couponatlas.

Гуру Грантх Сахиб (гурмукхи): Анг 83

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥ ਸਲੋਕ ਮਃ ੩ ॥ ਰਾਗਾ ਵਿਚਿ ਸ੍ਰੀਰਾਗੁ ਹੈ; ਜੇ ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ ਵਸੈ; ਨਿਹਚਲ ਮਤਿ ਅਪਾਰੁ ॥ ਰਤਨੁ ਅਮੋਲਕੁ ਪਾਇਆ; ਗੁਰ ਕਾ ਸਬਦੁ ਬੀਚਾਰੁ ॥ ਜਿਹਵਾ ਸਚੀ ਮਨੁ ਸਚਾ; ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ; ਸਦਾ ਸਚੁ ਵਾਪਾਰੁ ॥੧॥ ਮਃ ੩ ॥ ਹੋਰੁ ਬਿਰਹਾ ਸਭ ਧਾਤੁ ਹੈ; ਜਬ ਲਗੁ. ਸਾਹਿਬ ਪ੍ਰੀਤਿ, ਨ ਹੋਇ ॥ ਇਹੁ ਮਨੁ ਮਾਇਆ ਮੋਹਿਆ; ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ. ਪ੍ਰੀਤਿ ਨ ਊਪਜੈ; ਅੰਧਾ ਕਿਆ ਕਰੇਇ ॥ ਨਾਨਕ. ਜਿਨਿ ਅਖੀ ਲੀਤੀਆ; ਸੋਈ ਸਚਾ ਦੇਇ ॥੨॥ ਪਉੜੀ ॥ ਹਰਿ ਇਕੋ ਕਰਤਾ ਇਕੁ; ਇਕੋ ਦੀਬਾਣੁ ਹਰਿ ॥ ਹਰਿ ਇਕਸੈ ਦਾ ਹੈ ਅਮਰੁ; ਇਕੋ ਹਰਿ ਚਿਤਿ ਧਰਿ ॥ ਹਰਿ ਤਿਸੁ ਬਿਨੁ ਕੋਈ ਨਾਹਿ; ਡਰੁ ਭ੍ਰਮੁ ਭਉ ਦੂਰਿ ਕਰਿ ॥ ਹਰਿ ਤਿਸੈ ਨੋ ਸਾਲਾਹਿ; ਜਿ ਤੁਧੁ ਰਖੈ ਬਾਹਰਿ ਘਰਿ ॥ ਹਰਿ ਜਿਸ ਨੋ ਹੋਇ ਦਇਆਲੁ; ਸੋ ਹਰਿ ਜਪਿ. ਭਉ ਬਿਖਮੁ ਤਰਿ ॥੧॥ ਸਲੋਕ ਮਃ ੧ ॥ ਦਾਤੀ ਸਾਹਿਬ ਸੰਦੀਆ; ਕਿਆ ਚਲੈ ਤਿਸੁ ਨਾਲਿ ॥ ਇਕ ਜਾਗੰਦੇ ਨਾ ਲਹੰਨਿ; ਇਕਨਾ ਸੁਤਿਆ ਦੇਇ ਉਠਾਲਿ ॥੧॥ ਮਃ ੧ ॥ ਸਿਦਕੁ ਸਬੂਰੀ ਸਾਦਿਕਾ; ਸਬਰੁ ਤੋਸਾ ਮਲਾਇਕਾਂ ॥ ਦੀਦਾਰੁ ਪੂਰੇ ਪਾਇਸਾ; ਥਾਉ ਨਾਹੀ. ਖਾਇਕਾ ॥੨॥ ਪਉੜੀ ॥ ਸਭ ਆਪੇ ਤੁਧੁ ਉਪਾਇ ਕੈ; ਆਪਿ ਕਾਰੈ ਲਾਈ ॥ ਤੂੰ ਆਪੇ ਵੇਖਿ ਵਿਗਸਦਾ; ਆਪਣੀ ਵਡਿਆਈ ॥ ਹਰਿ ਤੁਧਹੁ ਬਾਹਰਿ. ਕਿਛੁ ਨਾਹੀ; ਤੂੰ ਸਚਾ ਸਾਈ ॥ ਤੂੰ ਆਪੇ ਆਪਿ ਵਰਤਦਾ; ਸਭਨੀ ਹੀ ਥਾਈ ॥ ਹਰਿ ਤਿਸੈ ਧਿਆਵਹੁ ਸੰਤ ਜਨਹੁ; ਜੋ ਲਏ ਛਡਾਈ ॥੨॥ ਸਲੋਕ ਮਃ ੧ ॥ ਫਕੜ ਜਾਤੀ; ਫਕੜੁ ਨਾਉ ॥ ਸਭਨਾ ਜੀਆ; ਇਕਾ ਛਾਉ ॥ ਆਪਹੁ; ਜੇ ਕੋ ਭਲਾ ਕਹਾਏ ॥ ਨਾਨਕ ਤਾ ਪਰੁ ਜਾਪੈ; ਜਾ ਪਤਿ ਲੇਖੈ ਪਾਏ ॥੧॥ ਮਃ ੨ ॥ ਜਿਸੁ ਪਿਆਰੇ ਸਿਉ ਨੇਹੁ; ਤਿਸੁ ਆਗੈ ਮਰਿ ਚਲੀਐ ॥ ਧ੍ਰਿਗੁ ਜੀਵਣੁ ਸੰਸਾਰਿ; ਤਾ ਕੈ ਪਾਛੈ ਜੀਵਣਾ ॥੨॥ ਪਉੜੀ ॥ ਤੁਧੁ ਆਪੇ ਧਰਤੀ ਸਾਜੀਐ; ਚੰਦੁ ਸੂਰਜੁ ਦੁਇ ਦੀਵੇ ॥ ਦਸ ਚਾਰਿ ਹਟ ਤੁਧੁ ਸਾਜਿਆ; ਵਾਪਾਰੁ ਕਰੀਵੇ ॥ ਇਕਨਾ ਨੋ ਹਰਿ ਲਾਭੁ ਦੇਇ; ਜੋ ਗੁਰਮੁਖਿ ਥੀਵੇ ॥ ਤਿਨ ਜਮਕਾਲੁ. ਨ ਵਿਆਪਈ; ਜਿਨ ਸਚੁ ਅੰਮ੍ਰਿਤੁ ਪੀਵੇ ॥ ਓਇ ਆਪਿ ਛੁਟੇ ਪਰਵਾਰ ਸਿਉ; ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥ ਸਲੋਕ ਮਃ ੧ ॥ ਕੁਦਰਤਿ ਕਰਿ ਕੈ; ਵਸਿਆ ਸੋਇ ॥
Источники и права