couponatlas.

Гуру Грантх Сахиб (гурмукхи): Анг 822

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦ੍ਰਿਸਟਿ. ਨ ਆਵਹਿ, ਅੰਧ ਅਗਿਆਨੀ; ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ ਬਿਸਥਾਰੀ; ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ. ਬੰਧਨ ਕਾਟਨ ਕਉ; ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥ ਬਿਲਾਵਲੁ ਮਹਲਾ ੫ ॥ ਹਰਿ ਹਰਿ ਨਾਮੁ ਅਪਾਰ ਅਮੋਲੀ ॥ ਪ੍ਰਾਨ ਪਿਆਰੋ. ਮਨਹਿ ਅਧਾਰੋ; ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ ਸਹਜਿ ਸਮਾਇਓ ਗੁਰਹਿ ਬਤਾਇਓ; ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥ ਪ੍ਰਿਅ ਮੁਖਿ. ਲਾਗੋ ਜਉ ਵਡਭਾਗੋ; ਸੁਹਾਗੁ ਹਮਾਰੋ ਕਤਹੁ. ਨ ਡੋਲੀ ॥੧॥ ਰੂਪ ਨ ਧੂਪ. ਨ ਗੰਧ, ਨ ਦੀਪਾ; ਓਤਿ ਪੋਤਿ, ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ. ਪ੍ਰਿਅ ਰਵੀ ਸੁਹਾਗਨਿ; ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥ ਬਿਲਾਵਲੁ ਮਹਲਾ ੫ ॥ ਗੋਬਿੰਦ ਗੋਬਿੰਦ. ਗੋਬਿੰਦ ਮਈ ॥ ਜਬ ਤੇ ਭੇਟੇ ਸਾਧ ਦਇਆਰਾ; ਤਬ ਤੇ. ਦੁਰਮਤਿ ਦੂਰਿ ਭਈ ॥੧॥ ਰਹਾਉ ॥ ਪੂਰਨ. ਪੂਰਿ ਰਹਿਓ ਸੰਪੂਰਨ; ਸੀਤਲ ਸਾਂਤਿ. ਦਇਆਲ ਦਈ ॥ ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ; ਤਨ ਤੇ ਹੋਏ ਸਗਲ ਖਈ ॥੧॥ ਸਤੁ ਸੰਤੋਖੁ ਦਇਆ ਧਰਮੁ ਸੁਚਿ; ਸੰਤਨ ਤੇ. ਇਹੁ ਮੰਤੁ ਲਈ ॥ ਕਹੁ ਨਾਨਕ. ਜਿਨਿ ਮਨਹੁ ਪਛਾਨਿਆ; ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥ ਬਿਲਾਵਲੁ ਮਹਲਾ ੫ ॥ ਕਿਆ ਹਮ. ਜੀਅ ਜੰਤ ਬੇਚਾਰੇ; ਬਰਨਿ. ਨ ਸਾਕਹ, ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ; ਬੇਅੰਤ ਠਾਕੁਰ. ਤੇਰੀ ਗਤਿ, ਨਹੀ ਪਾਈ ॥੧॥ ਕਿਆ ਕਥੀਐ; ਕਿਛੁ ਕਥਨੁ. ਨ ਜਾਈ ॥ ਜਹ ਜਹ ਦੇਖਾ; ਤਹ ਰਹਿਆ ਸਮਾਈ ॥੧॥ ਰਹਾਉ ॥ ਜਹ ਮਹਾ ਭਇਆਨ ਦੂਖ ਜਮ ਸੁਨੀਐ; ਤਹ ਮੇਰੇ ਪ੍ਰਭ ਤੂਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ; ਗੁਰਿ ਨਾਨਕ ਕਉ. ਬੂਝ ਬੁਝਾਈ ॥੨॥੫॥੯੧॥ ਬਿਲਾਵਲੁ ਮਹਲਾ ੫ ॥ ਅਗਮ ਰੂਪ ਅਬਿਨਾਸੀ ਕਰਤਾ; ਪਤਿਤ. ਪਵਿਤ ਇਕ ਨਿਮਖ ਜਪਾਈਐ ॥ ਅਚਰਜੁ ਸੁਨਿਓ ਪਰਾਪਤਿ ਭੇਟੁਲੇ; ਸੰਤ ਚਰਨ ਚਰਨ. ਮਨੁ ਲਾਈਐ ॥੧॥ ਕਿਤੁ ਬਿਧੀਐ; ਕਿਤੁ ਸੰਜਮਿ ਪਾਈਐ ॥ ਕਹੁ ਸੁਰਜਨ; ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥ ਜੋ ਮਾਨੁਖੁ. ਮਾਨੁਖ ਕੀ ਸੇਵਾ; ਓਹੁ ਤਿਸ ਕੀ ਲਈ ਲਈ, ਫੁਨਿ ਜਾਈਐ ॥ ਨਾਨਕ ਸਰਨਿ ਸਰਣਿ ਸੁਖ ਸਾਗਰ; ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥ ਬਿਲਾਵਲੁ ਮਹਲਾ ੫ ॥ ਸੰਤ ਸਰਣਿ; ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ; ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ; ਗੁਰ ਤੇ ਪਾਇਓ ਨਾਮੁ ਹਰੀ ॥
Источники и права