couponatlas.

Гуру Грантх Сахиб (гурмукхи): Анг 836

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨ ਕੀ ਬਿਰਥਾ. ਮਨ ਹੀ ਜਾਣੈ; ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ; ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ. ਗੁਰ ਦੇਖੇ; ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ. ਸਭਿ ਦੇਸ ਦਿਸੰਤਰ; ਮੈ. ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ; ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ; ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ; ਜੋ ਹਰਿ ਪ੍ਰਭੁ ਮੇਲੇ. ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ; ਗੁਣ ਕਾਮਣ ਕਰਿ. ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ; ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ; ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ; ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ; ਮਨੁ ਮੋਤੀਚੂਰੁ, ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ; ਪ੍ਰਭੁ ਛੋਡਿ. ਨ ਸਕੈ, ਬਹੁਤੁ ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ. ਅਵਰੁ ਕਿਛੁ ਕੀਜੈ; ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ; ਪ੍ਰਭੁ ਲੀਓ ਸੁਹਾਗਨਿ. ਥੂਕ ਮੁਖਿ ਪਈਆ ॥੭॥ ਹਮ ਚੇਰੀ. ਤੂ ਅਗਮ ਗੁਸਾਈ; ਕਿਆ ਹਮ ਕਰਹ. ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ; ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ; ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ; ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ; ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ; ਮੈ. ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ ਰੋਮਿ ਰੋਮਿ ਮਨਿ ਤਨਿ ਇਕ ਬੇਦਨ; ਮੈ ਪ੍ਰਭ ਦੇਖੇ ਬਿਨੁ ਨੀਦ. ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ; ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ ਹਉ ਖਿਨੁ ਪਲੁ ਰਹਿ. ਨ ਸਕਉ, ਬਿਨੁ ਪ੍ਰੀਤਮ; ਜਿਉ ਬਿਨੁ ਅਮਲੈ. ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ; ਤਿਨੑ ਅਵਰੁ. ਨ ਭਾਵੈ, ਬਿਨੁ ਹਰਿ ਕੋ ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ; ਹਉ ਤਿਸੁ ਵਿਟਹੁ. ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ. ਜਨ ਮੇਲੇ; ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥
Источники и права