couponatlas.

Гуру Грантх Сахиб (гурмукхи): Анг 819

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈ ਜੈ ਕਾਰੁ ਜਗਤ ਮਹਿ; ਸਫਲ ਜਾ ਕੀ ਸੇਵ ॥੧॥ ਊਚ ਅਪਾਰ ਅਗਨਤ ਹਰਿ; ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ; ਜਤ ਕਤ ਮੇਰੈ ਸਾਥਿ ॥੨॥੧੦॥੭੪॥ ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਆਰਾਧਿਆ; ਹੋਏ ਕਿਰਪਾਲ ॥ ਮਾਰਗੁ ਸੰਤਿ ਬਤਾਇਆ; ਤੂਟੇ ਜਮ ਜਾਲ ॥੧॥ ਦੂਖ ਭੂਖ ਸੰਸਾ ਮਿਟਿਆ; ਗਾਵਤ ਪ੍ਰਭ ਨਾਮ ॥ ਸਹਜ ਸੂਖ ਆਨੰਦ ਰਸ; ਪੂਰਨ ਸਭਿ ਕਾਮ ॥੧॥ ਰਹਾਉ ॥ ਜਲਨਿ ਬੁਝੀ ਸੀਤਲ ਭਏ; ਰਾਖੇ ਪ੍ਰਭਿ ਆਪ ॥ ਨਾਨਕ. ਪ੍ਰਭ ਸਰਣਾਗਤੀ; ਜਾ ਕਾ ਵਡ ਪਰਤਾਪ ॥੨॥੧੧॥੭੫॥ ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ; ਪੂਰਨ ਭਏ ਕਾਮ ॥ ਭਉ ਨਾਠਾ. ਭ੍ਰਮੁ ਮਿਟਿ ਗਇਆ; ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ; ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ; ਸਿਮਰਤ ਹਰਿ ਨਾਮ ॥੧॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ; ਫਿਰਤੇ ਪਹਨਾਮ ॥ ਨਾਨਕ. ਤਿਸੁ ਸਰਣਾਗਤੀ; ਘਟ ਘਟ ਸਭ ਜਾਨ ॥੨॥੧੨॥੭੬॥ ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਪ੍ਰਭਿ; ਉਪਜਿਆ ਸੁਖੁ ਸਾਂਤਿ ॥ ਵਡ ਪਰਤਾਪੁ ਅਚਰਜ ਰੂਪੁ; ਹਰਿ ਕੀਨੑੀ ਦਾਤਿ ॥੧॥ ਗੁਰਿ ਗੋਵਿੰਦਿ ਕ੍ਰਿਪਾ ਕਰੀ; ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ; ਜੋ ਸਦਾ ਸਹਾਈ ॥੧॥ ਰਹਾਉ ॥ ਬਿਰਥੀ ਕਦੇ. ਨ ਹੋਵਈ; ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ; ਪੂਰਨ ਗੁਣਤਾਸਿ ॥੨॥੧੩॥੭੭॥ ਬਿਲਾਵਲੁ ਮਹਲਾ ੫ ॥ ਮਰਿ ਮਰਿ ਜਨਮੇ; ਜਿਨ ਬਿਸਰਿਆ ਜੀਵਨ ਕਾ ਦਾਤਾ ॥ ਪਾਰਬ੍ਰਹਮੁ ਜਨਿ ਸੇਵਿਆ; ਅਨਦਿਨੁ ਰੰਗਿ ਰਾਤਾ ॥੧॥ ਸਾਂਤਿ ਸਹਜੁ ਆਨਦੁ ਘਨਾ; ਪੂਰਨ ਭਈ ਆਸ ॥ ਸੁਖੁ ਪਾਇਆ ਹਰਿ ਸਾਧਸੰਗਿ; ਸਿਮਰਤ ਗੁਣਤਾਸ ॥੧॥ ਰਹਾਉ ॥ ਸੁਣਿ ਸੁਆਮੀ ਅਰਦਾਸਿ ਜਨ; ਤੁਮੑ ਅੰਤਰਜਾਮੀ ॥ ਥਾਨ ਥਨੰਤਰਿ ਰਵਿ ਰਹੇ; ਨਾਨਕ ਕੇ ਸੁਆਮੀ ॥੨॥੧੪॥੭੮॥ ਬਿਲਾਵਲੁ ਮਹਲਾ ੫ ॥ ਤਾਤੀ ਵਾਉ. ਨ ਲਗਈ; ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ; ਦੁਖੁ. ਲਗੈ ਨ, ਭਾਈ ॥੧॥ ਸਤਿਗੁਰੁ ਪੂਰਾ ਭੇਟਿਆ; ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ; ਏਕਾ ਲਿਵ ਲਾਈ ॥੧॥ ਰਹਾਉ ॥ ਰਾਖਿ ਲੀਏ ਤਿਨਿ ਰਖਨਹਾਰਿ; ਸਭ ਬਿਆਧਿ ਮਿਟਾਈ ॥ ਕਹੁ ਨਾਨਕ. ਕਿਰਪਾ ਭਈ; ਪ੍ਰਭ ਭਏ ਸਹਾਈ ॥੨॥੧੫॥੭੯॥ ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ; ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ; ਪੂਰਨ ਭਈ ਸੇਵ ॥੧॥ ਰਹਾਉ ॥
Источники и права