couponatlas.

Гуру Грантх Сахиб (гурмукхи): Анг 842

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੂ ਸੁਖਦਾਤਾ; ਲੈਹਿ ਮਿਲਾਇ ॥ ਏਕਸ ਤੇ ਦੂਜਾ; ਨਾਹੀ ਕੋਇ ॥ ਗੁਰਮੁਖਿ ਬੂਝੈ; ਸੋਝੀ ਹੋਇ ॥੯॥ ਪੰਦ੍ਰਹ ਥਿਤਂ‍ੀ; ਤੈ ਸਤ ਵਾਰ ॥ ਮਾਹਾ ਰੁਤੀ; ਆਵਹਿ ਵਾਰ ਵਾਰ ॥ ਦਿਨਸੁ ਰੈਣਿ; ਤਿਵੈ ਸੰਸਾਰੁ ॥ ਆਵਾ ਗਉਣੁ; ਕੀਆ ਕਰਤਾਰਿ ॥ ਨਿਹਚਲੁ ਸਾਚੁ; ਰਹਿਆ ਕਲ ਧਾਰਿ ॥ ਨਾਨਕ. ਗੁਰਮੁਖਿ ਬੂਝੈ ਕੋ; ਸਬਦੁ ਵੀਚਾਰਿ ॥੧੦॥੧॥ ਬਿਲਾਵਲੁ ਮਹਲਾ ੩ ॥ ਆਦਿ ਪੁਰਖੁ; ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ; ਮਾਇਆ ਮੋਹਿ ਪਾਜੇ ॥ ਦੂਜੈ ਭਾਇ; ਪਰਪੰਚਿ ਲਾਗੇ ॥ ਆਵਹਿ ਜਾਵਹਿ; ਮਰਹਿ ਅਭਾਗੇ ॥ ਸਤਿਗੁਰਿ ਭੇਟਿਐ; ਸੋਝੀ ਪਾਇ ॥ ਪਰਪੰਚੁ ਚੂਕੈ; ਸਚਿ ਸਮਾਇ ॥੧॥ ਜਾ ਕੈ ਮਸਤਕਿ; ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ; ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ; ਆਪੇ ਸਭੁ ਵੇਖੈ ॥ ਕੋਇ. ਨ ਮੇਟੈ; ਤੇਰੈ ਲੇਖੈ ॥ ਸਿਧ ਸਾਧਿਕ; ਜੇ ਕੋ ਕਹੈ ਕਹਾਏ ॥ ਭਰਮੇ ਭੂਲਾ; ਆਵੈ ਜਾਏ ॥ ਸਤਿਗੁਰੁ ਸੇਵੈ; ਸੋ ਜਨੁ ਬੂਝੈ ॥ ਹਉਮੈ ਮਾਰੇ; ਤਾ ਦਰੁ ਸੂਝੈ ॥੨॥ ਏਕਸੁ ਤੇ; ਸਭੁ ਦੂਜਾ ਹੂਆ ॥ ਏਕੋ ਵਰਤੈ; ਅਵਰੁ. ਨ ਬੀਆ ॥ ਦੂਜੇ ਤੇ; ਜੇ ਏਕੋ ਜਾਣੈ ॥ ਗੁਰ ਕੈ ਸਬਦਿ; ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ; ਤਾ ਏਕੋ ਪਾਏ ॥ ਵਿਚਹੁ; ਦੂਜਾ ਠਾਕਿ ਰਹਾਏ ॥੩॥ ਜਿਸ ਦਾ ਸਾਹਿਬੁ, ਡਾਢਾ ਹੋਇ ॥ ਤਿਸ ਨੋ ਮਾਰਿ; ਨ ਸਾਕੈ ਕੋਇ ॥ ਸਾਹਿਬ ਕੀ; ਸੇਵਕੁ ਰਹੈ ਸਰਣਾਈ ॥ ਆਪੇ ਬਖਸੇ; ਦੇ ਵਡਿਆਈ ॥ ਤਿਸ ਤੇ ਊਪਰਿ; ਨਾਹੀ ਕੋਇ ॥ ਕਉਣੁ ਡਰੈ; ਡਰੁ ਕਿਸ ਕਾ ਹੋਇ ॥੪॥ ਗੁਰਮਤੀ; ਸਾਂਤਿ ਵਸੈ ਸਰੀਰ ॥ ਸਬਦੁ ਚੀਨੑਿ; ਫਿਰਿ ਲਗੈ ਨ. ਪੀਰ ॥ ਆਵੈ ਨ ਜਾਇ; ਨਾ ਦੁਖੁ ਪਾਏ ॥ ਨਾਮੇ ਰਾਤੇ; ਸਹਜਿ ਸਮਾਏ ॥ ਨਾਨਕ. ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ; ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ; ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ; ਆਪਿ ਕਰਾਏ ॥ ਏਕੋ ਵਰਤੈ; ਅਵਰੁ. ਨ ਕੋਇ ॥ ਮਨਿ ਰੋਸੁ ਕੀਜੈ; ਜੇ ਦੂਜਾ ਹੋਇ ॥ ਸਤਿਗੁਰੁ ਸੇਵੇ; ਕਰਣੀ ਸਾਰੀ ॥ ਦਰਿ ਸਾਚੈ; ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ; ਸਬਦਿ ਸੁਹਾਏ ॥ ਸਤਿਗੁਰੁ ਸੇਵੇ; ਤਾ ਫਲੁ ਪਾਏ ॥ ਥਿਤੀ ਵਾਰ ਸਭਿ; ਆਵਹਿ ਜਾਹਿ ॥ ਗੁਰਸਬਦੁ ਨਿਹਚਲੁ; ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ; ਜਾ ਸਚਿ ਰਾਤੇ ॥ ਬਿਨੁ ਨਾਵੈ; ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ; ਮਰਿ ਬਿਗਤੀ ਜਾਹਿ ॥ ਏਕੁ. ਨ ਚੇਤਹਿ; ਦੂਜੈ ਲੋਭਾਹਿ ॥ ਅਚੇਤ ਪਿੰਡੀ; ਅਗਿਆਨ ਅੰਧਾਰੁ ॥ ਬਿਨੁ ਸਬਦੈ; ਕਿਉ ਪਾਏ ਪਾਰੁ ॥ ਆਪਿ ਉਪਾਏ; ਉਪਾਵਣਹਾਰੁ ॥ ਆਪੇ ਕੀਤੋਨੁ; ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ; ਭੇਖਧਾਰੀ ॥ ਭਵਿ ਭਵਿ ਭਰਮਹਿ; ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥
Источники и права