couponatlas.

Гуру Грантх Сахиб (гурмукхи): Анг 833

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਚਾ ਨਾਮੁ; ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ; ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ; ਸਦਾ ਸਦਾ ਵਖਾਨੈ ॥੫॥ ਸਤਿਗੁਰਿ ਸੇਵਿਐ; ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ; ਪਾਪਾ ਮਤਿ ਖਾਈ ॥ ਕੰਚਨ ਕਾਇਆ; ਜੋਤੀ ਜੋਤਿ ਸਮਾਈ ॥੬॥ ਸਤਿਗੁਰਿ ਮਿਲਿਐ; ਵਡੀ ਵਡਿਆਈ ॥ ਦੁਖੁ ਕਾਟੈ; ਹਿਰਦੈ ਨਾਮੁ ਵਸਾਈ ॥ ਨਾਮਿ ਰਤੇ; ਸਦਾ ਸੁਖੁ ਪਾਈ ॥੭॥ ਗੁਰਮਤਿ ਮਾਨਿਆ; ਕਰਣੀ ਸਾਰੁ ॥ ਗੁਰਮਤਿ ਮਾਨਿਆ; ਮੋਖ ਦੁਆਰੁ ॥ ਨਾਨਕ ਗੁਰਮਤਿ ਮਾਨਿਆ; ਪਰਵਾਰੈ ਸਾਧਾਰੁ ॥੮॥੧॥੩॥ ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ॥ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ. ਹਉ ਮੇਟੈ; ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ; ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ. ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ. ਨ ਸਕਉ, ਬਿਨੁ ਨਾਵੈ; ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ. ਦਸ ਦੁਆਰ ਹੈ ਜਾ ਕੇ; ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ; ਮਨਮੁਖ ਅੰਧੁਲੇ ਖਬਰਿ. ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ; ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ. ਆਇ ਲੁਕਾਨੇ; ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ; ਖੇਵਟੁ ਸਬਦੁ ਗੁਰੁ. ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ. ਨ ਆਵੈ; ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ; ਮੈ. ਹਰਿ ਜਸੁ ਕਹਤੇ. ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ; ਮਿਲਉ ਗੋੁਪਾਲ. ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ; ਸ੍ਰਵਨ ਬਾਣੀ ਗੁਰਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ; ਰਸਿ ਰਸਿ ਰਾਮ ਗੋਪਾਲ ਰਵਈਆ ॥੬॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ; ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ; ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ; ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ; ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥ ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ; ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
Источники и права