couponatlas.

Гуру Грантх Сахиб (гурмукхи): Анг 818

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੰਤੁ ਮੰਤੁ. ਨਹ ਜੋਹਈ; ਤਿਤੁ ਚਾਖੁ. ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ; ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ; ਨਾਨਕ ਸਰਨਾਗੈ ॥੨॥੪॥੬੮॥ ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ; ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ; ਭਉ ਕਿਛੁ. ਨਹੀ ਕਰਨਾ ॥੧॥ ਦੂਖੁ. ਨ ਲਾਗੈ, ਕਦੇ ਤੁਧੁ; ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ. ਨ ਆਵਈ; ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ; ਤਿਸੁ ਬਿਨੁ. ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ; ਸਾਚਾ ਮਨਿ ਜੋਰੁ ॥੨॥੫॥੬੯॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ; ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ; ਤਾ ਤੇ ਬਹੁੜਿ. ਨ ਧਾਉ ॥੧॥ ਬਲਿਹਾਰੀ ਗੁਰ ਆਪਨੇ; ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ; ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ; ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ; ਬਾਂਛਤ ਫਲ ਪਾਉ ॥੨॥੬॥੭੦॥ ਬਿਲਾਵਲੁ ਮਹਲਾ ੫ ॥ ਦਾਸ ਤੇਰੇ ਕੀ ਬੇਨਤੀ; ਰਿਦ ਕਰਿ ਪਰਗਾਸੁ ॥ ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ; ਦੋਖਨ ਕੋ ਨਾਸੁ ॥੧॥ ਚਰਨ ਕਮਲ ਕਾ ਆਸਰਾ; ਪ੍ਰਭ ਪੁਰਖ ਗੁਣਤਾਸੁ ॥ ਕੀਰਤਨ ਨਾਮੁ ਸਿਮਰਤ ਰਹਉ; ਜਬ ਲਗੁ ਘਟਿ ਸਾਸੁ ॥੧॥ ਰਹਾਉ ॥ ਮਾਤ ਪਿਤਾ ਬੰਧਪ ਤੂਹੈ; ਤੂ ਸਰਬ ਨਿਵਾਸੁ ॥ ਨਾਨਕ ਪ੍ਰਭ ਸਰਣਾਗਤੀ; ਜਾ ਕੋ ਨਿਰਮਲ ਜਾਸੁ ॥੨॥੭॥੭੧॥ ਬਿਲਾਵਲੁ ਮਹਲਾ ੫ ॥ ਸਰਬ ਸਿਧਿ. ਹਰਿ ਗਾਈਐ; ਸਭਿ ਭਲਾ ਮਨਾਵਹਿ ॥ ਸਾਧੁ ਸਾਧੁ ਮੁਖ ਤੇ ਕਹਹਿ; ਸੁਣਿ ਦਾਸ ਮਿਲਾਵਹਿ ॥੧॥ ਸੂਖ ਸਹਜ ਕਲਿਆਣ ਰਸ; ਪੂਰੈ ਗੁਰਿ ਕੀਨੑ ॥ ਜੀਅ ਸਗਲ ਦਇਆਲ ਭਏ; ਹਰਿ ਹਰਿ ਨਾਮੁ ਚੀਨੑ ॥੧॥ ਰਹਾਉ ॥ ਪੂਰਿ ਰਹਿਓ ਸਰਬਤ੍ਰ ਮਹਿ; ਪ੍ਰਭ ਗੁਣੀ ਗਹੀਰ ॥ ਨਾਨਕ. ਭਗਤ ਆਨੰਦ ਮੈ; ਪੇਖਿ ਪ੍ਰਭ ਕੀ ਧੀਰ ॥੨॥੮॥੭੨॥ ਬਿਲਾਵਲੁ ਮਹਲਾ ੫ ॥ ਅਰਦਾਸਿ ਸੁਣੀ. ਦਾਤਾਰਿ ਪ੍ਰਭਿ; ਹੋਏ ਕਿਰਪਾਲ ॥ ਰਾਖਿ ਲੀਆ ਅਪਨਾ ਸੇਵਕੋ; ਮੁਖਿ ਨਿੰਦਕ ਛਾਰੁ ॥੧॥ ਤੁਝਹਿ. ਨ ਜੋਹੈ ਕੋ, ਮੀਤ ਜਨ; ਤੂੰ ਗੁਰ ਕਾ ਦਾਸ ॥ ਪਾਰਬ੍ਰਹਮਿ ਤੂ ਰਾਖਿਆ; ਦੇ ਅਪਨੇ ਹਾਥ ॥੧॥ ਰਹਾਉ ॥ ਜੀਅਨ ਕਾ ਦਾਤਾ ਏਕੁ ਹੈ; ਬੀਆ. ਨਹੀ ਹੋਰੁ ॥ ਨਾਨਕ ਕੀ ਬੇਨੰਤੀਆ; ਮੈ ਤੇਰਾ ਜੋਰੁ ॥੨॥੯॥੭੩॥ ਬਿਲਾਵਲੁ ਮਹਲਾ ੫ ॥ ਮੀਤ ਹਮਾਰੇ ਸਾਜਨਾ; ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ; ਤੁਮੑ ਹੋਹੁ ਨਿਚਿੰਦ ॥੧॥ ਰਹਾਉ ॥ ਸਗਲ ਮਨੋਰਥ ਪ੍ਰਭਿ ਕੀਏ; ਭੇਟੇ ਗੁਰਦੇਵ ॥
Источники и права