couponatlas.

Гуру Грантх Сахиб (гурмукхи): Анг 809

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਾਵਉ ਧੂਰਿ ਤੇਰੇ ਦਾਸ ਕੀ; ਨਾਨਕ ਕੁਰਬਾਣੀ ॥੪॥੩॥੩੩॥ ਬਿਲਾਵਲੁ ਮਹਲਾ ੫ ॥ ਰਾਖਹੁ ਅਪਨੀ ਸਰਣਿ ਪ੍ਰਭ; ਮੋਹਿ ਕਿਰਪਾ ਧਾਰੇ ॥ ਸੇਵਾ ਕਛੂ. ਨ ਜਾਨਊ; ਨੀਚੁ ਮੂਰਖਾਰੇ ॥੧॥ ਮਾਨੁ ਕਰਉ ਤੁਧੁ ਊਪਰੇ; ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਤੇ; ਤੁਮੑ ਬਖਸਨਹਾਰੇ ॥੧॥ ਰਹਾਉ ॥ ਹਮ ਅਵਗਨ ਕਰਹ ਅਸੰਖ ਨੀਤਿ; ਤੁਮੑ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ. ਪ੍ਰਭੂ ਤਿਆਗਿ; ਏ ਕਰਮ ਹਮਾਰੇ ॥੨॥ ਤੁਮੑ ਦੇਵਹੁ ਸਭੁ ਕਿਛੁ. ਦਇਆ ਧਾਰਿ; ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ; ਨਹ ਚਿਤਿ ਖਸਮਾਰੇ ॥੩॥ ਤੁਝ ਤੇ ਬਾਹਰਿ. ਕਿਛੁ ਨਹੀ; ਭਵ ਕਾਟਨਹਾਰੇ ॥ ਕਹੁ ਨਾਨਕ. ਸਰਣਿ ਦਇਆਲ ਗੁਰ; ਲੇਹੁ ਮੁਗਧ ਉਧਾਰੇ ॥੪॥੪॥੩੪॥ ਬਿਲਾਵਲੁ ਮਹਲਾ ੫ ॥ ਦੋਸੁ. ਨ ਕਾਹੂ ਦੀਜੀਐ; ਪ੍ਰਭੁ ਅਪਨਾ ਧਿਆਈਐ ॥ ਜਿਤੁ ਸੇਵਿਐ ਸੁਖੁ ਹੋਇ ਘਨਾ; ਮਨ ਸੋਈ ਗਾਈਐ ॥੧॥ ਕਹੀਐ ਕਾਇ; ਪਿਆਰੇ ਤੁਝੁ ਬਿਨਾ ॥ ਤੁਮੑ ਦਇਆਲ ਸੁਆਮੀ; ਸਭ ਅਵਗਨ ਹਮਾ ॥੧॥ ਰਹਾਉ ॥ ਜਿਉ ਤੁਮੑ ਰਾਖਹੁ ਤਿਉ ਰਹਾ; ਅਵਰੁ. ਨਹੀ ਚਾਰਾ ॥ ਨੀਧਰਿਆ. ਧਰ ਤੇਰੀਆ; ਇਕ ਨਾਮ ਅਧਾਰਾ ॥੨॥ ਜੋ ਤੁਮੑ ਕਰਹੁ ਸੋਈ ਭਲਾ; ਮਨਿ ਲੇਤਾ ਮੁਕਤਾ ॥ ਸਗਲ ਸਮਗ੍ਰੀ ਤੇਰੀਆ; ਸਭ ਤੇਰੀ ਜੁਗਤਾ ॥੩॥ ਚਰਨ ਪਖਾਰਉ ਕਰਿ ਸੇਵਾ; ਜੇ ਠਾਕੁਰ ਭਾਵੈ ॥ ਹੋਹੁ ਕ੍ਰਿਪਾਲ ਦਇਆਲ ਪ੍ਰਭ; ਨਾਨਕੁ ਗੁਣ ਗਾਵੈ ॥੪॥੫॥੩੫॥ ਬਿਲਾਵਲੁ ਮਹਲਾ ੫ ॥ ਮਿਰਤੁ ਹਸੈ. ਸਿਰ ਊਪਰੇ; ਪਸੂਆ. ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ; ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ; ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ; ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ. ਦਰਬੁ ਕੀਆ; ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ; ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ; ਤੇ ਬੈਰ ਬਿਰੋਧੀ ॥ ਅੰਤ ਕਾਲਿ. ਭਜਿ ਜਾਹਿਗੇ; ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ; ਜਿਸੁ ਮਸਤਕਿ ਕਰਮਾ ॥ ਕਹੁ ਨਾਨਕ. ਬੰਧਨ ਛੁਟੇ; ਸਤਿਗੁਰ ਕੀ ਸਰਨਾ ॥੪॥੬॥੩੬॥ ਬਿਲਾਵਲੁ ਮਹਲਾ ੫ ॥ ਪਿੰਗੁਲ. ਪਰਬਤ ਪਾਰਿ ਪਰੇ; ਖਲ. ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ; ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ; ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ; ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ; ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ; ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ; ਤ੍ਰਿਣੁ ਮੇਰੁ ਦਿਖੀਤਾ ॥
Источники и права