couponatlas.

Гуру Грантх Сахиб (гурмукхи): Анг 838

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਦਇਆ; ਲੇਹੁ ਲੜਿ ਲਾਇ ॥ ਨਾਨਕਾ. ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ; ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ; ਮੋਹਤ ਘੂਪ ॥ ਗਹਿ ਭੁਜਾ; ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ; ਨਹੀ ਠਾਉ ॥ ਨਾਨਕਾ; ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ. ਹੋਵਤ ਖੇਹ ॥ ਜਮਦੂਤ; ਮਹਾ ਭਇਆਨ ॥ ਚਿਤ ਗੁਪਤ; ਕਰਮਹਿ ਜਾਨ ॥ ਦਿਨੁ ਰੈਨਿ; ਸਾਖਿ ਸੁਨਾਇ ॥ ਨਾਨਕਾ. ਹਰਿ ਸਰਨਾਇ ॥੩॥ ਭੈ ਭੰਜਨਾ. ਮੁਰਾਰਿ ॥ ਕਰਿ ਦਇਆ; ਪਤਿਤ ਉਧਾਰਿ ॥ ਮੇਰੇ ਦੋਖ ਗਨੇ. ਨ ਜਾਹਿ ॥ ਹਰਿ ਬਿਨਾ; ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ; ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ. ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ ਪ੍ਰਭ ਤੁਝ ਬਿਨਾ; ਨਹੀ ਹੋਰ ॥ ਮਨਿ; ਪ੍ਰੀਤਿ ਚੰਦ ਚਕੋਰ ॥ ਜਿਉ; ਮੀਨ ਜਲ ਸਿਉ ਹੇਤੁ ॥ ਅਲਿ ਕਮਲ; ਭਿੰਨੁ ਨ ਭੇਤੁ ॥ ਜਿਉ; ਚਕਵੀ ਸੂਰਜ ਆਸ ॥ ਨਾਨਕ; ਚਰਨ ਪਿਆਸ ॥੬॥ ਜਿਉ ਤਰੁਨਿ; ਭਰਤ ਪਰਾਨ ॥ ਜਿਉ; ਲੋਭੀਐ ਧਨੁ ਦਾਨੁ ॥ ਜਿਉ; ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ; ਭੋਗੁ ॥ ਜਿਉ; ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ. ਨੇਤ ॥੭॥ ਜਿਉ ਦੀਪ; ਪਤਨ ਪਤੰਗ ॥ ਜਿਉ ਚੋਰੁ; ਹਿਰਤ ਨਿਸੰਗ ॥ ਮੈਗਲਹਿ; ਕਾਮੈ ਬੰਧੁ ॥ ਜਿਉ ਗ੍ਰਸਤ; ਬਿਖਈ ਧੰਧੁ ॥ ਜਿਉ ਜੂਆਰ ਬਿਸਨੁ; ਨ ਜਾਇ ॥ ਹਰਿ ਨਾਨਕ; ਇਹੁ ਮਨੁ ਲਾਇ ॥੮॥ ਕੁਰੰਕ. ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ; ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ; ਉਤਰਸਿ ਪਾਰਿ ॥ ਹਰਿ ਚਰਨ; ਬੋਹਿਥ ਤਾਹਿ ॥ ਮਿਲਿ ਸਾਧਸੰਗਿ; ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ. ਸਰਨਿ ਦੁਆਰਿ ॥੧੦॥੨॥ ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ ॥ ੴ ਸਤਿਗੁਰ ਪ੍ਰਸਾਦਿ ॥ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ; ਜਾਤਿ ਨ ਜਾਲਾ ॥ ਅਗਮ ਅਗੋਚਰੁ; ਰੂਪੁ ਨ ਰੇਖਿਆ ॥ ਖੋਜਤ ਖੋਜਤ; ਘਟਿ ਘਟਿ ਦੇਖਿਆ ॥
Источники и права