couponatlas.

Гуру Грантх Сахиб (гурмукхи): Анг 814

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁਣਿ ਸੁਣਿ ਜੀਵੈ ਦਾਸੁ ਤੁਮੑ; ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ; ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ; ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ; ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ; ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ; ਅਪਨੇ ਪ੍ਰਭ ਭਾਇਆ ॥੩॥ ਮਤ ਕੋਈ ਜਾਣਹੁ ਅਵਰੁ ਕਛੁ; ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ; ਸੰਗਿ ਸੰਤਨ ਸਾਥਿ ॥੪॥੨੨॥੫੨॥ ਬਿਲਾਵਲੁ ਮਹਲਾ ੫ ॥ ਬੰਧਨ ਕਾਟੇ ਆਪਿ ਪ੍ਰਭਿ; ਹੋਆ ਕਿਰਪਾਲ ॥ ਦੀਨ ਦਇਆਲ ਪ੍ਰਭ ਪਾਰਬ੍ਰਹਮ; ਤਾ ਕੀ ਨਦਰਿ ਨਿਹਾਲ ॥੧॥ ਗੁਰਿ ਪੂਰੈ ਕਿਰਪਾ ਕਰੀ; ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ; ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ; ਜਿਤੁ ਰੋਗੁ. ਨ ਵਿਆਪੈ ॥ ਸਾਧਸੰਗਿ ਮਨਿ ਤਨਿ ਹਿਤੈ; ਫਿਰਿ ਦੂਖੁ. ਨ ਜਾਪੈ ॥੨॥ ਹਰਿ ਹਰਿ. ਹਰਿ ਹਰਿ ਜਾਪੀਐ; ਅੰਤਰਿ ਲਿਵ ਲਾਈ ॥ ਕਿਲਵਿਖ ਉਤਰਹਿ ਸੁਧੁ ਹੋਇ; ਸਾਧੂ ਸਰਣਾਈ ॥੩॥ ਸੁਨਤ ਜਪਤ. ਹਰਿ ਨਾਮ ਜਸੁ; ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ; ਹਰਿ ਕੇ ਗੁਣ ਗਾਈ ॥੪॥੨੩॥੫੩॥ ਬਿਲਾਵਲੁ ਮਹਲਾ ੫ ॥ ਭੈ ਤੇ. ਉਪਜੈ ਭਗਤਿ ਪ੍ਰਭ; ਅੰਤਰਿ ਹੋਇ ਸਾਂਤਿ ॥ ਨਾਮੁ ਜਪਤ ਗੋਵਿੰਦ ਕਾ; ਬਿਨਸੈ ਭ੍ਰਮ ਭ੍ਰਾਂਤਿ ॥੧॥ ਗੁਰੁ ਪੂਰਾ ਜਿਸੁ ਭੇਟਿਆ; ਤਾ ਕੈ ਸੁਖਿ ਪਰਵੇਸੁ ॥ ਮਨ ਕੀ ਮਤਿ ਤਿਆਗੀਐ; ਸੁਣੀਐ ਉਪਦੇਸੁ ॥੧॥ ਰਹਾਉ ॥ ਸਿਮਰਤ ਸਿਮਰਤ ਸਿਮਰੀਐ; ਸੋ ਪੁਰਖੁ ਦਾਤਾਰੁ ॥ ਮਨ ਤੇ ਕਬਹੁ. ਨ ਵੀਸਰੈ; ਸੋ ਪੁਰਖੁ ਅਪਾਰੁ ॥੨॥ ਚਰਨ ਕਮਲ ਸਿਉ ਰੰਗੁ ਲਗਾ; ਅਚਰਜ ਗੁਰਦੇਵ ॥ ਜਾ ਕਉ ਕਿਰਪਾ ਕਰਹੁ ਪ੍ਰਭ; ਤਾ ਕਉ ਲਾਵਹੁ ਸੇਵ ॥੩॥ ਨਿਧਿ ਨਿਧਾਨ ਅੰਮ੍ਰਿਤੁ ਪੀਆ; ਮਨਿ ਤਨਿ ਆਨੰਦ ॥ ਨਾਨਕ. ਕਬਹੁ, ਨ ਵੀਸਰੈ; ਪ੍ਰਭ ਪਰਮਾਨੰਦ ॥੪॥੨੪॥੫੪॥ ਬਿਲਾਵਲੁ ਮਹਲਾ ੫ ॥ ਤ੍ਰਿਸਨ ਬੁਝੀ ਮਮਤਾ ਗਈ; ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ; ਗੁਰਿ ਕੀਨੇ ਧਰਮਾ ॥੧॥ ਗੁਰੁ ਪੂਰਾ ਆਰਾਧਿਆ; ਬਿਨਸੀ ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲੁ ਭਇਆ; ਪਾਇਆ ਸੁਖੁ ਬੀਰ ॥੧॥ ਰਹਾਉ ॥ ਸੋਵਤ ਹਰਿ ਜਪਿ ਜਾਗਿਆ; ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ; ਤਾ ਕਾ ਅਚਰਜ ਸੁਆਦੁ ॥੨॥ ਆਪਿ ਮੁਕਤੁ ਸੰਗੀ ਤਰੇ; ਕੁਲ ਕੁਟੰਬ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ; ਨਿਰਮਲ ਦਰਬਾਰੇ ॥੩॥ ਨੀਚੁ ਅਨਾਥੁ ਅਜਾਨੁ ਮੈ; ਨਿਰਗੁਨੁ ਗੁਣਹੀਨੁ ॥
Источники и права