couponatlas.

Гуру Грантх Сахиб (гурмукхи): Анг 821

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ; ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨ ਨਾਨਕ ਪ੍ਰਭ ਤੇਰੀ; ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ; ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ; ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ; ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ; ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ. ਸਰਣਿ ਸੁਖਦਾਤੇ; ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ. ਭਰਮ ਭੈ ਬਿਨਸੇ; ਕਹੁ ਨਾਨਕ. ਠਾਕੁਰ ਪਰਤਾਪ ॥੨॥੫॥੮੫॥ ਬਿਲਾਵਲੁ ਮਹਲਾ ੫ ॥ ਤਾਪੁ ਲਾਹਿਆ; ਗੁਰ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ; ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥ ਕਰੁ ਮਸਤਕਿ ਧਾਰਿ; ਬਾਲਿਕੁ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ; ਮਹਾ ਰਸੁ ਦੀਨੋ ॥੧॥ ਦਾਸ ਕੀ ਲਾਜ ਰਖੈ; ਮਿਹਰਵਾਨੁ ॥ ਗੁਰੁ ਨਾਨਕੁ ਬੋਲੈ; ਦਰਗਹ ਪਰਵਾਨੁ ॥੨॥੬॥੮੬॥ ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ. ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ; ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ; ਕਹਨੁ. ਨ ਜਾਇ, ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ; ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ; ਅਹੰਬੁਧਿ ਨਹੀ ਭੋਰਾ ॥ ਊਚਨ ਊਚਾ. ਬੀਚੁ, ਨ ਖੀਚਾ; ਹਉ ਤੇਰਾ. ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ; ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ. ਏਕੁ ਸੰਪੂਰਨੁ; ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ, ਸੂਚਾ ਸੂਚੋ; ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ, ਸਦਾ ਬੇਅੰਤਾ; ਕਹੁ ਨਾਨਕ. ਊਚੋ ਊਚਾ ॥੪॥੧॥੮੭॥ ਬਿਲਾਵਲੁ ਮਹਲਾ ੫ ॥ ਬਿਨੁ ਹਰਿ; ਕਾਮਿ. ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮੑ ਲਾਗੇ; ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ; ਛੋਡਿ ਖਿਨੈ ਮਹਿ ਜਾਵਤ ਹੇ ॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ; ਬਿਖੈ ਠਗਉਰੀ ਖਾਵਤ ਹੇ ॥੧॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ; ਪਾਵਕੁ ਤਲੈ ਜਰਾਵਤ ਹੇ ॥ ਐਸੇ ਗੜ ਮਹਿ. ਐਠਿ ਹਠੀਲੋ; ਫੂਲਿ ਫੂਲਿ ਕਿਆ ਪਾਵਤ ਹੇ ॥੨॥ ਪੰਚ ਦੂਤ. ਮੂਡ ਪਰਿ ਠਾਢੇ; ਕੇਸ ਗਹੇ ਫੇਰਾਵਤ ਹੇ ॥
Источники и права