couponatlas.

Гуру Грантх Сахиб (гурмукхи): Анг 810

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸ੍ਰਮੁ ਕਰਤੇ. ਦਮ ਆਢ ਕਉ; ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ; ਬੇਅੰਤ ਗੁਨੀਤਾ ॥ ਕਰਿ ਕਿਰਪਾ, ਮੋਹਿ ਨਾਮੁ ਦੇਹੁ; ਨਾਨਕ. ਦਰਸ ਰੀਤਾ ॥੪॥੭॥੩੭॥ ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ; ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ; ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ; ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ; ਨਾਮੈ ਬਿਨੁ. ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ; ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ; ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ; ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ; ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ; ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ; ਤਾ ਕੈ ਪੂਰਨ ਨਾਦ ॥੪॥੮॥੩੮॥ ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ; ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ; ਗੁਰਿ. ਦਸੇ ਭੇਤ ॥੧॥ ਹਰਿ ਹਰਿ ਹਰਿ. ਹਰਿ ਹਰਿ ਹਰੇ; ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ; ਹਰਿ ਹਰਿ ਹਰਿ ਚੇਤ ॥੧॥ ਰਹਾਉ ॥ ਪੰਚ ਚੋਰ ਆਗੈ ਭਗੇ; ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ; ਗ੍ਰਿਹਿ ਸੋਭਾ ਸੇਤ ॥੨॥ ਨਿਹਚਲ ਆਸਣੁ. ਮਿਟੀ ਚਿੰਤ; ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ; ਪ੍ਰਭ ਪੇਖਤ ਨੇਤ ॥੩॥ ਗੁਣ ਗਭੀਰ ਗੁਨ ਨਾਇਕਾ; ਗੁਣ ਕਹੀਅਹਿ ਕੇਤ ॥ ਨਾਨਕ. ਪਾਇਆ ਸਾਧਸੰਗਿ; ਹਰਿ ਹਰਿ ਅੰਮ੍ਰੇਤ ॥੪॥੯॥੩੯॥ ਬਿਲਾਵਲੁ ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ; ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ; ਗਤਿ ਭਈ ਹਮਾਰੀ ॥੧॥ ਜਾ ਦਿਨ ਭੇਟੇ ਸਾਧ ਮੋਹਿ; ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ; ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ ਏਤ ਛਡਾਈ ਮੋਹਿ ਤੇ; ਇਤਨੀ ਦ੍ਰਿੜਤਾਰੀ ॥ ਸਗਲ ਰੇਨ. ਇਹੁ ਮਨੁ ਭਇਆ; ਬਿਨਸੀ ਅਪਧਾਰੀ ॥੨॥ ਨਿੰਦ ਚਿੰਦ ਪਰ ਦੂਖਨਾ; ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ; ਨਾਹੀ ਦੂਰਾਰੀ ॥੩॥ ਤਨ ਮਨ ਸੀਤਲ ਭਏ; ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ; ਨਾਨਕ ਦਰਸਾਰੀ ॥੪॥੧੦॥੪੦॥ ਬਿਲਾਵਲੁ ਮਹਲਾ ੫ ॥ ਟਹਲ ਕਰਉ. ਤੇਰੇ ਦਾਸ ਕੀ; ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ; ਗੁਨ ਸੁਨਉ ਰਸਾਲ ॥੧॥ ਤੁਮੑ ਮਿਲਤੇ ਮੇਰਾ ਮਨੁ ਜੀਓ; ਤੁਮੑ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ; ਚਿਤਵਤ ਕਿਰਪਾਲ ॥੧॥ ਰਹਾਉ ॥
Источники и права