਈ; ਨਹ ਲਾਗੈ. ਦਾਗਾ ॥੧॥ ਪ੍ਰਭੁ ਪਾਇਆ ਸੁਖਦਾਈਆ; ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ; ਛੋਡਿਆ. ਨਹ ਜਾਇ ॥੧॥ ਰਹਾਉ ॥ ਜਰਾ ਮਰਾ. ਨਹ ਵਿਆਪਈ; ਫਿਰਿ ਦੂਖੁ. ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ; ਗੁਰਿ. ਅਮਰੁ ਕਰਾਇਆ ॥੨॥ ਸੋ ਜਾਨੈ ਜਿਨਿ ਚਾਖਿਆ; ਹਰਿ ਨਾਮੁ ਅਮੋਲਾ ॥ ਕੀਮਤਿ ਕਹੀ. ਨ ਜਾਈਐ; ਕਿਆ ਕਹਿ ਮੁਖਿ ਬੋਲਾ ॥੩॥ ਸਫਲ ਦਰਸੁ ਤੇਰਾ ਪਾਰਬ੍ਰਹਮ; ਗੁਣ ਨਿਧਿ ਤੇਰੀ ਬਾਣੀ ॥
Источники и права