couponatlas.

Гуру Грантх Сахиб (гурмукхи): Анг 835

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ; ਰਖਿ ਰਖਿ ਚਰਣ. ਹਰਿ ਤਾਲ ਪੂਰਈਆ ॥੫॥ ਹਰਿ ਕੈ ਰੰਗਿ ਰਤਾ ਮਨੁ ਗਾਵੈ; ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ ਅਤਿ ਨਿਰਮਲ; ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ ਮਨਹਠਿ ਕਰਮ ਕਰੈ ਅਭਿਮਾਨੀ; ਜਿਉ ਬਾਲਕ. ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ; ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ ਹਰਿ ਸਰੁ ਸਾਗਰੁ ਹਰਿ ਹੈ ਆਪੇ; ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ; ਨਾਨਕ ਆਪੇ ਆਪਿ ਰਮਈਆ ॥੮॥੩॥੬॥ ਬਿਲਾਵਲੁ ਮਹਲਾ ੪ ॥ ਸਤਿਗੁਰੁ ਪਰਚੈ. ਮਨਿ ਮੁੰਦ੍ਰਾ ਪਾਈ; ਗੁਰ ਕਾ ਸਬਦੁ. ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ; ਜਨਮ ਮਰਣ ਦੋਊ ਮਿਟਿ ਗਈਆ ॥੧॥ ਮੇਰੇ ਮਨ; ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧਸੂਦਨ ਮਾਧਉ; ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥ ਤਜੈ ਗਿਰਸਤੁ. ਭਇਆ ਬਨ. ਵਾਸੀ; ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰਿ ਆਵੈ; ਹਰਿ ਹਰਿ ਸਾਧੂ ਸਰਣਿ ਪਵਈਆ ॥੨॥ ਧੀਆ ਪੂਤ ਛੋਡਿ ਸੰਨਿਆਸੀ; ਆਸਾ ਆਸ ਮਨਿ ਬਹੁਤੁ ਕਰਈਆ ॥ ਆਸਾ ਆਸ ਕਰੈ. ਨਹੀ ਬੂਝੈ; ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥ ਉਪਜੀ ਤਰਕ. ਦਿਗੰਬਰੁ ਹੋਆ; ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ. ਬੂਝੈ ਨਹੀ, ਤ੍ਰਿਸਨਾ; ਮਿਲਿ ਸੰਗਿ ਸਾਧ, ਦਇਆ ਘਰੁ ਲਹੀਆ ॥੪॥ ਆਸਣ ਸਿਧ ਸਿਖਹਿ ਬਹੁਤੇਰੇ; ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ ਤ੍ਰਿਪਤਿ ਸੰਤੋਖੁ ਮਨਿ ਸਾਂਤਿ. ਨ ਆਵੈ; ਮਿਲਿ ਸਾਧੂ ਤ੍ਰਿਪਤਿ. ਹਰਿ ਨਾਮਿ ਸਿਧਿ ਪਈਆ ॥੫॥ ਅੰਡਜ ਜੇਰਜ ਸੇਤਜ ਉਤਭੁਜ; ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ; ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥ ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ; ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ ਸਾਧੂ ਜਨ ਸੰਗਤਿ; ਧਨੁ ਧੰਨਾ ਜਟੁ. ਸੈਣੁ ਮਿਲਿਆ ਹਰਿ ਦਈਆ ॥੭॥ ਸੰਤ ਜਨਾ ਕੀ ਹਰਿ ਪੈਜ ਰਖਾਈ; ਭਗਤਿ ਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ; ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥ ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ; ਸੁਣਿ ਗੁਰ ਬਚਨ. ਮਨਿ ਤੀਰ ਲਗਈਆ ॥
Источники и права