couponatlas.

Гуру Грантх Сахиб (гурмукхи): Анг 841

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਆਦਿਤ ਵਾਰਿ; ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ; ਅਵਰੁ. ਨ ਕੋਈ ॥ ਓਤਿ ਪੋਤਿ; ਜਗੁ ਰਹਿਆ ਪਰੋਈ ॥ ਆਪੇ ਕਰਤਾ; ਕਰੈ ਸੁ ਹੋਈ ॥ ਨਾਮਿ ਰਤੇ; ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ. ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ; ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ; ਜਨ ਪਗਿ ਲਗਿ ਧਿਆਵਉ, ਹੋਇ ਦਾਸਨਿ ਦਾਸਾ ॥੧॥ ਰਹਾਉ ॥ ਸੋਮਵਾਰਿ; ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ; ਕਹੀ. ਨ ਜਾਇ ॥ ਆਖਿ ਆਖਿ; ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ; ਤਿਸੁ ਪਲੈ ਪਾਇ ॥ ਅਗਮ ਅਗੋਚਰੁ; ਲਖਿਆ ਨ ਜਾਇ ॥ ਗੁਰ ਕੈ ਸਬਦਿ; ਹਰਿ ਰਹਿਆ ਸਮਾਇ ॥੨॥ ਮੰਗਲਿ; ਮਾਇਆ ਮੋਹੁ ਉਪਾਇਆ ॥ ਆਪੇ; ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ; ਸੋਈ ਬੂਝੈ ॥ ਗੁਰ ਕੈ ਸਬਦਿ; ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ; ਲਿਵ ਲਾਇ ॥ ਹਉਮੈ ਮਮਤਾ; ਸਬਦਿ ਜਲਾਇ ॥੩॥ ਬੁਧਵਾਰਿ; ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ; ਸਬਦੁ ਵੀਚਾਰੁ ॥ ਨਾਮਿ ਰਤੇ; ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ; ਹਉਮੈ ਮਲੁ ਖੋਇ ॥ ਦਰਿ ਸਚੈ; ਸਦ ਸੋਭਾ ਪਾਏ ॥ ਨਾਮਿ ਰਤੇ; ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ; ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ; ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ; ਆਪੁ ਗਵਾਈਐ ॥ ਨਾਨਕ. ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ ਵੀਰਵਾਰਿ; ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ; ਦੂਜੈ ਲਾਏ ॥ ਆਪਿ ਉਪਾਏ; ਕਰਿ ਵੇਖੈ ਵੇਕਾ ॥ ਸਭਨਾ ਕਰਤੇ; ਤੇਰੀ ਟੇਕਾ ॥ ਜੀਅ ਜੰਤ; ਤੇਰੀ ਸਰਣਾਈ ॥ ਸੋ ਮਿਲੈ; ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ; ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ; ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ; ਸੁ ਕਰੈ ਬੀਚਾਰੁ ॥ ਸਚੁ ਸੰਜਮੁ; ਕਰਣੀ ਹੈ ਕਾਰ ॥ ਵਰਤੁ ਨੇਮੁ; ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ; ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ; ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ; ਭਰਮੈ ਸੰਸਾਰੁ ॥ ਮਨਮੁਖੁ ਅੰਧਾ; ਦੂਜੈ ਭਾਇ ॥ ਜਮ ਦਰਿ ਬਾਧਾ; ਚੋਟਾ ਖਾਇ ॥ ਗੁਰ ਪਰਸਾਦੀ; ਸਦਾ ਸੁਖੁ ਪਾਏ ॥ ਸਚੁ ਕਰਣੀ; ਸਾਚਿ ਲਿਵ ਲਾਏ ॥੮॥ ਸਤਿਗੁਰੁ ਸੇਵਹਿ; ਸੇ ਵਡਭਾਗੀ ॥ ਹਉਮੈ ਮਾਰਿ; ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ; ਸਹਜਿ ਸੁਭਾਇ ॥
Источники и права