couponatlas.

Гуру Грантх Сахиб (гурмукхи): Анг 834

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਿਲਿ ਸਤਸੰਗਤਿ. ਪਰਮ ਪਦੁ ਪਾਇਆ; ਮੈ ਹਿਰਡ ਪਲਾਸ, ਸੰਗਿ ਹਰਿ ਬੁਹੀਆ ॥੧॥ ਜਪਿ; ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ; ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ; ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ. ਊਭ ਸੁਕ ਹੂਏ; ਮਨਿ ਅਭਿਮਾਨੁ, ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ; ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ; ਜੋ ਧੁਰਿ ਲਿਖਿਆ ਸੁ ਮਿਟੈ ਨ. ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ; ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ; ਮੈ ਹਰਿ ਗੁਣ ਕਹਤੇ ਤ੍ਰਿਪਤਿ. ਨ ਭਈਆ ॥੪॥ ਪਰਮ ਬੈਰਾਗੁ. ਨਿਤ ਨਿਤ ਹਰਿ ਧਿਆਏ; ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ; ਹਰਿ ਪਾਰੁ. ਨ ਪਾਵੈ, ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ; ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ; ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ; ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ. ਤ ਨਿਰਮਲੁ ਹੋਵੈ; ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ; ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ. ਜੰਤ ਵਜਾਏ ਵਾਜਹਿ; ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ਬਿਲਾਵਲੁ ਮਹਲਾ ੪ ॥ ਗੁਰਮੁਖਿ ਅਗਮ ਅਗੋਚਰੁ ਧਿਆਇਆ; ਹਉ ਬਲਿ ਬਲਿ. ਸਤਿਗੁਰ ਸਤਿ ਪੁਰਖਈਆ ॥ ਰਾਮ ਨਾਮੁ. ਮੇਰੈ ਪ੍ਰਾਣਿ ਵਸਾਏ; ਸਤਿਗੁਰ ਪਰਸਿ. ਹਰਿ ਨਾਮਿ ਸਮਈਆ ॥੧॥ ਜਨ ਕੀ ਟੇਕ; ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ; ਗੁਰ ਕਿਰਪਾ ਤੇ. ਹਰਿ ਦਰੁ ਲਹੀਆ ॥੧॥ ਰਹਾਉ ॥ ਇਹੁ ਸਰੀਰੁ ਕਰਮ ਕੀ ਧਰਤੀ; ਗੁਰਮੁਖਿ ਮਥਿ ਮਥਿ ਤਤੁ ਕਢਈਆ ॥ ਲਾਲੁ ਜਵੇਹਰ ਨਾਮੁ ਪ੍ਰਗਾਸਿਆ; ਭਾਂਡੈ ਭਾਉ ਪਵੈ ਤਿਤੁ ਅਈਆ ॥੨॥ ਦਾਸਨਿ ਦਾਸ ਦਾਸ ਹੋਇ ਰਹੀਐ; ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ; ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥ ਮਨਮੁਖ ਮਾਇਆ ਮੋਹਿ ਵਿਆਪੇ; ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ ਨਾਮੁ. ਅੰਮ੍ਰਿਤ ਜਲੁ ਪਾਇਆ; ਅਗਨਿ ਬੁਝੀ. ਗੁਰ ਸਬਦਿ ਬੁਝਈਆ ॥੪॥ ਇਹੁ ਮਨੁ ਨਾਚੈ. ਸਤਿਗੁਰ ਆਗੈ; ਅਨਹਦ ਸਬਦ ਧੁਨਿ ਤੂਰ ਵਜਈਆ ॥
Источники и права