couponatlas.

Гуру Грантх Сахиб (гурмукхи): Анг 826

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਸਰਣਿ ਪਰਿਓ ਦੁਖ ਭੰਜਨ; ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥ ਬਿਲਾਵਲੁ ਮਹਲਾ ੫ ॥ ਦਰਸਨੁ ਦੇਖਤ; ਦੋਖ ਨਸੇ ॥ ਕਬਹੁ. ਨ ਹੋਵਹੁ ਦ੍ਰਿਸਟਿ ਅਗੋਚਰ; ਜੀਅ ਕੈ ਸੰਗਿ ਬਸੇ ॥੧॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ ਕਿਆ ਗੁਣ ਤੇਰੇ ਸਾਰਿ ਸਮੑਾਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥ ਆਠ ਪਹਰ; ਤੇਰਾ ਨਾਮੁ ਜਨੁ ਜਾਪੇ ॥ ਨਾਨਕ; ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥ ਬਿਲਾਵਲੁ ਮਹਲਾ ੫ ॥ ਤਨੁ ਧਨੁ ਜੋਬਨੁ; ਚਲਤ ਗਇਆ ॥ ਰਾਮ ਨਾਮ ਕਾ ਭਜਨੁ. ਨ ਕੀਨੋ; ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਨਿਤ ਖਾਤੇ; ਮੁਖ ਦੰਤਾ ਘਸਿ ਖੀਨ ਖਇਆ ॥ ਮੇਰੀ ਮੇਰੀ ਕਰਿ ਕਰਿ ਮੂਠਉ; ਪਾਪ ਕਰਤ. ਨਹ ਪਰੀ ਦਇਆ ॥੧॥ ਮਹਾ ਬਿਕਾਰ ਘੋਰ ਦੁਖ ਸਾਗਰ; ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ; ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥ ਬਿਲਾਵਲੁ ਮਹਲਾ ੫ ॥ ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ; ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥ ਗਈ ਬਿਆਧਿ. ਉਪਾਧਿ ਸਭ ਨਾਸੀ; ਅੰਗੀਕਾਰੁ ਕੀਓ ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ; ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥ ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ; ਤੂੰ ਸਮਰਥੁ ਸੁਆਮੀ ਮੇਰਾ ॥ ਦਾਸ ਅਪੁਨੇ ਕਉ ਰਾਖਨਹਾਰਾ; ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥ ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ; ਹੋਆ ਕਲਿਆਣੁ ॥ ਮਿਟੀ ਉਪਾਧਿ. ਭਇਆ ਸੁਖੁ ਸਾਚਾ; ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ; ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ; ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ; ਦ੍ਰੁਸਟ ਦੂਤ; ਹਰਿ. ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ; ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ ਬਿਲਾਵਲੁ ਮਹਲਾ ੫ ॥ ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ; ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ; ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ ਰਾਖੇ. ਜਨ ਅਪਨੇ; ਉਧਰਿ ਲੀਏ. ਲਾਇ ਅਪਨੈ ਪਾਲ ॥੧॥
Источники и права