couponatlas.

Гуру Грантх Сахиб (гурмукхи): Анг 845

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਗਤਿ ਵਛਲੁ ਹਰਿ ਨਾਮੁ ਹੈ; ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ. ਨ ਜੀਵਦੇ; ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ; ਨਾਨਕ. ਪ੍ਰਭਿ ਕੀਨਾ ਰਾਮ ॥੪॥੧॥੩॥ ਬਿਲਾਵਲੁ ਮਹਲਾ ੪ ਸਲੋਕੁ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ; ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ; ਨਾਨਕ. ਹਰਿ ਲਿਵ ਲਾਗੁ ॥੧॥ ਛੰਤ ॥ ਮੇਰਾ ਹਰਿ ਪ੍ਰਭੁ ਰਾਵਣਿ ਆਈਆ; ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ; ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ; ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ. ਹਰਿ ਪ੍ਰਭੁ ਪਾਇਆ; ਪੂਰੈ ਵਡਭਾਗੇ ਰਾਮ ॥੧॥ ਹਰਿ ਪ੍ਰਭੁ ਹਰਿ ਮਨਿ ਭਾਇਆ; ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ; ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ; ਜੋਤਿ ਪਰਗਟਿਆਈ ਰਾਮ ॥ ਜਨ ਨਾਨਕ. ਨਾਮੁ ਅਧਾਰੁ ਹੈ; ਹਰਿ ਨਾਮਿ ਸਮਾਈ ਰਾਮ ॥੨॥ ਧਨ. ਹਰਿ ਪ੍ਰਭਿ ਪਿਆਰੈ ਰਾਵੀਆ; ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ. ਪ੍ਰੇਮ ਕਸਾਈਆ; ਜਿਉ ਬਿਲਕ ਮਸਾਈ, ਰਾਮ ॥ ਗੁਰਿ ਪੂਰੈ. ਹਰਿ ਮੇਲਿਆ; ਹਰਿ ਰਸਿ ਆਘਾਈ ਰਾਮ ॥ ਜਨ ਨਾਨਕ. ਨਾਮਿ ਵਿਗਸਿਆ; ਹਰਿ ਹਰਿ ਲਿਵ ਲਾਈ ਰਾਮ ॥੩॥ ਹਮ ਮੂਰਖ ਮੁਗਧ ਮਿਲਾਇਆ; ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ; ਜਿਨਿ ਹਉਮੈ ਮਾਰੀ ਰਾਮ ॥ ਜਿਨੑ ਵਡਭਾਗੀਆ ਵਡਭਾਗੁ ਹੈ; ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ. ਨਾਮੁ ਸਲਾਹਿ ਤੂ; ਨਾਮੇ ਬਲਿਹਾਰੀ ਰਾਮ ॥੪॥੨॥੪॥ ਬਿਲਾਵਲੁ ਮਹਲਾ ੫ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ; ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ; ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ; ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ; ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ; ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ. ਕਰਹੁ ਕਿਰਪਾ; ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ; ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ; ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ; ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ; ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ; ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ. ਦਾਸੁ ਤੇਰਾ; ਮੇਰਾ ਪ੍ਰਭੁ ਅਗਮ ਅਥਾਹਾ ॥੨॥
Источники и права