couponatlas.

Гуру Грантх Сахиб (гурмукхи): Анг 843

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਮੁਏ; ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ; ਭਰਮੁ ਚੁਕਾਏ ॥ ਘਰ ਹੀ ਅੰਦਰਿ; ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ; ਸੁ ਹੋਇ ॥ ਏਹਿ ਥਿਤੀ ਵਾਰ; ਦੂਜਾ ਦੋਇ ॥ ਸਤਿਗੁਰ ਬਾਝਹੁ; ਅੰਧੁ ਗੁਬਾਰੁ ॥ ਥਿਤੀ ਵਾਰ; ਸੇਵਹਿ ਮੁਗਧ ਗਵਾਰ ॥ ਨਾਨਕ. ਗੁਰਮੁਖਿ ਬੂਝੈ; ਸੋਝੀ ਪਾਇ ॥ ਇਕਤੁ ਨਾਮਿ; ਸਦਾ ਰਹਿਆ ਸਮਾਇ ॥੧੦॥੨॥ ਬਿਲਾਵਲੁ ਮਹਲਾ ੧ ਛੰਤ ਦਖਣੀ ॥ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ; ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ; ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ; ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ. ਗੁਰ ਪਹਿ ਕਰਿ ਬਿਨੰਤੀ; ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ; ਕਾਮ ਕ੍ਰੋਧੁ ਨਿਵਾਰਿਆ ॥ ਨਾਨਕ. ਮੁੰਧ ਨਵੇਲ ਸੁੰਦਰਿ; ਦੇਖਿ ਪਿਰੁ. ਸਾਧਾਰਿਆ ॥੧॥ ਸਚਿ ਨਵੇਲੜੀਏ; ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ; ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ; ਮੈ. ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ; ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ; ਰਵੈ ਸਾਚਿ ਪਿਆਰੀਆ ॥ ਗੁਰਿ. ਸਬਦੁ ਦੀਆ, ਦਾਨੁ ਕੀਆ; ਨਾਨਕਾ. ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ; ਪਿਰ ਸੰਗਿ ਸੂਤੀ. ਰਾਮ ॥ ਗੁਰ ਕੈ ਭਾਇ ਚਲੋ; ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ. ਹਰਿ ਸੰਗਿ ਸੂਤੀ; ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ; ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ; ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ; ਨਾਨਕਾ. ਭਉ ਭੰਜਨੋ ॥੩॥ ਜੋਤਿ ਸਬਾਇੜੀਏ; ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ; ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ; ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ; ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ; ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ; ਨਾਨਕਾ. ਉਰ ਧਾਰਿਆ ॥੪॥੧॥ ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ; ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ; ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ; ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ; ਜੀਆ ਅੰਦਰਿ ਤੂੰ ਜੀਐ ॥
Источники и права