couponatlas.

Гуру Грантх Сахиб (гурмукхи): Анг 815

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਕਉ. ਕਿਰਪਾ ਭਈ; ਦਾਸੁ ਅਪਨਾ ਕੀਨੁ ॥੪॥੨੫॥੫੫॥ ਬਿਲਾਵਲੁ ਮਹਲਾ ੫ ॥ ਹਰਿ ਭਗਤਾ ਕਾ ਆਸਰਾ; ਅਨ. ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ; ਪ੍ਰਭ ਤੇਰਾ ਨਾਉ ॥੧॥ ਕਰਿ ਕਿਰਪਾ ਪ੍ਰਭਿ ਆਪਣੀ; ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ; ਜਮਕਾਲਿ ਗ੍ਰਸੀਏ ॥੧॥ ਰਹਾਉ ॥ ਸੰਤਾ ਏਕੁ ਧਿਆਵਨਾ; ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ; ਰਵਿਆ ਸ੍ਰਬ ਥਾਇ ॥੨॥ ਕਥਾ ਪੁਰਾਤਨ ਇਉ ਸੁਣੀ; ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ; ਜਨ ਲੀਏ ਮਾਨੀ ॥੩॥ ਸਤਿ ਬਚਨ ਨਾਨਕੁ ਕਹੈ; ਪਰਗਟ ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ; ਤਿਨ ਕਉ ਭਉ ਨਾਹਿ ॥੪॥੨੬॥੫੬॥ ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ; ਜਾ ਕੈ ਕਲ ਹਾਥ ॥ ਅਵਰ ਕਰਮ. ਨਹੀ ਛੂਟੀਐ; ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ; ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ; ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ; ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ; ਪਾਰਬ੍ਰਹਮੁ. ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ; ਸਭਿ ਜੀਅ ਤੁਮੑਾਰੇ ॥ ਜਿਉ ਤੂ ਰਾਖਹਿ. ਤਿਉ ਰਹਾ; ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ; ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ; ਹਰਿ ਹਰਿ ਗੁਣ ਗਾਉ ॥੪॥੨੭॥੫੭॥ ਬਿਲਾਵਲੁ ਮਹਲਾ ੫ ॥ ਕਵਨੁ ਕਵਨੁ. ਨਹੀ ਪਤਰਿਆ; ਤੁਮੑਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ; ਨਰਕ ਕੀ ਰੀਤਿ ॥੧॥ ਮਨ ਖੁਟਹਰ. ਤੇਰਾ, ਨਹੀ ਬਿਸਾਸੁ; ਤੂ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ; ਜਉ ਊਪਰਿ ਲਾਦਾ ॥੧॥ ਰਹਾਉ ॥ ਜਪ ਤਪ ਸੰਜਮ ਤੁਮੑ ਖੰਡੇ; ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ. ਜੋਨਿ ਦੁਖ; ਨਿਰਲਜੇ ਭਾਂਡ ॥੨॥ ਹਰਿ ਸੰਗਿ ਸਹਾਈ ਮਹਾ ਮੀਤੁ; ਤਿਸ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ; ਉਪਜਿਓ ਮਹਾ ਖੇਦੁ ॥੩॥ ਨਾਨਕ. ਤਿਨ ਸੰਤਨ ਸਰਣਾਗਤੀ; ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ; ਪ੍ਰਭਿ ਜਨ ਕਉ ਦੀਨੑਾ ॥੪॥੨੮॥੫੮॥ ਬਿਲਾਵਲੁ ਮਹਲਾ ੫ ॥ ਉਦਮੁ ਕਰਤ. ਆਨਦੁ ਭਇਆ; ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ; ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ; ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ; ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ; ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ; ਨਾਹੀ ਕਛੁ ਪੋਚ ॥੨॥
Источники и права