couponatlas.

Гуру Грантх Сахиб (гурмукхи): Анг 81

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਮ੍ਰਿਤੁ ਹਰਿ ਪੀਵਤੇ. ਸਦਾ ਥਿਰੁ ਥੀਵਤੇ; ਬਿਖੈ ਬਨੁ ਫੀਕਾ ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ; ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ. ਆਨੰਦ ਘਨ ਪਿਆਰੇ; ਹਰਿ ਰਤਨੁ. ਮਨ ਅੰਤਰਿ ਸੀਵਤੇ ॥ ਇਕੁ ਤਿਲੁ. ਨਹੀ ਵਿਸਰੈ ਪ੍ਰਾਨ ਆਧਾਰਾ; ਜਪਿ ਜਪਿ ਨਾਨਕ. ਜੀਵਤੇ ॥੩॥ ਡਖਣਾ ॥ ਜੋ ਤਉ ਕੀਨੇ ਆਪਣੇ; ਤਿਨਾ ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ; ਜਸੁ ਨਾਨਕ. ਆਪਿ ਸੁਣਿਓਹਿ ॥੧॥ ਛੰਤੁ ॥ ਪ੍ਰੇਮ ਠਗਉਰੀ ਪਾਇ. ਰੀਝਾਇ; ਗੋਬਿੰਦ ਮਨੁ ਮੋਹਿਆ ਜੀਉ ॥ ਸੰਤਨ ਕੈ ਪਰਸਾਦਿ; ਅਗਾਧਿ ਕੰਠੇ ਲਗਿ. ਸੋਹਿਆ ਜੀਉ ॥ ਹਰਿ ਕੰਠਿ ਲਗਿ ਸੋਹਿਆ. ਦੋਖ ਸਭਿ ਜੋਹਿਆ; ਭਗਤਿ ਲਖੵਣ ਕਰਿ. ਵਸਿ ਭਏ ॥ ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ; ਜਨਮ ਮਰਣਾ ਸਭਿ ਮਿਟਿ ਗਏ ॥ ਸਖੀ ਮੰਗਲੋ ਗਾਇਆ. ਇਛ ਪੁਜਾਇਆ; ਬਹੁੜਿ. ਨ ਮਾਇਆ ਹੋਹਿਆ ॥ ਕਰੁ ਗਹਿ ਲੀਨੇ. ਨਾਨਕ ਪ੍ਰਭ ਪਿਆਰੇ; ਸੰਸਾਰੁ ਸਾਗਰੁ ਨਹੀ ਪੋਹਿਆ ॥੪॥ ਡਖਣਾ ॥ ਸਾਈ ਨਾਮੁ ਅਮੋਲੁ; ਕੀਮ. ਨ ਕੋਈ ਜਾਣਦੋ ॥ ਜਿਨਾ ਭਾਗ ਮਥਾਹਿ; ਸੇ ਨਾਨਕ. ਹਰਿ ਰੰਗੁ ਮਾਣਦੋ ॥੧॥ ਛੰਤੁ ॥ ਕਹਤੇ ਪਵਿਤ੍ਰ. ਸੁਣਤੇ ਸਭਿ ਧੰਨੁ; ਲਿਖਤਂ‍ੀ ਕੁਲੁ ਤਾਰਿਆ ਜੀਉ ॥ ਜਿਨ ਕਉ ਸਾਧੂ ਸੰਗੁ. ਨਾਮ ਹਰਿ ਰੰਗੁ; ਤਿਨੀ ਬ੍ਰਹਮੁ ਬੀਚਾਰਿਆ ਜੀਉ ॥ ਬ੍ਰਹਮੁ ਬੀਚਾਰਿਆ. ਜਨਮੁ ਸਵਾਰਿਆ; ਪੂਰਨ ਕਿਰਪਾ ਪ੍ਰਭਿ ਕਰੀ ॥ ਕਰੁ ਗਹਿ ਲੀਨੇ. ਹਰਿ ਜਸੋ ਦੀਨੇ; ਜੋਨਿ ਨਾ ਧਾਵੈ, ਨਹ ਮਰੀ ॥ ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ; ਕਾਮੁ ਕ੍ਰੋਧੁ ਲੋਭੁ ਮਾਰਿਆ ॥ ਕਥਨੁ ਨ ਜਾਇ. ਅਕਥੁ ਸੁਆਮੀ; ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥ ਸਿਰੀਰਾਗੁ ਮਹਲਾ ੪ ਵਣਜਾਰਾ ॥ ੴ ਸਤਿ ਨਾਮੁ ਗੁਰ ਪ੍ਰਸਾਦਿ ॥ ਹਰਿ ਹਰਿ ਉਤਮੁ ਨਾਮੁ ਹੈ; ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ; ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ; ਤਿਸੁ ਬਿਨੁ. ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ; ਸੇ ਛੋਡਿ ਚਲੇ. ਦੁਖੁ ਰੋਇ ॥ ਜਨ ਨਾਨਕ. ਨਾਮੁ ਧਿਆਇਆ; ਹਰਿ ਅੰਤਿ ਸਖਾਈ ਹੋਇ ॥੧॥ ਮੈ. ਹਰਿ ਬਿਨੁ; ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ. ਵਣਜਾਰਿਆ ਮਿਤ੍ਰਾ; ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥
Источники и права