couponatlas.

Гуру Грантх Сахиб (гурмукхи): Анг 812

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਲਾਵਲੁ ਮਹਲਾ ੫ ॥ ਸ੍ਰਵਨੀ ਸੁਨਉ ਹਰਿ ਹਰਿ ਹਰੇ; ਠਾਕੁਰ ਜਸੁ ਗਾਵਉ ॥ ਸੰਤ ਚਰਣ ਕਰ ਸੀਸੁ ਧਰਿ; ਹਰਿ ਨਾਮੁ ਧਿਆਵਉ ॥੧॥ ਕਰਿ ਕਿਰਪਾ ਦਇਆਲ ਪ੍ਰਭ; ਇਹ ਨਿਧਿ ਸਿਧਿ ਪਾਵਉ ॥ ਸੰਤ ਜਨਾ ਕੀ ਰੇਣੁਕਾ; ਲੈ ਮਾਥੈ ਲਾਵਉ ॥੧॥ ਰਹਾਉ ॥ ਨੀਚ ਤੇ ਨੀਚੁ ਅਤਿ ਨੀਚੁ ਹੋਇ; ਕਰਿ ਬਿਨਉ ਬੁਲਾਵਉ ॥ ਪਾਵ ਮਲੋਵਾ. ਆਪੁ ਤਿਆਗਿ; ਸੰਤਸੰਗਿ ਸਮਾਵਉ ॥੨॥ ਸਾਸਿ ਸਾਸਿ. ਨਹ ਵੀਸਰੈ; ਅਨ ਕਤਹਿ. ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ; ਮਾਨੁ ਮੋਹੁ ਮਿਟਾਵਉ ॥੩॥ ਸਤੁ ਸੰਤੋਖੁ ਦਇਆ ਧਰਮੁ; ਸੀਗਾਰੁ ਬਨਾਵਉ ॥ ਸਫਲ ਸੁਹਾਗਣਿ ਨਾਨਕਾ; ਅਪੁਨੇ ਪ੍ਰਭ ਭਾਵਉ ॥੪॥੧੫॥੪੫॥ ਬਿਲਾਵਲੁ ਮਹਲਾ ੫ ॥ ਅਟਲ ਬਚਨ ਸਾਧੂ ਜਨਾ; ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ; ਤਿਸੁ ਭੇਟੈ ਹਰਿ ਰਾਇਆ ॥੧॥ ਇਹ ਪਰਤੀਤਿ ਗੋਵਿੰਦ ਕੀ; ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ. ਸਭਿ ਕਰਿ ਰਹੇ; ਗੁਰੁ. ਘਰਿ ਲੈ ਆਇਆ ॥੧॥ ਰਹਾਉ ॥ ਸਰਣਿ ਪਰੇ ਕੀ ਰਾਖਤਾ; ਨਾਹੀ ਸਹਸਾਇਆ ॥ ਕਰਮ ਭੂਮਿ. ਹਰਿ ਨਾਮੁ ਬੋਇ; ਅਉਸਰੁ ਦੁਲਭਾਇਆ ॥੨॥ ਅੰਤਰਜਾਮੀ ਆਪਿ ਪ੍ਰਭੁ; ਸਭ ਕਰੇ ਕਰਾਇਆ ॥ ਪਤਿਤ. ਪੁਨੀਤ ਘਣੇ ਕਰੇ; ਠਾਕੁਰ ਬਿਰਦਾਇਆ ॥੩॥ ਮਤ ਭੂਲਹੁ. ਮਾਨੁਖ ਜਨ; ਮਾਇਆ ਭਰਮਾਇਆ ॥ ਨਾਨਕ. ਤਿਸੁ ਪਤਿ ਰਾਖਸੀ; ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥ ਬਿਲਾਵਲੁ ਮਹਲਾ ੫ ॥ ਮਾਟੀ ਤੇ ਜਿਨਿ ਸਾਜਿਆ; ਕਰਿ ਦੁਰਲਭ ਦੇਹ ॥ ਅਨਿਕ ਛਿਦ੍ਰ ਮਨ ਮਹਿ ਢਕੇ; ਨਿਰਮਲ ਦ੍ਰਿਸਟੇਹ ॥੧॥ ਕਿਉ ਬਿਸਰੈ ਪ੍ਰਭੁ ਮਨੈ ਤੇ; ਜਿਸ ਕੇ ਗੁਣ ਏਹ ॥ ਪ੍ਰਭ ਤਜਿ. ਰਚੇ ਜਿ ਆਨ ਸਿਉ; ਸੋ ਰਲੀਐ ਖੇਹ ॥੧॥ ਰਹਾਉ ॥ ਸਿਮਰਹੁ ਸਿਮਰਹੁ ਸਾਸਿ ਸਾਸਿ; ਮਤ ਬਿਲਮ ਕਰੇਹ ॥ ਛੋਡਿ ਪ੍ਰਪੰਚੁ. ਪ੍ਰਭ ਸਿਉ ਰਚਹੁ; ਤਜਿ ਕੂੜੇ ਨੇਹ ॥੨॥ ਜਿਨਿ ਅਨਿਕ ਏਕ, ਬਹੁ ਰੰਗ ਕੀਏ; ਹੈ ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹਮ; ਗੁਰ ਤੇ ਮਤਿ ਲੇਹ ॥੩॥ ਊਚੇ ਤੇ ਊਚਾ ਵਡਾ; ਸਭ ਸੰਗਿ ਬਰਨੇਹ ॥ ਦਾਸ ਦਾਸ ਕੋ ਦਾਸਰਾ; ਨਾਨਕ ਕਰਿ ਲੇਹ ॥੪॥੧੭॥੪੭॥ ਬਿਲਾਵਲੁ ਮਹਲਾ ੫ ॥ ਏਕ ਟੇਕ ਗੋਵਿੰਦ ਕੀ; ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ; ਪੂਰਨ ਗੁਣਤਾਸ ॥੧॥ ਜਨ ਕਾ ਨਾਮੁ ਅਧਾਰੁ ਹੈ; ਪ੍ਰਭ ਸਰਣੀ ਪਾਹਿ ॥ ਪਰਮੇਸਰ ਕਾ ਆਸਰਾ; ਸੰਤਨ ਮਨ ਮਾਹਿ ॥੧॥ ਰਹਾਉ ॥ ਆਪਿ ਰਖੈ ਆਪਿ ਦੇਵਸੀ; ਆਪੇ ਪ੍ਰਤਿਪਾਰੈ ॥
Источники и права