couponatlas.

Гуру Грантх Сахиб (гурмукхи): Анг 811

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਗਤ ਉਧਾਰਨ ਸਾਧ ਪ੍ਰਭ; ਤਿਨੑ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ; ਸੰਤਨ ਪਗ ਰਾਲ ॥੨॥ ਉਕਤਿ ਸਿਆਨਪ ਕਛੁ ਨਹੀ; ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ; ਕਾਟਹੁ ਜਮ ਜਾਲ ॥੩॥ ਬਿਨਉ ਕਰਉ ਕਰੁਣਾਪਤੇ; ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ; ਨਾਨਕ ਸੁਖ ਸਾਲ ॥੪॥੧੧॥੪੧॥ ਬਿਲਾਵਲੁ ਮਹਲਾ ੫ ॥ ਕੀਤਾ ਲੋੜਹਿ. ਸੋ ਕਰਹਿ; ਤੁਝ ਬਿਨੁ. ਕਛੁ ਨਾਹਿ ॥ ਪਰਤਾਪੁ ਤੁਮੑਾਰਾ ਦੇਖਿ ਕੈ; ਜਮਦੂਤ ਛਡਿ ਜਾਹਿ ॥੧॥ ਤੁਮੑਰੀ ਕ੍ਰਿਪਾ ਤੇ ਛੂਟੀਐ; ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ; ਪੂਰੇ ਗੁਰਦੇਵ ॥੧॥ ਰਹਾਉ ॥ ਖੋਜਤ ਖੋਜਤ ਖੋਜਿਆ; ਨਾਮੈ ਬਿਨੁ. ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ; ਪ੍ਰਭ ਮਨਸਾ ਪੂਰੁ ॥੨॥ ਜਿਤੁ ਜਿਤੁ ਲਾਵਹੁ. ਤਿਤੁ ਤਿਤੁ ਲਗਹਿ; ਸਿਆਨਪ ਸਭ ਜਾਲੀ ॥ ਜਤ ਕਤ ਤੁਮੑ ਭਰਪੂਰ ਹਹੁ; ਮੇਰੇ ਦੀਨ ਦਇਆਲੀ ॥੩॥ ਸਭੁ ਕਿਛੁ ਤੁਮ ਤੇ ਮਾਗਨਾ; ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ; ਜੀਵਾ ਗੁਨ ਗਾਏ ॥੪॥੧੨॥੪੨॥ ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ; ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ; ਤਾ ਤੇ ਗਰਭਿ. ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ; ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ; ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ; ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ; ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ; ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ; ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ; ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ; ਪੇਖਿ ਸਾਧ ਦਰਸਨਾ ॥੪॥੧੩॥੪੩॥ ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ; ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ; ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ; ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ; ਤਿਨੑ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ; ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ; ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ; ਨਗਨ. ਨ ਹੋਈ ॥ ਸਾਕਤ ਸਿਰਪਾਉ ਰੇਸਮੀ; ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ; ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ; ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮੑ ਹੀ ਤੇ ਹੋਆ; ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ; ਨਾਨਕ ਗੁਣ ਗਾਈ ॥੫॥੧੪॥੪੪॥
Источники и права