couponatlas.

Гуру Грантх Сахиб (гурмукхи): Анг 831

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋਗ ਜਗ ਨਿਹਫਲ ਤਿਹ ਮਾਨਉ; ਜੋ ਪ੍ਰਭ ਜਸੁ ਬਿਸਰਾਵੈ ॥੧॥ ਮਾਨ ਮੋਹ ਦੋਨੋ ਕਉ ਪਰਹਰਿ; ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ. ਇਹ ਬਿਧਿ ਕੋ ਪ੍ਰਾਨੀ; ਜੀਵਨ ਮੁਕਤਿ ਕਹਾਵੈ ॥੨॥੨॥ ਬਿਲਾਵਲੁ ਮਹਲਾ ੯ ॥ ਜਾ ਮੈ ਭਜਨੁ ਰਾਮ ਕੋ, ਨਾਹੀ ॥ ਤਿਹ ਨਰ. ਜਨਮੁ ਅਕਾਰਥੁ ਖੋਇਆ; ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥ ਤੀਰਥ ਕਰੈ. ਬ੍ਰਤ ਫੁਨਿ ਰਾਖੈ; ਨਹ ਮਨੂਆ ਬਸਿ. ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ; ਸਾਚੁ ਕਹਤ ਮੈ. ਯਾ ਕਉ ॥੧॥ ਜੈਸੇ ਪਾਹਨੁ ਜਲ ਮਹਿ ਰਾਖਿਓ; ਭੇਦੈ ਨਾਹਿ. ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ; ਭਗਤਿ ਹੀਨ ਜੋ ਪ੍ਰਾਨੀ ॥੨॥ ਕਲ ਮੈ ਮੁਕਤਿ. ਨਾਮ ਤੇ ਪਾਵਤ; ਗੁਰੁ ਯਹ ਭੇਦੁ ਬਤਾਵੈ ॥ ਕਹੁ ਨਾਨਕ. ਸੋਈ ਨਰੁ ਗਰੂਆ; ਜੋ ਪ੍ਰਭ ਕੇ ਗੁਨ ਗਾਵੈ ॥੩॥੩॥ ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਨਿਕਟਿ ਵਸੈ; ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ, ਬੂਝੈ ਕੋਈ ॥ ਵਿਣੁ ਭੈ ਪਇਐ; ਭਗਤਿ. ਨ ਹੋਈ ॥ ਸਬਦਿ ਰਤੇ; ਸਦਾ ਸੁਖੁ ਹੋਈ ॥੧॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ; ਰਸਿ ਰਸਿ ਮਾਨੁ ॥੧॥ ਰਹਾਉ ॥ ਗਿਆਨੁ ਗਿਆਨੁ ਕਥੈ. ਸਭੁ ਕੋਈ ॥ ਕਥਿ ਕਥਿ ਬਾਦੁ ਕਰੇ; ਦੁਖੁ ਹੋਈ ॥ ਕਥਿ ਕਹਣੈ ਤੇ; ਰਹੈ ਨ ਕੋਈ ॥ ਬਿਨੁ ਰਸ ਰਾਤੇ; ਮੁਕਤਿ. ਨ ਹੋਈ ॥੨॥ ਗਿਆਨੁ ਧਿਆਨੁ ਸਭੁ; ਗੁਰ ਤੇ ਹੋਈ ॥ ਸਾਚੀ ਰਹਤ; ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ; ਪਰੁ ਰਹਤ. ਨ ਹੋਈ ॥ ਨਾਵਹੁ ਭੂਲੇ; ਥਾਉ. ਨ ਕੋਈ ॥੩॥ ਮਨੁ ਮਾਇਆ ਬੰਧਿਓ; ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ; ਬਿਖੁ ਨਾਲਿ ॥ ਜੋ ਆਂਜੈ; ਸੋ ਦੀਸੈ ਕਾਲਿ ॥ ਕਾਰਜੁ ਸੀਧੋ; ਰਿਦੈ ਸਮੑਾਲਿ ॥੪॥ ਸੋ ਗਿਆਨੀ; ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ; ਪਤਿ ਗਵਾਈ ॥ ਆਪੇ ਕਰਤੈ; ਭਗਤਿ ਕਰਾਈ ॥ ਗੁਰਮੁਖਿ; ਆਪੇ ਦੇ ਵਡਿਆਈ ॥੫॥ ਰੈਣਿ ਅੰਧਾਰੀ. ਨਿਰਮਲ ਜੋਤਿ ॥ ਨਾਮ ਬਿਨਾ; ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ; ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ; ਵੇਖੈ ਜੋਤਿ ॥੬॥ ਸਾਸਤ੍ਰ ਸਿਮ੍ਰਿਤਿ; ਨਾਮੁ ਦ੍ਰਿੜਾਮੰ ॥ ਗੁਰਮੁਖਿ ਸਾਂਤਿ; ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ; ਇਕੁ ਨਾਮੁ ਵਸਾਮੰ ॥੭॥ ਮੰਨੇ ਨਾਮੁ; ਸਚੀ ਪਤਿ ਪੂਜਾ ॥ ਕਿਸੁ ਵੇਖਾ; ਨਾਹੀ ਕੋ ਦੂਜਾ ॥ ਦੇਖਿ ਕਹਉ; ਭਾਵੈ ਮਨਿ ਸੋਇ ॥ ਨਾਨਕੁ ਕਹੈ; ਅਵਰੁ ਨਹੀ ਕੋਇ ॥੮॥੧॥
Источники и права